Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Delhi

ਅੰਮ੍ਰਿਤਧਾਰੀ ਗੁਰਸਿੱਖ ਪਰਿਵਾਰਾਂ ਦੇ ਬੱਚਿਆਂ ਲਈ ਮੁਫ਼ਤ ਸਿੱਖਿਆ ਦਾ ਇਤਿਹਾਸਕ ਐਲਾਨ

February 10, 2026 03:01 PM
SehajTimes
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ ਸਿੱਖਿਆ ਦੇ ਮਾਧਿਅਮ ਨਾਲ ਸਿੱਖ ਕੌਮ ਦੀ ਨੌਜਵਾਨ ਪੀੜ੍ਹੀ ਦਾ ਉੱਜਵਲ ਭਵਿੱਖ ਬਨਾਉਣ ਦੇ ਉਦੇਸ਼ ਨਾਲ   ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਪਰਿਵਾਰਾਂ ਦੇ ਬੱਚਿਆਂ ਲਈ ਮੁਫ਼ਤ ਸਿੱਖਿਆ ਦੇਣ ਦਾ ਇਤਿਹਾਸਕ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਤਹਿਤ ਹੁਣ ਅੰਮ੍ਰਿਤਧਾਰੀ ਗੁਰਸਿੱਖ ਪਰਿਵਾਰਾਂ ਦੇ ਬੱਚਿਆਂ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਬਿਨਾਂ ਕਿਸੇ ਫੀਸ ਦੇ ਪੜ੍ਹਾਈ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਮੂਹ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਸਾਰੇ ਮਿਲ ਕੇ ਸਿੱਖ ਕੌਮ ਦੇ ਬੱਚਿਆਂ ਦੀ ਬਾਂਹ ਫੜੀਏ ਅਤੇ ਉਨ੍ਹਾਂ ਨੂੰ ਉੱਚ-ਕੁਆਲਟੀ ਦੀ ਸਿੱਖਿਆ ਦਿਵਾਈਏ, ਤਾਂ ਜੋ ਉਹ ਦੇਸ਼ ਅਤੇ ਸਿੱਖ ਕੌਮ ਦੀ ਭਲਾਈ ਲਈ ਇੱਕ ਸੋਹਣਾ, ਸੁਚੱਜਾ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਵਡਮੁੱਲਾ ਯੋਗਦਾਨ ਪਾ ਸਕੀਏ। ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ 26 ਜਨਵਰੀ ਨੂੰ ਡੀਐੱਸਜੀਐੱਮਸੀ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਦਿੱਲੀ ਵਿੱਚ ਰਹਿੰਦੇ ਸਾਰੇ ਅੰਮ੍ਰਿਤਧਾਰੀ ਪਰਿਵਾਰਾਂ ਦੇ ਬੱਚਿਆਂ ਨੂੰ ਸਕੂਲ, ਕਾਲਜ ਵਿੱਚ ਪੜ੍ਹ ਰਹੇ ਹਨ, ਤਾਂ ਉਨ੍ਹਾਂ ਦੀ ਪੜ੍ਹਾਈ ਦਾ ਖਰਚਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਭਾਈ ਜਾਵੇਗੀ। ਇਸ ਸਹੂਲਤ ਦਾ ਲਾਭ ਲੈਣ ਲਈ ਅੰਮ੍ਰਿਤਧਾਰੀ ਪਰਿਵਾਰ ਡੀਐੱਸਜੀਐੱਮਸੀ ਨੂੰ ਬੇਨਤੀ ਪੱਤਰ ਦੇ ਸਕਦੇ ਹਨ। ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਡੀਐੱਸਜੀਐੱਮਸੀ ਦਾ ਮੁੱਖ ਮੰਤਵ ਇਹ ਹੈ ਕਿ ਸਾਡੇ ਬੱਚੇ ਨਸ਼ਿਆਂ ਤੋਂ ਦੂਰ ਰਹਿਣ, ਗੁਰੂ ਵਾਲੇ ਬਣਨ ਅਤੇ ਉਨ੍ਹਾਂ ਦੀ ਪੜ੍ਹਾਈ ਦਾ ਮਜ਼ਬੂਤ ਪ੍ਰਬੰਧ ਹੋਵੇ।
ਹਰਮੀਤ ਸਿੰਘ ਕਾਲਕਾ ਨੇ ਅੱਗੇ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਦੇ ਸ਼ੁਭ ਮੌਕੇ ’ਤੇ 13 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਸਥਿਤ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਵਿਸ਼ਾਲ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਦੌਰਾਨ ਜਿਹੜੇ ਬੱਚੇ ਅਤੇ ਪਰਿਵਾਰ ਅਜੇ ਤੱਕ ਅੰਮ੍ਰਿਤਧਾਰੀ ਨਹੀਂ ਬਣੇ, ਉਹ ਖੰਡੇ ਬਾਟੇ ਦੀ ਪਾਹੁਲ ਛੱਕ ਕੇ ਗੁਰੂ ਵਾਲੇ ਬਣਨ। ਉਨ੍ਹਾਂ ਕਿਹਾ ਕਿ ਜਿਹੜੇ ਪਰਿਵਾਰ ਇਸ ਮੁਫ਼ਤ ਸਿੱਖਿਆ ਸਹੂਲਤ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਡੀਐੱਸਜੀਐੱਮਸੀ ਦੇ ਗੁਰਦੁਆਰਾ ਸਾਹਿਬਾਨ ਵਿੱਚ ਆਪਣੇ ਨਾਮ ਰਜਿਸਟਰ ਕਰਵਾ ਸਕਦੇ ਹਨ, ਤਾਂ ਜੋ ਅੰਮ੍ਰਿਤਧਾਰੀ ਪਰਿਵਾਰਾਂ ਦੇ ਬੱਚੇ ਮੁਫ਼ਤ ਪੜ੍ਹਾਈ ਦੀ ਇਸ ਮਹੱਤਵਪੂਰਨ ਸਹੂਲਤ ਦਾ ਪੂਰਾ ਲਾਭ ਲੈ ਸਕਣ।

Have something to say? Post your comment

More in Delhi

ਕਾਲਕਾ ਤੇ ਕਾਹਲੋਂ ਵੱਲੋਂ ਦਿੱਲੀ ਕਮੇਟੀ ਦੇ ਮੈਂਬਰ ਚੱਢਾ ਨੂੰ ਜਨਮ ਦਿਨ ਤੇ ਮੁਬਾਰਕਾਂ

ਕਾਲਕਾ ਤੇ ਕਾਹਲੋਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਤੇ ਸਮੂਹ ਸੰਗਤਾਂ ਨੂੰ ਬੇਅੰਤ ਵਧਾਈਆਂ

ਸੱਜਣ ਕੁਮਾਰ ਦੀ ਸ਼ੋਕ ਸਭਾ ਵਿੱਚ ਬੀਜੇਪੀ ਦੇ ਲੋਕ ਸਭਾ ਮੈਂਬਰਾਂ ਦੀ ਸ਼ਮੂਲੀਅਤ ਦੀ ਕਾਲਕਾ ਤੇ ਕਾਹਲੋ ਵੱਲੋਂ ਨਿਖੇਧੀ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

ਕਾਲਕਾ ਵਲੋਂ ਸੰਗਤਾਂ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪੰਜਵੇਂ ਸਥਾਪਨਾ ਦਿਵਸ ਵਿੱਚ ਪਹੁੰਚਣ ਦੀ ਅਪੀਲ ਅਕਾਲੀ ਦਲ

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

ਅੱਜ ਦਾ ਨੌਜਵਾਨ ਹੀ ਦੇਸ਼ ਤੇ ਕੌਮ ਦਾ ਭਵਿੱਖ: ਹਰਮੀਤ ਸਿੰਘ ਕਾਲਕਾ

ਕਾਲਕਾ ਤੇ ਕਾਹਲੋਂ ਵੱਲੋਂ ਜੌਲੀ ਨੂੰ ਜਨਮ ਦਿਨ ਦੀਆਂ ਵਧਾਈਆਂ

ਬਾਬਾ ਫਤਹਿ ਸਿੰਘ ਇਸਤਰੀ ਸਤਿਸੰਗ ਸਭਾ ਵੱਲੋਂ ਰੂਹਾਨੀ ਕੀਰਤਨ ਸਮਾਗਮ : ਕਾਲਕਾ

ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ 'ਚ ਪਿਆ 18 ਲੱਖ ਮੀਟ੍ਰਿਕ ਟਨ ਅਨਾਜ ਦਾ ਪੁਰਾਣਾ ਸਟਾਕ ਚੁੱਕੇਗੀ : ਭਗਵੰਤ ਸਿੰਘ ਮਾਨ