Thursday, April 16, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਟਿਆਲਾ ਦੇ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ, ਬੁਨਿਆਦੀ ਢਾਂਚੇ ਦਾ ਲਿਆ ਜਾਇਜ਼ਾ

February 10, 2026 03:40 PM
SehajTimes

ਪੰਜਾਬ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਵਿੱਚ ਲਿਆਂਦਾ ਸੁਧਾਰ; ਪਟਿਆਲਾ ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ ਵਿੱਚ ਦਾਖਲਿਆਂ ‘ਚ ਹੋਇਆ 11 ਫ਼ੀਸਦੀ ਵਾਧਾ,ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲ ਵਿੱਚ ਸ਼ਿਫਟ ਹੋਏ ਵਿਦਿਆਰਥੀ: ਹਰਜੋਤ ਸਿੰਘ ਬੈਂਸ

ਸਿੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ; ਸਕੂਲ ਆਫ਼ ਐਮੀਨੈਂਸ ਭਵਿੱਖ ਦੇ ਆਗੂਆਂ ਨੂੰ ਆਕਾਰ ਦੇ ਰਹੇ ਹਨ: ਹਰਜੋਤ ਸਿੰਘ ਬੈਂਸ

ਸੰਪੂਰਨ ਸਿੱਖਿਆ ਭਗਵੰਤ ਮਾਨ ਸਰਕਾਰ ਦੀ ਮੁੱਖ ਤਰਜੀਹ, ਬੈਂਸ ਵੱਲੋਂ ਪਟਿਆਲਾ ਦੇ ਸਕੂਲ ਵਿੱਚ 90 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਇਨਡੋਰ ਸਪੋਰਟਸ ਕੰਪਲੈਕਸ ਦਾ ਲਿਆ ਜਾਇਜ਼ਾ

200 ਤੋਂ ਵੱਧ ਵਿਦਿਆਰਥੀਆਂ ਦਾ ਪ੍ਰਾਈਵੇਟ ਸਕੂਲਾਂ ਤੋਂ ਸਕੂਲ ਆਫ਼ ਐਮੀਨੈਂਸ ਵਿੱਚ ਜਾਣਾ ਮਾਪਿਆਂ ਦਾ ਸਰਕਾਰੀ ਸਕੂਲਾਂ ਵਿੱਚ ਵੱਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਪਟਿਆਲਾ ਜ਼ਿਲ੍ਹੇ ਦੇ ਭਾਦਸੋਂ ਵਿਖੇ ਸਥਿਤ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ ਕੀਤਾ, ਜੋ ਭਗਵੰਤ ਮਾਨ ਸਰਕਾਰ ਦੀ ਚੱਲ ਰਹੀ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਇਸ ਦੌਰੇ ਦੌਰਾਨ ਸਿੱਖਿਆ ਮੰਤਰੀ ਨੇ ਚੱਲ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਿੱਖਿਆ ਦੀ ਗੁਣਵੱਤਾ ਅਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਮੁਲਾਂਕਣ ਕਰਨ ਲਈ ਵਿਦਿਆਰਥੀਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ।

ਸਕੂਲ ਦਾ ਵਿਆਪਕ ਦੌਰਾ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕਰਨ ਸਬੰਧੀ ਕੰਮਾਂ ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਸਹੂਲਤਾਂ ਬਾਰੇ ਫੀਡਬੈਕ ਲੈਣ ਲਈ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।

ਸ. ਬੈਂਸ ਨੇ ਇਸ ਸਕੂਲ ਵਿੱਚ 90 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਅਤਿ-ਆਧੁਨਿਕ ਇਨਡੋਰ ਸਪੋਰਟਸ ਕੰਪਲੈਕਸ ਦੇ ਨਿਰਮਾਣ ਦਾ ਵੀ ਜਾਇਜ਼ਾ ਲਿਆ, ਜਿਸ ਵਿੱਚ ਦੋ ਕਬੱਡੀ ਮੈਟ ਅਤੇ ਇੱਕ ਕੁਸ਼ਤੀ ਮੈਟ ਸਮੇਤ 2,000 ਲੋਕਾਂ ਦੇ ਬੈਠਣ ਦੀ ਸਮਰੱਥਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਮਾਨਸਿਕ ਅਤੇ ਸਰੀਰਕ ਪੱਖੋਂ ਸਿਹਤਮੰਦ ਬਣਾਉਣ ਲਈ ਮੁਕੰਮਲ ਸਿੱਖਿਆ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਸਿੱਖਿਆ ਭਗਵੰਤ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਸਾਡੇ 'ਸਕੂਲ ਆਫ਼ ਐਮੀਨੈਂਸ' ਸਿਰਫ਼ ਇਮਾਰਤਾਂ ਨਹੀਂ ਹਨ; ਇਹ ਭਵਿੱਖ ਦੇ ਨੇਤਾਵਾਂ ਅਤੇ ਪੇਸ਼ੇਵਰਾਂ ਦਾ ਆਧਾਰ ਹਨ।ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣਾ ਸਾਡੀਆਂ ਨੀਤੀਆਂ ਅਤੇ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਸਿੱਖਿਆ ਦਾ ਪ੍ਰਤੱਖ ਪ੍ਰਮਾਣ ਹੈ।"

ਸਿੱਖਿਆ ਮੰਤਰੀ ਨੇ ਕਿਹਾ, "ਸਿੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਸਾਡੇ ਵਿਦਿਆਰਥੀਆਂ ਵਿੱਚ ਨਿਵੇਸ਼ ਕਰਨਾ ਸਿੱਧੇ ਤੌਰ 'ਤੇ ਪੰਜਾਬ ਅਤੇ ਦੇਸ਼ ਦੇ ਭਵਿੱਖ ਵਿੱਚ ਨਿਵੇਸ਼ ਕਰਨ ਦੇ ਬਰਾਬਰ ਹੈ।"

ਸਕੂਲ ਪ੍ਰਿੰਸੀਪਲ ਪ੍ਰੀਤਇੰਦਰ ਘਈ ਨੇ ਸਿੱਖਿਆ ਮੰਤਰੀ ਨੂੰ ਦੱਸਿਆ ਕਿ ਇਸ ਅਕਾਦਮਿਕ ਸਾਲ ਇਸ ਸਕੂਲ ਦੇ ਦਾਖਲਿਆਂ ਵਿੱਚ 11 ਫ਼ੀਸਦੀ ਵਾਧਾ ਹੋਇਆ ਹੈ ਅਤੇ 200 ਤੋਂ ਵੱਧ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਤੋਂ ਆਏ ਹਨ, ਜੋ ਕਿ ਸਰਕਾਰੀ ਸਿੱਖਿਆ ਪ੍ਰਣਾਲੀ ਵਿੱਚ ਮਾਪਿਆਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ 400 ਤੋਂ ਵੱਧ ਵਿਦਿਆਰਥੀ ਛੇ ਸਕੂਲ ਬੱਸਾਂ ਰਾਹੀਂ ਆਵਾਜਾਈ ਸਹੂਲਤਾਂ ਦਾ ਲਾਭ ਲੈ ਰਹੇ ਹਨ, ਜੋ ਕਿ ਉੱਤਮਤਾ ਦੇ ਕੇਂਦਰ ਵਜੋਂ ਸਕੂਲ ਦੀ ਵਧਦੀ ਸਾਖ ਨੂੰ ਦਰਸਾਉਂਦਾ ਹੈ।

Have something to say? Post your comment

 

More in Education

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਸੁਨਾਮ ਕਾਲਜ ਚ ਲੇਖ ਤੇ ਸਲੋਗਨ ਮੁਕਾਬਲੇ ਕਰਵਾਏ

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਦਿਵਸ ਮੌਕੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ 

ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ