Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਿਹਤ ਕਾਮਿਆਂ ਦਾ ਵਫ਼ਦ ਅਧਿਕਾਰੀਆਂ ਨੂੰ ਮਿਲਿਆ 

February 10, 2026 04:13 PM
ਦਰਸ਼ਨ ਸਿੰਘ ਚੌਹਾਨ
ਸੁਨਾਮ :  ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਤਹਿਤ ਸੇਵਾਵਾਂ ਨਿਭਾਅ ਰਹੀਆਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈਕੇ ਜਥੇਬੰਦੀ ਦੇ ਆਗੂਆਂ ਨੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ। ਸਿਹਤ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ ਦੀ ਜਥੇਬੰਦੀ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਮੰਗਵਾਲ ਨੇ ਦੱਸਿਆ ਕਿ ਮਲਟੀਪਰਪਜ ਹੈਲਥ ਇੰਪਲਾਈਜ ਮੇਲ ਫੀਮੇਲ , ਕੰਟਰੈਕਟ ਮਲਟੀਪਰਪਜ ਹੈਲਥ ਇੰਪਲਾਈਜ ਫੀਮੇਲ , ਸੈਕਿੰਡ ਮਲਟੀਪਰਪਜ ਹੈਲਥ ਇੰਪਲਾਈਜ  ਫੀਮੇਲ ਯੂਨੀਅਨ ਪੰਜਾਬ ਦੇ ਇੱਕ ਵਫ਼ਦ ਨੇ  ਸੂਬਾ ਪ੍ਰਧਾਨ ਸਰਬਜੀਤ ਕੌਰ, ਸੂਬਾ ਪ੍ਰਧਾਨ ਸਰਬਜੀਤ ਕੌਰ  ਸੂਬਾ ਆਗੂ ਗੁਰਪ੍ਰੀਤ ਸਿੰਘ ਮੰਗਵਾਲ, ਗੁਰਦੀਪ ਕੌਰ ,ਜਸਵੀਰ ਕੌਰ ਸੰਗਰੂਰ, ਜਸਪ੍ਰੀਤ ਕੌਰ ਸੰਗਰੂਰ , ਗੁਰਮੀਤ ਕੌਰ ਪਟਿਆਲਾ ਅਤੇ ਅੰਮਿਤ ਕੌਰ ਮੁਹਾਲੀ ਦੀ ਅਗਵਾਈ ਹੇਠ ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਆਈ ਏ ਐਸ ਘਣਸ਼ਿਆਮ ਥੋਰੀ, ਡਾਕਟਰ ਬਲਵਿੰਦਰ ਕੌਰ ਨਾਲ ਮੁਲਾਕਾਤ ਕੀਤੀ। ਸੂਬਾ ਆਗੂ ਗੁਰਪ੍ਰੀਤ ਸਿੰਘ ਮੰਗਵਾਲ ਨੇ ਦੱਸਿਆ ਕਿ ਮਹਿਕਮੇ ਦੇ ਅਧਿਕਾਰੀਆਂ ਨਾਲ ਨੈਸ਼ਨਲ ਹੈਲਥ ਮਿਸ਼ਨ ਤਹਿਤ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਗੱਲਬਾਤ ਕੀਤੀ।  ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਘਣਸ਼ਿਆਮ ਥੋਰੀ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਮੁਤਾਬਕ ਕੰਟਰੈਕਟ ਹੈਲਥ ਵਰਕਰ 2211 ਹੈਡ ਅਤੇ ਸੈਕਿੰਡ ਨੂੰ ਆਉਂਦੈ ਦਿਨਾਂ ਦੇ ਅੰਦਰ ਅੰਦਰ ਬਰਾਬਰ ਕੰਮ ਬਰਾਬਰ ਤਨਖਾਹ ਦੇਣ ਦਾ ਫੈਸਲਾ ਲਾਗੂ ਕੀਤਾ ਜਾਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸਬੰਧੀ ਫਾਈਲ ਬਕਾਇਦਾ ਸਰਕਾਰ ਕੋਲ ਗਈ ਹੋਈ ਹੈ , ਸਰਕਾਰ ਤੋਂ ਮਨਜੂਰੀ  ਛੇਤੀ ਮਿਲਣ ਜਾ ਰਹੀ ਹੈ । ਉਨ੍ਹਾਂ ਆਖਿਆ ਕਿ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੇ ਸਾਰੇ ਮਸਲੇ ਪਹਿਲ ਦੇ ਅਧਾਰ ਤੇ ਹੱਲ ਹੋਣਗੇ, ਉਹ ਆਪਣੀਆਂ ਡਿਊਟੀਆਂ ਇਮਾਨਦਾਰੀ ਨਾਲ ਕਰਦੇ ਰਹਿਣ।  ਇਸ ਮੌਕੇ ਦਫਤਰੀ ਸਟਾਫ ਵੱਲੋਂ ਮੈਡਮ ਦੀਪ ਸ਼ਿਖਾ, ਡਿਪਟੀ ਕੰਟਰੋਲਰ ਵਿੱਤ ਸੋਰਵ ਗੁਪਤਾ ਸਮੇਤ ਹੋਰ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਵੱਖ-ਵੱਖ ਖਰੀਦ ਕੇਂਦਰਾਂ ਦਾ ਕੀਤਾ ਦੌਰਾ, ਕਣਕ ਦੀ ਖਰੀਦ ਕਰਵਾਈ ਸ਼ੁਰੂ

ਦਾਣਾ ਦਾਣਾ ਚੁਕਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ 13 ਦਿਨ ਬੀਤ ਜਾਣ ਤੋਂ ਬਾਅਦ ਵੀ ਕਣਕ ਦੀ ਖਰੀਦ ਨਹੀਂ ਕਰਵਾਈ ਜਾ ਸਕੀ ਚਾਲੂ, ਬੂਰੜ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵੱਲੋਂ ਕਣਕ ਦੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ।

ਕਿਲੋ 500 ਗ੍ਰਾਮ ਹੈਰੋਇਨ ਬਰਾਮਦ, ਦੋ ਖ਼ਿਲਾਫ਼ ਕੇਸ ਦਰਜ

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ-ਮੁਕਤ, ਕੁਦਰਤ-ਅਨੁਕੂਲ ਧਾਰਮਿਕ ਇਕੱਠਾਂ ਦਾ ਸੱਦਾ

ਸੁਨਾਮ 'ਚ ਵਿਸ਼ਵ ਦਸਤਾਰ ਦਿਵਸ ਮੌਕੇ ਕੱਢਿਆ ਵਿਸ਼ਾਲ ਚੇਤਨਾ ਮਾਰਚ

ਘਰਵਾਲੀ ਨੂੰ ਤੋਰਨ ਤੋਂ ਸਹੁਰਿਆਂ ਨੇ ਦਿੱਤਾ ਜਵਾਬ, ਨੌਜਵਾਨ ਨੇ ਕੀਤੀ ਖੁਦਕੁਸ਼ੀ 

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ