Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਸਿਹਤ ਵਿਭਾਗ ਦੇ ਡਾਇਰੈਕਟਰ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਗੂਕਰਨ ਦਾ ਜਾਇਜ਼ਾ

February 10, 2026 05:00 PM
SehajTimes

ਸਿਹਤ ਬੀਮਾ ਕਾਰਡ ਤਮਾਮ ਪੰਜਾਬ ਵਾਸੀਆਂ ਦੀ ਚੰਗੀ ਸਿਹਤ ਲਈ ਬੇਹੱਦ ਅਹਿਮ : ਡਾ. ਹਿਤਿੰਦਰ ਕੌਰ

ਮੋਹਾਲੀ : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਅੱਜ ਜ਼ਿਲ੍ਹਾ ਹਸਪਤਾਲ ਮੋਹਾਲੀ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਗੂਕਰਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਸਿਹਤ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ 10 ਲੱਖ ਰੁਪਏ ਤਕ ਦੇ ਮੁਫ਼ਤ ਨਕਦੀ-ਰਹਿਤ ਇਲਾਜ ਵਾਸਤੇ ਬਣਾਏ ਜਾ ਰਹੇ ਸਿਹਤ ਬੀਮਾ ਕਾਰਡ ਦੇ ਪੰਜੀਕਰਣ ਅਤੇ ਕਾਰਡ ਬਣਾਉਣ ਦੇ ਕੰਮ ਨੂੰ ਹੋਰ ਤੇਜ਼ ਕੀਤਾ ਜਾਵੇ ਤਾਕਿ ਲੋਕਾਂ ਨੂੰ ਸਮੇਂ ਸਿਰ ਇਹ ਵੱਕਾਰੀ ਸਿਹਤ ਸਹੂਲਤ ਮਿਲ ਸਕੇ। ਡਾ. ਹਿਤਿੰਦਰ ਕੌਰ ਨੇ ਹਸਪਤਾਲ ਵਿਚ ਮਰੀਜ਼ ਪੰਜੀਕਰਣ ਕਵਾਇਦ, ਲਾਭਪਾਤਰੀ ਤਸਦੀਕ ਢਾਂਚਾ ਅਤੇ ਯੋਜਨਾ ਨਾਲ ਸਬੰਧਤ ਅੰਤਰ-ਵਿਭਾਗੀ ਤਾਲਮੇਲ ਦਾ ਮੁਲਾਂਕਣ ਕੀਤਾ। ਉਨ੍ਹਾਂ ਹਸਪਤਾਲ ਵਿਚ ਮਰੀਜ਼ਾਂ ਦੀ ਆਮਦ ਅਤੇ ਇਸ ਯੋਜਨਾ ਤਹਿਤ ਮਰੀਜ਼ਾਂ ਦੇ ਦਾਖ਼ਲੇ ਬਾਰੇ ਵੀ ਵਿਸਥਾਰਤ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਵਾਸਤੇ ਬੇਹੱਦ ਫ਼ਾਇਦੇਮੰਦ ਹੈ ਅਤੇ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਲਾਭਪਾਤਰੀਆਂ ਨੂੰ ਕਾਰਡ ਬਣਾਉਣ ’ਚ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
          ਡਾ. ਹਿਤਿੰਦਰ ਕੌਰ ਨੇ ਏਮਜ਼ ਮੋਹਾਲੀ ਅਤੇ ਜ਼ਿਲ੍ਹਾ ਹਸਪਤਾਲ ਮੋਹਾਲੀ ਵਿਚਕਾਰ ਵਧੀਆ ਤਾਲਮੇਲ ਲਈ ਅਧਿਕਾਰੀਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੀਆਂ ਵੱਡੀਆਂ ਸਿਹਤ ਬੀਮਾ ਯੋਜਨਾਵਾਂ ਦੇ ਅਸਰਦਾਰ ਲਾਗੂਕਰਨ ਵਾਸਤੇ ਅੰਤਰ-ਵਿਭਾਗੀ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਅਹਿਮ ਯੋਜਨਾ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇੇ ਕਿਉਂਕਿ ਸਿਹਤ ਬੀਮਾ ਕਾਰਡ ਤਮਾਮ ਪੰਜਾਬ ਵਾਸੀਆਂ ਦੀ ਚੰਗੀ ਸਿਹਤ ਲਈ ਬੇਹੱਦ ਅਹਿਮ ਹੈ। ਅਧਿਕਾਰੀਆਂ ਨੇ ਉਨ੍ਹਾਂ ਨੂੰ ਇਹ ਯੋਜਨਾ ਲਾਗੂ ਕਰਨ ਵਾਸਤੇ ਸਥਾਪਤ ਕੀਤੇ ਗਏ ਬੁਨਿਆਦੀ ਢਾਂਚੇ, ਡਿਜੀਟਲ ਪ੍ਰਕ੍ਰਿਆ ਅਤੇ ਪ੍ਰਸ਼ਾਸਕੀ ਤਰੀਕਿਆਂ ਵਿਚ ਕੀਤੇ ਗਏ ਸੁਧਾਰਾਂ ਬਾਰੇ ਜਾਣਕਾਰੀ ਦਿਤੀ, ਜਿਸ ਵਿਚ ਪੰਜੀਕਰਣ ਕਵਾਇਦ ਵਿਚ ਸੁਧਾਰ ਅਤੇ ਕਲੀਨਿਕਲ ਵਿਭਾਗਾਂ ਵਿਚ ਤਾਲਮੇਲ ਸ਼ਾਮਲ ਹੈ। ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਸੁਰਿੰਦਰ ਕੌਰ, ਸਿਵਲ ਸਰਜਨ ਡਾ. ਸੰਗੀਤਾ ਜੈਨ, ਮੈਡੀਕਲ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਨਵਦੀਪ ਸੈਣੀ, ਐਸ.ਐਮ.ਓ. ਡਾ. ਪਰਮਿੰਦਰਜੀਤ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Have something to say? Post your comment

 

More in Health

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਅਣਗਹਿਲੀ ’ਤੇ ਲੱਗੇਗੀ ਰੋਕ, ਮਰੀਜ਼ਾਂ ਨੂੰ ਮਿਲੇਗਾ ਨਿਆਂ: ਜਸਕਰਨ ਸਿੰਘ ਬੰਦੇਸ਼ਾ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਹੋਰ ਸੌਖਾ ਬਣਾਇਆ : ਚੇਅਰਮੈਨ ਛੀਨਾ

ਭਗਵੰਤ ਮਾਨ ਸਰਕਾਰ ਨੇ ਮੁਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ