Monday, March 30, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਮੁਲਾਜਮ ਪੈਨਸ਼ਨਰ ਸਾਂਝੇ ਫਰੰਟ ਵਲੋਂ 13 ਫਰਵਰੀ ਨੂੰ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਨੂੰ ਮੰਗ ਪੱਤਰ ਸੌਪੇ ਜਾਣਗੇ

February 10, 2026 05:08 PM
SehajTimes

ਮਾਲੇਰਕੋਟਲਾ : ਮੁਲਾਜਮ ਪੈਨਸ਼ਨਰ ਸਾਂਝੇ ਫਰੰਟ ਵਲੋਂ ਛੇਵੇਂ ਪੇ ਕਮਿਸ਼ਨ ਦੀ ਸਿਫ਼ਾਰਸ ਅਨੁਸਾਰ 2.59 ਸਰਕਾਰ ਵਲੋਂ ਡੀਏ ਦੀ 16 ਪ੍ਰਤੀਸਤ ਅਦਾਇਗੀ ਨਾ ਕਰਨ ਤੇ 13 ਫਰਵਰੀ ਨੂੰ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਨੂੰ ਮੰਗ ਪੱਤਰ ਸੌਪਣਗੇ। ਇਸ ਸੰਬੰਧੀ ਦੀ ਰੈਵੀਨਿਊ ਕਾਨੂੰਗੋ/ਪਟਵਾਰੀ ਰਿਟਾਇਰਡ ਪੈਨਸ਼ਨਰਜ ਐਸੋਸ਼ੀਏਸ਼ਨ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਰਿਟਾਇਡਰਡ ਕਾਨੂੰਨਗੋਜ਼ ਅਤੇ ਪਟਵਾਰੀਆਂ ਦੀ ਮੀਟਿੰਗ ਨਿਰਮਲ ਸਿੰਘ ਮਸੋਣ ਜਿ਼ਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਥਾਨਕ ਟਰੱਕ ਯੂਨੀਅਨ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਰਿਟਾਇਡ ਪਟਵਾਰੀਆਂ ਕਾਨੂੰਗੋ ਪੈਨਸਨਰਾਂ ਦੇ ਮਸਲਿਆਂ ਤੇ ਮਹਿਕਮੇ ਨਾਲ ਸਬੰਧਤ ਮਸਲੇ ਵਿਚਾਰਨ ਉਪਰੰਤ ਸਰਬਸੰਮਤੀ ਨਾਲ ਮਤੇ ਪਾਸ ਕੀਤੇ ਗਏ। ਨਿਰਮਲ ਸਿੰਘ ਮਸੋਣ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡੀਏ ਦੀ 16 ਪ੍ਰਤੀਸਤ ਅਦਾਇਗੀ ਨਾ ਕਰਨ ਅਤੇ 6 ਵੇਂ ਪੇਅ ਕਮਿਸਨ ਦੀ ਸਿਫ਼ਾਰਸ ਅਨੁਸਾਰ 2.59 ਸਰਕਾਰ ਵਲੋਂ ਨਾ ਦੇਣ ਕਰਕੇ ਪੰਜਾਬ ਭਰ ਵਿੱਚ ਵਿੱਢੇ ਸੰਘਰਸ ਦੇ ਤਹਿਤ 13 ਫਰਵਰੀ 2026 ਨੂੰ ਪੰਜਾਬ ਦੇ ਜਿ਼ਲਿਆ ਦੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਨੂੰ ਸੰਘਰਸ ਦਾ ਨੋਟਿਸ ਦਿੱਤਾ ਹੋਇਆ ਹੈ। ਜਿਸਦੀ ਰੈਵੀਨਿਊ ਕਾਨੂੰਗੋ/ਪਟਵਾਰ ਰਿਟਾਇਡ ਐਸੋਸੀਏਸ਼ਨ ਵਲੋਂ ਪੂਰਨ ਤੌਰ ਹਮਾਇਤ ਕੀਤੀ ਜਾ ਰਹੀ ਹੈ ਅਤੇ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਰਾਹੀਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਨੂੰ ਮੰਗ ਪੱਤਰ ਸੌਪਿਆ ਜਾਵੇਗਾ।ਇਸ ਮੌਕੇ ਸਰਵ ਸ੍ਰੀ ਜਮੀਲ ਅਹਿਮਦ, ਕਮਿੱਕਰ ਸਿੰਘ, ਅਜੈ ਕੁਮਾਰ ਖਜਾਨਚੀ, ਜਗਤਾਰ ਸਿੰਘ ਪਟਵਾਰੀ, ਨਛੱਤਰ ਸਿੰਘ, ਜਗਦੇਵ ਸਿੰਘ ਪ੍ਰੈਸ ਸਕੱਤਰ,ਕੇਵਲ ਸਿੰਘ, ਭਲਿੰਦਰ ਸਿੰਘ, ਜਗਵਿੰਦਰ ਸਿੰਘ, ਹਰਭਜਨ ਸਿੰਘ, ਬਲਜਿੰਦਰ ਸਿੰਘ ਵੀ ਹਾਜਰ ਸਨ।

Have something to say? Post your comment

 

More in Malwa

ਖੇਡਾਂ ਮਨੁੱਖ ਨੂੰ ਸਰੀਰਕ ਤੇ ਮਾਨਸਿਕ ਤੌਰ ਤੇ ਰੱਖਦੀਆਂ ਨੇ ਤੰਦਰੁਸਤ : ਰਾਜਿੰਦਰ ਦੀਪਾ 

ਬਰਸਾਨਾ ਦੀ ਪਵਿੱਤਰ ਜੋਤ ਨਾਲ ਪ੍ਰਕਾਸ਼ਮਾਨ ਹੋਵੇਗਾ ਸੁਨਾਮ

ਮੰਤਰੀ ਅਮਨ ਅਰੋੜਾ ਦੇ ਘਰ ਮੂਹਰੇ ਗੱਜੇ ਮੈਡੀਕਲ ਪ੍ਰੈਕਟੀਸ਼ਨਰ

ਸਿਹਤ ਕਾਮਿਆਂ ਦਾ ਵਫ਼ਦ ਹੈਲਥ ਮੰਤਰੀ ਨੂੰ ਮਿਲਿਆ 

ਜੋਗਿੰਦਰ ਉਗਰਾਹਾਂ ਸਿਹਤ ਸੇਵਾਵਾਂ ਦੇ ਰਹੇ ਡਾਕਟਰਾਂ ਦੇ ਹੱਕ 'ਚ ਡਟੇ 

ਸਮਾਣਾ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ, ਪੁਲਿਸ ਵੱਲੋਂ ਮੁਕਦਮਾ ਦਰਜ

ਸਪੀਕਰ ਸੰਧਵਾਂ ਵੱਲੋਂ ਪਿੰਡ ਪੱਕਾ ਵਿਖੇ 54 ਲੱਖ ਦੀ ਲਾਗਤ ਨਾਲ ਬਣ ਰਹੇ ਖੇਡ ਸਟੇਡੀਅਮ ਦੇ ਕੰਮ ਦਾ ਨਿਰੀਖਣ

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ

ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ; ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ

ਅਗਾਮੀ ਵਿਧਾਨ ਸਭਾ ’ਚੋਣਾ ’ਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਬਣਾਵੇਗੀ ਸਰਕਾਰ : ਬੱਬੂ