Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ

February 10, 2026 05:43 PM
SehajTimes

ਐਂਗਲੋ-ਸਿੱਖ ਯੁੱਧ ਦੌਰਾਨ ਸਭਰਾਉਂ ਦੀ ਜੰਗ ਵਿੱਚ ਆਖ਼ਰੀ ਦਮ ਤੱਕ ਜੂਝਣ ਲਈ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ : ਹਰਭਜਨ ਸਿੰਘ ਈ.ਟੀ.ਓ.

ਅੰਮ੍ਰਿਤਸਰ/ ਅਟਾਰੀ, (ਦਵਿੰਦਰ ਕੁਮਾਰ ਪੁਰੀ) : ਪੰਜਾਬ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 180ਵਾਂ ਸ਼ਹੀਦੀ ਦਿਹਾੜਾ ਅੱਜ ਇੰਡੀਆ ਗੇਟ ਅਤੇ ਅਟਾਰੀ ਸਮਾਧ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਮੁੱਖ ਮਹਿਮਾਨ ਅਤੇ ਸ: ਜਸਵਿੰਦਰ ਸਿੰਘ ਰਮਦਾਸ ਹਲਕਾ ਵਿਧਾਇਕ ਅਟਾਰੀ ਤੇ ਡਾ. ਜਸਬੀਰ ਸਿੰਘ ਸੰਧੂ ਵਿਧਾਇਕ ਅੰਮ੍ਰਿਤਸਰ ਪੱਛਮੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਇੰਡੀਆ ਗੇਟ ਵਿਖੇ ਬਣਾਏ ਗਏ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਸਮਾਰਕ ’ਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਬ੍ਰਿਗੇਡੀਅਰ ਐੱਸ.ਐੱਸ. ਜਾਮਵਾਲ, ਕਮਾਂਡਰ 54 ਇੰਨਫੈਂਟਰੀ ਬ੍ਰਿਗੇਡ, ਕਰਨਲ ਸੁਮਿਤ ਸ਼ਰਮਾ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ, ਐੱਸ.ਡੀ.ਐੱਮ. ਸ. ਮਨਕੰਵਲ ਸਿੰਘ ਚਾਹਲ, ਕਰਨਲ ਹਰਿੰਦਰ ਸਿੰਘ, ਕਰਨਲ ਕੁਲਦੀਪ ਸਿੰਘ ਨੇ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਬੁੱਤ ’ਤੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਮਹਾਨ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਨੂੰ ਹਥਿਆਰ ਉਲਟੇ ਕਰਕੇ ਸਾਲਾਮੀ ਵੀ ਦਿੱਤੀ ਗਈ। ਇਸ ਉਪਰੰਤ ਅਟਾਰੀ ਵਿਖੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਸਮਾਧ ਵਿਖੇ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਧਾਰਮਿਕ ਦੀਵਾਨ ਸਜਾਏ ਗਏ। ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜੀਤ ਸਿੰਘ ਬੈਂਕਾ ਵੱਲੋਂ ਗੁਰੂ ਜਸ ਗਾਇਨ ਕੀਤਾ ਗਿਆ ਅਤੇ ਭਾਈ ਗੁਰਪ੍ਰੀਤ ਸਿੰਘ ਭੰਗੂ ਦੇ ਢਾਡੀ ਜਥੇ ਵੱਲੋਂ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਦਾ ਬਿਰਤਾਂਤ ਸੰਗਤਾਂ ਨਾਲ ਸਾਂਝਾ ਕੀਤਾ। ਵੱਡੀ ਗਿਣਤੀ ’ਚ ਲੋਕਾਂ ਨੇ ਅਟਾਰੀ ਵਿਖੇ ਪਹੁੰਚ ਕੇ ਮਹਾਨ ਜਰਨੈਲ ਸ਼ਾਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਸਰਦਾਰ ਸ਼ਾਮ ਸਿੰਘ ਅਟਾਰੀ ਵਾਲਾ ਜੀ ਦੀ ਸਮਾਧ ਉੱਪਰ ਨਤਮਸਤਕ ਹੋ ਕੇ ਉਨ੍ਹਾਂ ਨੂੰ ਆਪਣੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਮਿਊਜ਼ੀਅਮ ਦਾ ਦੌਰਾ ਵੀ ਕੀਤਾ। ਉਪਰੰਤ ਧਾਰਮਿਕ ਦੀਵਾਨ ਵਿੱਚ ਨੂੰ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਸਿੱਖ ਕੌਮ ਦੇ ਮਹਾਨ ਜਰਨੈਲ ਹੋਏ ਹਨ ਅਤੇ ਐਂਗਲੋ-ਸਿੱਖ ਯੁੱਧ ਦੌਰਾਨ ਸਭਰਾਉਂ ਦੀ ਜੰਗ ਵਿੱਚ ਆਖ਼ਰੀ ਦਮ ਤੱਕ ਜੂਝਣ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਬਹਾਦਰੀ ਤੇ ਸ਼ਹਾਦਤ ਦੀ ਪ੍ਰਸੰਸਾ ਅੰਗਰੇਜ਼ਾਂ ਨੇ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੁੰਦੇ ਹਨ ਅਤੇ ਆਪਣੇ ਸ਼ਹੀਦਾਂ ਨੂੰ ਯਾਦ ਰੱਖਣਾ ਸਾਡਾ ਇਖਲਾਕੀ ਫ਼ਰਜ਼ ਹੈ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਅਟਾਰੀ ਪਿੰਡ ਨੂੰ ਨਵਾਂ ਰੂਪ ਦਿੱਤਾ ਜਾਵੇਗਾ ਤਾਂ ਜੋ ਰੀਟਰੀਟ ਦੇਖਣ ਆਉਣ ਵਾਲੇ ਯਾਤਰੂ ਅਟਾਰੀਵਾਲਾ ਦੀ ਸਮਾਧ ਤੇ ਆਉਣ ਅਤੇ ਆਪਣੇ ਬੱਚਿਆਂ ਨੂੰ ਉਨਾਂ ਦੀ ਸ਼ਹਾਦਤ ਬਾਰੇ ਦੱਸਣ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਤਰ੍ਹਾਂ ਦੇ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਅਤੇ ਆਪਣੇ ਬੱਚਿਆਂ ਨੂੰ ਵੀ ਇਤਿਹਾਸ ਤੋਂ ਜਾਣੂੰ ਕਰਾਉਣ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਸ਼ਹਾਦਤ ਨੂੰ ਸਿਜਦਾ ਕਰਦੀ ਹੈ ਜਿਨ੍ਹਾਂ ਨੇ ਆਪਣੀ ਜਾਨ ਨੂੰ ਦੇਸ਼-ਕੌਮ ਲਈ ਕੁਰਬਾਨ ਕਰ ਦਿੱਤਾ। ਇਸ ਮੌਕੇ ਸਰਦਾਰ ਸ਼ਾਮ ਸਿੰਘ ਅਟਾਰੀ ਦੇ ਪਰਿਵਾਰ ਦੇ ਮੈਂਬਰਾਂ ਅਤੇ ਟਰੱਸਟ ਦੇ ਅਹੁਦੇਦਾਰ ਕਰਨਲ ਹਰਿੰਦਰ ਸਿੰਘ ਅਟਾਰੀ, ਮਲਵਿੰਦਰ ਅਟਾਰੀ, ਬੀਰ ਇੰਦਰ ਸਿੰਘ, ਜਨਰਲ ਸਕੱਤਰ ਸ੍ਰੀ ਹਰਪੀ੍ਰਤ ਸਿੰਘ ਸਿੱਧੂ, ਬੀਬਾ ਅਮਿਤੇਸ਼ਵਰ ਕੌਰ, ਬੀਬਾ ਜਸਪ੍ਰੀਤ ਕੌਰ, ਬੀਬਾ ਸੰਦੀਪ ਕੌਰ, ਸ੍ਰੀ ਦਿਨੇਸ਼ ਸਿੰਘ ਸਿੱਧੂ, ਇੰਦਰ ਜਸਬੀਰ ਸਿੰਘ ਸੰਧੂ ਲੋਪੋਕੇ, ਅਨੰਤਬੀਰ ਸਿੰਘ, ਚਰਨਜੀਤ ਸਿੰਘ, ਰਮਨਦੀਪ ਕੌਰ, ਰਵੀ ਇੰਦਰ ਸਿੰਘ, ਕਰਨਲ ਗੁਰਬੰਤ ਸਿੰਘ, ਸ੍ਰੀਮਤੀ ਹਰਮਨ ਸਿੰਘ, ਜਸਕਿਰਨ ਕੌਰ, ਰਮਨਦੀਪ ਕੌਰ, ਸਰਪੰਚ ਅਟਾਰੀ ਹਰਪ੍ਰੀਤ ਸਿੰਘ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਉੱਘੀ ਲੇਖਿਕਾ ਡਾ. ਕੁਲਵਿੰਦਰ ਕੌਰ ਮਿਨਹਾਸ ਦੀ ਕਿਤਾਬ `ਸਿੱਖ ਰਾਜ ਦੇ ਆਖ਼ਰੀ ਥੰਮ-ਸਰਦਾਰ ਸ਼ਾਮ ਸਿੰਘ ਅਟਾਰੀਵਾਲਾ` ਨੂੰ ਰਿਲੀਜ਼ ਵੀ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੀ ਧਰਮਪਤਨੀ ਸ੍ਰੀਮਤੀ ਸੁਰਿੰਦਰ ਕੌਰ, ਭਾਰਤੀ ਹਵਾਈ ਸੈਨਾ ਦੇ ਸਾਬਕਾ ਅਧਿਕਾਰੀ ਨਿਰਮਲ ਸਿੰਘ ਬੇਦੀ, ਕਰਨਲ ਕੁਲਦੀਪ ਸਿੰਘ, ਧੰਨ-ਧੰਨ ਬਾਬਾ ਦੀਪ ਸਿੰਘ ਜੀ ਹਰਿਆਲੀ ਮਿਸ਼ਨ ਦੇ ਪ੍ਰਧਾਨ ਕੰਵਲਜੀਤ ਸਿੰਘ, ਰਛਪਾਲ ਸਿੰਘ, ਸੂਬੇਦਾਰ ਮੇਜਰ ਮਨਜੀਤ ਸਿੰਘ, ਨਰਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਵੀ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼