Tuesday, February 10, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Chandigarh

ਪੰਜਾਬ ਦੇ ਯਤਨਾਂ ਨੂੰ ਪਿਆ ਬੂਰ; ‘‘ਜੀ-4 ਪੋਟਾਸ਼ ਖੋਜ ਪ੍ਰਾਜੈਕਟ" ਨੂੰ ਮਿਲੀ ਮਨਜ਼ੂਰੀ’’: ਬਰਿੰਦਰ ਕੁਮਾਰ ਗੋਇਲ

February 10, 2026 08:48 PM
SehajTimes

ਚੰਡੀਗੜ੍ਹ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਭਰ ਦੇ ਸਾਰੇ ਖਣਿਜ ਭਰਪੂਰ ਖੇਤਰਾਂ ਦੀ ਤੁਰੰਤ ਸ਼ਨਾਖ਼ਤ ਕਰਨ ਸਬੰਧੀ ਮੁੱਦੇ ਨੂੰ ਵੱਡੀ ਪੱਧਰ 'ਤੇ ਉਠਾਏ ਜਾਣ ਪਿੱਛੋਂ ਕੇਂਦਰੀ ਖਣਨ ਮੰਤਰਾਲੇ ਦੇ ਕੌਮੀ ਮਿਨਰਲ ਐਕਸਪਲੋਰੇਸ਼ਨ ਐਂਡ ਡਿਵੈਲਪਮੈਂਟ ਟਰੱਸਟ ਦੀ ਪ੍ਰਾਜੈਕਟ ਸੈਂਕਸ਼ਨਿੰਗ ਕਮੇਟੀ ਦੀ 9 ਫ਼ਰਵਰੀ, 2026 ਨੂੰ ਹੋਈ ਮੀਟਿੰਗ ਦੌਰਾਨ ‘‘ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਵਾੜਿਆਂਵਾਲੀ ਖੇਤਰ ਵਿੱਚ ਪੋਟਾਸ਼ ਲਈ ਖੋਜ ਸਰਵੇਖਣ ਜੀ-4’’ ਸਿਰਲੇਖ ਵਾਲੇ ਨਵੇਂ ਖੋਜ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਹ ਪ੍ਰਾਜੈਕਟ ਮਿਨਰਲ ਐਕਸਪਲੋਰੇਸ਼ਨ ਐਂਡ ਕੰਸਲਟੈਂਸੀ ਲਿਮਟਿਡ ਵੱਲੋਂ 21 ਮਹੀਨਿਆਂ ਦੀ ਮਿਆਦ ਅੰਦਰ 1903.11 ਲੱਖ ਰੁਪਏ ਦੀ ਅਨੁਮਾਨਤ ਲਾਗਤ ਨਾਲ 48.0 ਵਰਗ ਕਿਲੋਮੀਟਰ ਖੇਤਰ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਵਾਨਿਤ ਯੋਜਨਾ ਅਨੁਸਾਰ 9 ਮਹੀਨਿਆਂ ਬਾਅਦ ਪ੍ਰਾਜੈਕਟ ਦੀ ਸਮੀਖਿਆ ਕੀਤੀ ਜਾਵੇਗੀ। ਪਹਿਲੇ ਪੜਾਅ ਵਿੱਚ 3200 ਮੀਟਰ ਦੇ ਗਰਿੱਡ ਅੰਤਰਾਲ ’ਤੇ 5700 ਮੀਟਰ ਦੀ ਕੁੱਲ ਡ੍ਰਿਲਿੰਗ ਸਮੇਤ ਛੇ ਬੋਰਹੋਲ ਕੀਤੇ ਜਾਣਗੇ। ਸਮੀਖਿਆ ਤੋਂ ਬਾਅਦ ਪਛਾਣੇ ਗਏ ਸੰਭਾਵੀ ਜ਼ੋਨਾਂ ਵਿੱਚ ਦੂਜੇ ਪੜਾਅ ਤਹਿਤ 1600 ਮੀਟਰ ਦੇ ਗਰਿੱਡ ਅੰਤਰਾਲ ’ਤੇ 8550 ਮੀਟਰ ਦੀ ਕੁੱਲ ਡ੍ਰਿਲਿੰਗ ਸਮੇਤ ਨੌਂ ਵਾਧੂ ਬੋਰਹੋਲ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਪਿਛਲੇ ਜਨਵਰੀ ਮਹੀਨੇ ਦੌਰਾਨ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਬਰਿੰਦਰ ਗੋਇਲ ਨੇ ਗੁਜਰਾਤ ਦੇ ਗਾਂਧੀਨਗਰ ਵਿਖੇ ਕਰਵਾਏ ਗਏ ਤਿੰਨ ਰੋਜ਼ਾ ਕੌਮੀ ਖਣਿਜ ਚਿੰਤਨ ਸੰਮੇਲਨ-2026 ਦੌਰਾਨ ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਚੁੱਕਿਆ ਸੀ। ਉਨ੍ਹਾਂ ਨੇ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਪੋਟਾਸ਼ ਦੇ ਸੰਭਾਵਿਤ ਸਰੋਤਾਂ ਦੀ ਪਛਾਣ ਦਾ ਮੁੱਦਾ ਚੁੱਕਦਿਆਂ ਫੀਲਡ ਸੀਜ਼ਨ 2025-26 ਦੌਰਾਨ ਡ੍ਰਿਲਿੰਗ ਅਤੇ ਭੂ-ਵਿਗਿਆਨਕ ਮੈਪਿੰਗ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ ਸੀ। ਇਸੇ ਦੌਰਾਨ ਕੈਬਨਿਟ ਮੰਤਰੀ ਨੇ ਕੇਂਦਰੀ ਏਜੰਸੀਆਂ ਨੂੰ ਅਪੀਲ ਕੀਤੀ ਸੀ ਕਿ ਪੰਜਾਬ ਵਿੱਚ ਪੋਟਾਸ਼ ਦੀ ਖੋਜ ਨੂੰ ਤਰਜੀਹ ਦਿੱਤੀ ਜਾਵੇ ਕਿਉਂਕਿ ਇਸ ਦਾ ਸਿੱਧਾ ਸਬੰਧ ਦੇਸ਼ ਦੀ ਖ਼ੁਰਾਕ ਸੁਰੱਖਿਆ ਅਤੇ ਕਿਸਾਨਾਂ ਦੀ ਭਲਾਈ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਸੂਬੇ ਭਰ ਦੇ ਖਣਿਜ ਭਰਪੂਰ ਖੇਤਰਾਂ ਵਿੱਚ ਭਰੋਸੇਯੋਗ ਢੰਗ ਨਾਲ ਖਣਿਜ ਸੂਚੀ ਤਿਆਰ ਕਰਨ ਲਈ ਸਮੇਂ ਸਿਰ ਕਾਰਵਾਈ ਦੀ ਮੰਗ ਵੀ ਕੀਤੀ ਸੀ। ਪੰਜਾਬ ਸਰਕਾਰ ਵੱਲੋਂ ਖੋਜ ਖੇਤਰ ਦੇ ਵਿਸਥਾਰ ਬਾਰੇ ਬੇਨਤੀ ਤੋਂ ਬਾਅਦ ਭਾਰਤੀ ਭੂ-ਵਿਗਿਆਨਕ ਸਰਵੇਖਣ ਵਿਭਾਗ ਨੇ ਫੀਲਡ ਸੀਜ਼ਨ 2026-27 ਦੌਰਾਨ ਫ਼ਾਜ਼ਿਲਕਾ ਜ਼ਿਲ੍ਹੇ ਦੇ ਕੇਰਾ-ਖੇੜਾ ਬਲਾਕ ਅਤੇ ਸਈਅਦਵਾਲਾ ਬਲਾਕ ਵਿੱਚ ਪੋਟਾਸ਼ ਲਈ ਸ਼ੁਰੂਆਤੀ ਸਰਵੇਖਣ ਅਤੇ ਕੰਧਵਾਲਾ-ਰਾਮਸਰਾ ਬਲਾਕ ਵਿੱਚ ਸ਼ੁਰੂਆਤੀ ਖੋਜ ਪ੍ਰੋਗਰਾਮ ਦੀ ਤਜਵੀਜ਼ ਰੱਖੀ ਹੈ। ਇਸ ਪ੍ਰੋਗਰਾਮ ਤਹਿਤ ਪਛਾਣੀਆਂ ਗਈਆਂ 15 ਸੰਭਾਵੀ ਥਾਵਾਂ ’ਤੇ ਡ੍ਰਿਲਿੰਗ ਕੀਤੀ ਜਾਣੀ ਹੈ। ਕੈਬਨਿਟ ਮੰਤਰੀ ਨੇ ਮੰਗ ਕੀਤੀ ਕਿ ਸੂਬੇ ਦੇ ਪੋਟਾਸ਼ ਸਰੋਤ ਆਧਾਰ ਨੂੰ ਮਜ਼ਬੂਤ ਕਰਨ ਲਈ ਸਾਰੇ ਪ੍ਰਸਤਾਵਿਤ ਬਲਾਕਾਂ ਵਿੱਚ ਕਾਰਜ, ਫੀਲਡ ਸੀਜ਼ਨ 2026-27 ਦੀ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਪੂਰੇ ਕੀਤੇ ਜਾਣ। ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੋਟਾਸ਼ ਦੇਸ਼ ਲਈ ਬਹੁਤ ਮਹੱਤਵਪੂਰਨ ਅਤੇ ਲਾਹੇਵੰਦ ਹੈ ਕਿਉਂਕਿ ਇਸ ਦੀ ਲਗਭਗ 99 ਫ਼ੀਸਦੀ ਲੋੜ ਦਰਾਮਦ ਰਾਹੀਂ ਪੂਰੀ ਕੀਤੀ ਜਾਂਦੀ ਹੈ ਅਤੇ ਘਰੇਲੂ ਖੋਜ ਤੇ ਮਾਈਨਿੰਗ ਵਿੱਚ ਕਿਸੇ ਵੀ ਪ੍ਰਗਤੀ ਨਾਲ ਕੌਮੀ ਅਰਥਵਿਵਸਥਾ, ਖੇਤੀ ਖੇਤਰ ਅਤੇ ਦੀਰਘ-ਕਾਲੀ ਸਵੈ-ਨਿਰਭਰਤਾ ਟੀਚਿਆਂ ਨੂੰ ਮਜ਼ਬੂਤੀ ਮਿਲੇਗੀ।

Have something to say? Post your comment

 

More in Chandigarh

'ਗੈਂਗਸਟਰਾਂ ‘ਤੇ ਵਾਰ': 'ਆਪਰੇਸ਼ਨ ਪ੍ਰਹਾਰ-2' ਦੇ ਦੂਜੇ ਦਿਨ 1600 ਤੋਂ ਵੱਧ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਬਾਲ ਜੋਗੀ ਪਰਗਟ ਨਾਥ ਦੀ ਚੇਅਰਮੈਨ ਵਜੋਂ ਨਿਯੁਕਤੀ

ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਝੂਠ ਫੈਲਾ ਰਹੀਆਂ ਪੰਜਾਬ ਵਿਰੋਧੀ ਤਾਕਤਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡਾ. ਬਲਜੀਤ ਕੌਰ ਵੱਲੋਂ ਨਵ-ਨਿਯੁਕਤ ਭਲਾਈ ਬੋਰਡ ਚੇਅਰਪਰਸਨਜ ਨਾਲ ਪਹਿਲੀ ਅਧਿਕਾਰਕ ਮੀਟਿੰਗ; ਹਰ ਵਰਗ ਦੇ ਹਿੱਤਾਂ ਦੀ ਸੁਰੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ

ਇਨਕਾਊਂਟਰ ਸਪੈਸ਼ਲਿਸਟ ਵਿਕਰਮਜੀਤ ਸਿੰਘ ਬਰਾੜ ਡੀਐੱਸਪੀ ਤੋਂ ਐੱਸਪੀ ਪਦ ’ਤੇ ਤਰੱਕੀ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਐਸ ਸੀ/ਬੀ ਸੀ ਵਰਗਾਂ ਦੇ ਹੱਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ

ਬੁਨਿਆਦੀ ਢਾਂਚੇ ਨਾਲ ਸਬੰਧਤ ਨਵੇਂ ਪ੍ਰੋਜੈਕਟਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਜ਼ੋਰਾਂ ‘ਤੇ: ਹਰਜੋਤ ਸਿੰਘ ਬੈਂਸ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਇਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਬਾਕਰਪੁਰ ਤੋਂ ਜਨੇਤਪੁਰ ਸੜਕ ਦੀ ਉਸਾਰੀ ਦੀ ਸ਼ੁਰੂਆਤ

ਡਾ. ਬਾਜਵਾ ਨੇ ਮੁੱਖ ਖੇਤੀਬਾੜੀ ਅਫਸਰ ਵਜੋਂ ਸੰਭਾਲਿਆ ਚਾਰਜ