Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬਾਲ ਜੋਗੀ ਪਰਗਟ ਨਾਥ ਦੀ ਚੇਅਰਮੈਨ ਵਜੋਂ ਨਿਯੁਕਤੀ

February 10, 2026 09:08 PM
SehajTimes
ਚੰਡੀਗੜ੍ਹ : ਭਗਵਾਨ ਵਾਲਮੀਕਿ ਜੀ ਤੀਰਥ ਸਥਲ ਨੂੰ ਵੱਡੇ ਅਤੇ ਕੌਮਾਂਤਰੀ ਕੇਂਦਰ ਵਜੋਂ ਵਿਕਸਤ ਕਰਨ ਦੇ ਸਪਸ਼ਟ ਵਿਜ਼ਨ ਦੇ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਬਾਲ ਜੋਗੀ ਪਰਗਟ ਨਾਥ ਨੂੰ ਦੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਦੇ ਸ਼ਰਾਈਨ ਬੋਰਡ ਦੇ ਸਲਾਹਕਾਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਨੂੰ ਦਲਿਤ ਆਸਥਾ, ਵਿਰਾਸਤ ਅਤੇ ਅਧਿਆਤਮਿਕ ਫਲਸਫੇ ਦੇ ਵਿਸ਼ਵ ਪੱਧਰੀ ਮਾਨਤਾ ਪ੍ਰਾਪਤ ਕੇਂਦਰ ਵਜੋਂ ਉਭਾਰਨ ਦੀ ਭਗਵੰਤ ਮਾਨ ਸਰਕਾਰ ਦੀ ਨੀਅਤ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਬਾਲ ਜੋਗੀ ਪਰਗਟ ਨਾਥ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਨੂੰ ਦਲਿਤ ਆਸਥਾ ਦੇ ਕੌਮਾਂਤਰੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ, ਜੋ ਦੁਨੀਆ ਭਰ ਦੇ ਸ਼ਰਧਾਲੂਆਂ, ਵਿਦਵਾਨਾਂ ਅਤੇ ਸੈਲਾਨੀਆਂ ਨੂੰ ਆਪਣੇ ਵੱਲ ਖਿੱਚੇਗਾ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤ ਦੇ ਵਿਕਾਸ ਵਿੱਚ ਦਲਿਤ ਭਾਈਚਾਰੇ ਦਾ ਵੱਡਾ ਯੋਗਦਾਨ ਰਿਹਾ ਹੈ ਅਤੇ ਭਗਵੰਤ ਮਾਨ ਸਰਕਾਰ ਇਸ ਯੋਗਦਾਨ ਦਾ ਸਤਿਕਾਰ ਕਰਨ ਅਤੇ ਇਸ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ, "ਭਗਵਾਨ ਵਾਲਮੀਕਿ ਜੀ ਤੀਰਥ ਸਥਲ ਨਾ ਸਿਰਫ਼ ਆਸਥਾ ਦਾ ਪਵਿੱਤਰ ਸਥਾਨ ਹੈ, ਸਗੋਂ ਬਹੁਤ ਵੱਡੀ ਸੱਭਿਅਤਾ ਵਾਲਾ ਮਹੱਤਵਪੂਰਨ ਸਥਾਨ ਵੀ ਹੈ। ਇਸ ਦਾ ਕੌਮਾਂਤਰੀ ਪੱਧਰ ਦਾ ਵਿਕਾਸ ਭਗਵਾਨ ਵਾਲਮੀਕਿ ਜੀ ਨਾਲ ਦੇ ਬਰਾਬਰੀ, ਮਾਣ-ਸਤਿਕਾਰ ਅਤੇ ਸਮਾਜਿਕ ਨਿਆਂ ਦੀਆਂ ਸਿਖਿਆਵਾਂ ਵਿਸ਼ਵ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਵਿੱਚ ਸਹਾਈ ਹੋਵੇਗਾ।" ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਨੂੰ ਅਜਿਹੇ ਤਰੀਕੇ ਨਾਲ ਵਿਕਸਤ ਕਰਨ ਦੇ ਲੰਬੇ ਸਮੇਂ ਦੇ ਵਿਜ਼ਨ ਨਾਲ ਕੰਮ ਕਰ ਰਹੀ ਹੈ ਕਿ ਭਗਵਾਨ ਵਾਲਮੀਕਿ ਜੀ ਦੇ ਜੀਵਨ, ਫਲਸਫੇ ਅਤੇ ਸਦੀਵੀ ਯੋਗਦਾਨ ਨੂੰ ਵਿਸ਼ਵ ਮੰਚ 'ਤੇ ਪੇਸ਼ ਕੀਤਾ ਜਾ ਸਕੇ। ਉਨ੍ਹਾਂ ਕਿਹਾ, "ਕੋਸ਼ਿਸ਼ ਇਹ ਹੈ ਕਿ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਨੂੰ ਕੌਮਾਂਤਰੀ ਪ੍ਰਸਿੱਧੀ ਵਾਲੇ ਅਜਿਹੇ ਸਥਾਨ ਵਜੋਂ ਵਿਕਸਿਤ ਕੀਤਾ ਜਾਵੇ, ਜਿੱਥੇ ਆਸਥਾ, ਇਤਿਹਾਸ ਅਤੇ ਸਿੱਖਿਆ ਦਾ ਸੁਮੇਲ ਹੋਵੇ, ਜਿਸ ਨਾਲ ਵੱਖ-ਵੱਖ ਦੇਸ਼ਾਂ ਦੇ ਲੋਕ ਆਦਿ ਕਵੀ ਭਗਵਾਨ ਵਾਲਮੀਕਿ ਜੀ ਦੀ ਅਧਿਆਤਮਿਕ ਅਤੇ ਬੌਧਿਕ ਵਿਰਾਸਤ ਨਾਲ ਜੁੜ ਸਕਣ।" ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ, "ਦਲਿਤ ਆਸਥਾ ਅਤੇ ਵਿਰਾਸਤ ਨੂੰ ਵਿਸ਼ਵ ਪੱਧਰੀ ਮਾਨਤਾ ਦੇਣਾ ਮਾਣ ਅਤੇ ਨਿਆਂ ਦਾ ਵਿਸ਼ਾ ਹੈ। ਭਗਵਾਨ ਵਾਲਮੀਕਿ ਜੀ ਤੀਰਥ ਸਥਲ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਵਿਕਸਤ ਕਰਨਾ ਸਰਕਾਰ ਇਸ ਸੰਕਲਪ ਨੂੰ ਦਰਸਾਉਂਦਾ ਹੈ ਕਿ ਇਸ ਵਿਰਾਸਤ ਨੂੰ ਉਹ ਸਤਿਕਾਰ ਅਤੇ ਮਾਨਤਾ ਮਿਲੇ ਜਿਸਦੀ ਇਹ ਦੁਨੀਆ ਭਰ ਵਿੱਚ ਹੱਕਦਾਰ ਹੈ।" ਭਗਵਾਨ ਵਾਲਮੀਕਿ ਜੀ ਤੀਰਥ ਸਥਲ: ਆਸਥਾ, ਇਤਿਹਾਸ ਅਤੇ ਅਧਿਆਤਮਿਕ ਵਿਰਾਸਤ ਦਾ ਪ੍ਰਤੀਕ ਅੰਮ੍ਰਿਤਸਰ ਦੇ ਨੇੜੇ ਸਥਿਤ ਭਗਵਾਨ ਵਾਲਮੀਕਿ ਜੀ ਦਾ ਇਹ ਪਵਿੱਤਰ ਅਸਥਾਨ ਆਸਥਾ, ਇਤਿਹਾਸ ਅਤੇ ਅਧਿਆਤਮਿਕ ਵਿਰਾਸਤ ਦਾ ਇੱਕ ਸਦੀਵੀ ਪ੍ਰਤੀਕ ਹੈ। ਅੰਮ੍ਰਿਤਸਰ ਤੋਂ ਲਗਭਗ 12 ਕਿਲੋਮੀਟਰ ਪੱਛਮ ਵਿੱਚ ਚੋਗਾਵਾਂ ਰੋਡ 'ਤੇ ਸਥਿਤ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਰਾਮਾਇਣ ਕਾਲ ਦਾ ਹੈ ਅਤੇ ਮਹਾਰਿਸ਼ੀ ਵਾਲਮੀਕਿ ਜੀ ਦੇ ਆਸ਼ਰਮ ਵਜੋਂ ਪੂਜਿਆ ਜਾਂਦਾ ਹੈ। ਇਸ ਪਵਿੱਤਰ ਸਥਾਨ 'ਤੇ ਇੱਕ ਪ੍ਰਾਚੀਨ ਸਰੋਵਰ ਅਤੇ ਕਈ ਮੰਦਰ ਹਨ। ਇੱਥੇ ਇੱਕ ਕੁਟੀਆ ਵੀ ਹੈ ਜੋ ਉਸ ਸਥਾਨ ਦੀ ਨਿਸ਼ਾਨਦੇਹੀ ਕਰਦੀ ਹੈ ਜਿੱਥੇ ਮਾਤਾ ਸੀਤਾ ਜੀ ਨੇ ਆਪਣੇ ਦੋ ਪੁੱਤਰਾਂ ਲਵ ਅਤੇ ਕੁਸ਼ ਨੂੰ ਜਨਮ ਦਿੱਤਾ ਸੀ। ਇਸ ਤੀਰਥ 'ਤੇ ਭਗਵਾਨ ਵਾਲਮੀਕਿ ਜੀ ਦੀ ਕੁਟੀਆ ਵੀ ਮੌਜੂਦ ਹੈ। ਇੱਥੇ ਪੁਰਾਤਨ ਸਮੇਂ ਤੋਂ ਨਵੰਬਰ ਵਿੱਚ ਪੂਰਨਮਾਸ਼ੀ ਦੀ ਰਾਤ ਤੋਂ ਚਾਰ ਰੋਜ਼ਾ ਮੇਲਾ ਲੱਗਦਾ ਆ ਰਿਹਾ ਹੈ। ਚੋਗਾਵਾਂ ਰੋਡ 'ਤੇ ਸਥਿਤ ਇਹ ਅਸਥਾਨ ਮਹਾਰਿਸ਼ੀ ਵਾਲਮੀਕਿ ਜੀ ਦੀ ਮਹਾਨ ਵਿਰਾਸਤ ਨੂੰ ਯਾਦ ਕਰਵਾਉਂਦਾ ਹੈ। ਭਗਵਾਨ ਵਾਲਮੀਕਿ ਜੀ ਪੈਨੋਰਾਮਾ: ਆਸਥਾ ਅਤੇ ਸਤਿਕਾਰ ਦੀ ਮਿਸਾਲ ਭਗਵੰਤ ਮਾਨ ਸਰਕਾਰ ਨੇ ਦਲਿਤ ਆਸਥਾ ਪ੍ਰਤੀ ਸਤਿਕਾਰ ਨੂੰ ਅਮਲੀ ਰੂਪ ਦਿੱਤਾ ਹੈ। ਅਕਤੂਬਰ 2024 ਵਿੱਚ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ ਵਿਖੇ ਅਤਿ-ਆਧੁਨਿਕ 'ਭਗਵਾਨ ਵਾਲਮੀਕਿ ਜੀ ਪੈਨੋਰਾਮਾ' ਲੋਕਾਂ ਨੂੰ ਸਮਰਪਿਤ ਕੀਤਾ ਸੀ। ਉਨ੍ਹਾਂ ਨੇ ਇਸ ਨੂੰ ਦੁਨੀਆ ਦੇ ਪਹਿਲੇ ਮਹਾਂਕਾਵਿ ਰਾਮਾਇਣ ਦੇ ਰਚੇਤਾ ਆਦਿ ਕਵੀ ਭਗਵਾਨ ਵਾਲਮੀਕਿ ਜੀ ਨੂੰ ਇੱਕ ਨਿਮਰ ਸ਼ਰਧਾਂਜਲੀ ਦੱਸਿਆ ਸੀ। 9 ਏਕੜ ਵਿੱਚ 32.78 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਪੈਨੋਰਾਮਾ 14 ਗੈਲਰੀਆਂ ਰਾਹੀਂ ਭਗਵਾਨ ਵਾਲਮੀਕਿ ਜੀ ਦੇ ਜੀਵਨ, ਫਲਸਫੇ ਅਤੇ ਯੋਗਦਾਨ ਨੂੰ ਪੇਸ਼ ਕਰਨ ਲਈ ਉੱਨਤ ਤਕਨਾਲੋਜੀ ਦੀ ਵਰਤੋਂ ਕਰਦਾ ਹੈ। ਇਸ ਵਿੱਚ ਉਨ੍ਹਾਂ ਦੇ ਸ਼ੁਰੂਆਤੀ ਜੀਵਨ, ਰਾਮਾਇਣ ਦੀ ਰਚਨਾ, ਮਾਤਾ ਸੀਤਾ ਅਤੇ ਲਵ-ਕੁਸ਼, ਯੋਗ, ਸੰਜੀਵਨੀ ਵਿੱਦਿਆ, ਅਸ਼ਵਮੇਧ ਯੱਗ, ਯੋਗ ਵਸ਼ਿਸ਼ਟ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਦਾ ਵਰਣਨ ਕੀਤਾ ਗਿਆ ਹੈ। ਲਾਇਬ੍ਰੇਰੀ, ਕੈਫੇਟੇਰੀਆ ਅਤੇ ਸੋਵੀਨੀਅਰ ਸ਼ਾਪ ਵਰਗੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਇਹ ਪੈਨੋਰਾਮਾ ਪੰਜਾਬ ਸਰਕਾਰ ਦੀ ਆਸਥਾ ਨੂੰ ਸੰਭਾਲਣ ਅਤੇ ਦਲਿਤ ਅਧਿਆਤਮਿਕ ਵਿਰਾਸਤ ਦਾ ਸਨਮਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ