Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

'ਗੈਂਗਸਟਰਾਂ ‘ਤੇ ਵਾਰ': 'ਆਪਰੇਸ਼ਨ ਪ੍ਰਹਾਰ-2' ਦੇ ਦੂਜੇ ਦਿਨ 1600 ਤੋਂ ਵੱਧ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

February 10, 2026 09:10 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੀਆਂ ਟੀਮਾਂ ਨੇ ਅੱਜ 'ਆਪ੍ਰੇਸ਼ਨ ਪ੍ਰਹਾਰ-2' ਦੇ ਦੂਜੇ ਦਿਨ ਲੋੜੀਂਦੇ ਅਪਰਾਧੀਆਂ ਨਾਲ ਸਬੰਧਤ 2706 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ’ਤੇ ਕੇਂਦ੍ਰਿਤ 72 ਘੰਟੇ ਦਾ ‘ਆਪ੍ਰੇਸ਼ਨ ਪ੍ਰਹਾਰ-2’ ਸ਼ੁਰੂ ਕੀਤਾ ਸੀ। ਇਸ ਆਪ੍ਰੇਸ਼ਨ ਦੀ ਅਗਵਾਈ ਕਰਨ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੇ ਵੱਖ-ਵੱਖ ਪੁਲਿਸ ਜ਼ਿਲਿ੍ਹਆਂ ਦਾ ਨਿੱਜੀ ਤੌਰ ’ਤੇ ਦੌਰਾ ਕੀਤਾ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਪ੍ਰੇਸ਼ਨ ‘ਪ੍ਰਹਾਰ-2’ ਤਹਿਤ ਲਗਭਗ 12,000 ਪੁਲਿਸ ਕਰਮੀਆਂ ਵਾਲੀਆਂ 2,000 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ਵਿੱਚ ਲੋੜੀਂਦੇ ਅਪਰਾਧੀਆਂ ਨਾਲ ਜੁੜੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ।

ਆਪ੍ਰੇਸ਼ਨ ਪ੍ਰਹਾਰ-2 ਦੇ ਦੂਜੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਕਾਰਵਾਈ ਦੌਰਾਨ 2596 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਿਨ੍ਹਾਂ ਵਿੱਚੋਂ 1,634 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਵਿੱਚ 53 ਭਗੌੜੇ ਅਪਰਾਧੀ ਅਤੇ 534 ਰੋਕਥਾਮ ਹਿਰਾਸਤ ਵਿੱਚ ਲਏ ਵਿਅਕਤੀ ਸ਼ਾਮਲ ਹਨ। ਇਸ ਤੋਂ ਇਲਾਵਾ 1,015 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ। ਲੋਕ ਗੁਪਤ ਰੂਪ ਵਿੱਚ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਨੂੰ 346ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 215 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.7 ਕਿਲੋਗ੍ਰਾਮ ਹੈਰੋਇਨ, 863 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12,040 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 346 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 48,866 ਹੋ ਗਈ ਹੈ। 'ਡੀ-ਅਡਿਕਸ਼ਨ'  ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ ਹੈ।

 
 

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ