Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਪੀਸੀ-ਪੀਐਨਡੀਟੀ ਐਕਟ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਹੋਈ

February 11, 2026 03:52 PM
SehajTimes
ਮੋਹਾਲੀ : ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਭਰੂਣ ਹੱਤਿਆ ਰੋਕਣ ਅਤੇ ਸਮਾਜ ਵਿੱਚ ਲਿੰਗ ਅਨੁਪਾਤ ਸੰਤੁਲਿਤ ਰੱਖਣ ਲਈ ਪੀ.ਸੀ-ਪੀ.ਐਨ.ਡੀ.ਟੀ ਐਕਟ ਦੀ ਸਖ਼ਤ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸੀ ਕੜੀ ਤਹਿਤ ਅੱਜ ਸਿਵਲ ਸਰਜਨ ਦਫ਼ਤਰ ਮੋਹਾਲੀ ਵਿਖੇ ਪੀ.ਸੀ-ਪੀ.ਐਨ.ਡੀ.ਟੀ ਐਕਟ ਅਧੀਨ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਅਗਵਾਈ ਸਿਵਲ ਸਰਜਨ ਡਾ.ਸੰਗੀਤਾ ਜੈਨ ਵੱਲੋਂ ਕੀਤੀ ਗਈ । ਕਮੇਟੀ ਮੈਂਬਰਾਂ ਵੱਲੋਂ ਐਕਟ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ‘ਤੇ ਜ਼ੋਰ ਦਿੱਤਾ ਗਿਆ। ਸਿਵਲ ਸਰਜਨ ਡਾਕਟਰ ਸੰਗੀਤਾ ਜੈਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਪੀ.ਸੀ-ਪੀ.ਐਨ.ਡੀ.ਟੀ ਐਕਟ ਸਿਰਫ਼ ਇੱਕ ਕਾਨੂੰਨ ਨਹੀਂ, ਸਗੋਂ ਧੀਆਂ ਦੀ ਜ਼ਿੰਦਗੀ ਅਤੇ ਅਧਿਕਾਰਾਂ ਦੀ ਰੱਖਿਆ ਲਈ ਇੱਕ ਸਮਾਜਿਕ ਜ਼ਿੰਮੇਵਾਰੀ ਹੈ। ਸਿਹਤ ਵਿਭਾਗ ਵੱਲੋਂ ਨਿਯਮਿਤ ਅਤੇ ਅਚਾਨਕ ਜਾਂਚਾਂ ਕੀਤੀਆਂ ਜਾਣਗੀਆਂ ਅਤੇ ਲੋਕਾਂ ਵਿੱਚ ਵੀ ਇਸ ਕਾਨੂੰਨ ਬਾਰੇ ਜਾਗਰੂਕਤਾ ਵਧਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ, ਤਾਂ ਜੋ ਸਮਾਜ ਵਿੱਚ ਲਿੰਗ ਅਨੁਪਾਤ ਸੰਤੁਲਿਤ ਰਹੇ। ਇਸ ਮੀਟਿੰਗ ਵਿੱਚ ਡਾ. ਤਮੰਨਾ ਡੀ.ਐਫ.ਪੀ.ਓ , ਡਾ. ਸੁਸ਼ਮਿਤਾ, ਡਾ. ਪੁਨੀਤ, ਡਾ. ਸੰਜਨਾ, ਡਾ. ਮਨਮੀਤ ਕੌਰ,ਦਲਜੀਤ ਕੌਰ ਡਿਪਟੀ ਮਾਸ ਮੀਡੀਆ ਅਫ਼ਸਰ, ਜੋਤੀ ਸ਼ਰਮਾ ਜ਼ਿਲ੍ਹਾ ਕੋਆਰਡੀਨੇਟਰ ਅਤੇ ਅਭੇ ਸਿੰਘ ਵੀ ਮੌਜੂਦ ਰਹੇ।

Have something to say? Post your comment

 

More in Health

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਅਣਗਹਿਲੀ ’ਤੇ ਲੱਗੇਗੀ ਰੋਕ, ਮਰੀਜ਼ਾਂ ਨੂੰ ਮਿਲੇਗਾ ਨਿਆਂ: ਜਸਕਰਨ ਸਿੰਘ ਬੰਦੇਸ਼ਾ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਹੋਰ ਸੌਖਾ ਬਣਾਇਆ : ਚੇਅਰਮੈਨ ਛੀਨਾ

ਭਗਵੰਤ ਮਾਨ ਸਰਕਾਰ ਨੇ ਮੁਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ