Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਾਰਤ ਅਮਰੀਕਾ ਵਪਾਰ ਸਮਝੌਤਾ ਖੇਤੀ ਸੈਕਟਰ ਨੂੰ ਕਰੇਗਾ ਤਬਾਹ : ਉਗਰਾਹਾਂ 

February 11, 2026 04:30 PM
ਦਰਸ਼ਨ ਸਿੰਘ ਚੌਹਾਨ
ਕਿਸਾਨ ਅੱਜ ਫੂਕਣਗੇ ਮੋਦੀ -ਟਰੰਪ ਦੇ ਪੁਤਲੇ 
13 ਨੂੰ ਲੌਂਗੋਵਾਲ ਥਾਣੇ ਮੂਹਰੇ ਦਿੱਤਾ ਜਾਵੇਗਾ ਧਰਨਾ 
 
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਆਖਿਆ ਕਿ ਭਾਰਤ ਅਮਰੀਕਾ ਵਪਾਰ ਸਮਝੌਤਾ ਮੁਲਕ ਦੇ ਖੇਤੀ ਸੈਕਟਰ ਨੂੰ ਤਬਾਹ ਕਰ ਦੇਵੇਗਾ। ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਉਕਤ ਸਮਝੌਤੇ ਦਾ ਪ੍ਰਚਾਰ ਕਰਦੇ ਸਮੇਂ ਦੇਸ਼ ਦੇ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਵਿਕਸਤ ਮੁਲਕਾਂ ਦੇ ਮੁਕਾਬਲੇ ਭਾਰਤ ਅੰਦਰ ਖੇਤੀ ਸੈਕਟਰ ਲਈ ਸਬਸਿਡੀ ਨਾ ਦੇ ਬਰਾਬਰ ਦਿੱਤੀ ਜਾ ਰਹੀ ਹੈ। ਬੁੱਧਵਾਰ ਨੂੰ ਸੁਨਾਮ ਵਿਖੇ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਆਖਿਆ ਕਿ ਕੇਂਦਰ ਸਰਕਾਰ ਅਮਰੀਕਾ, ਕੈਨੇਡਾ ਅਤੇ ਆਸਟਰੇਲੀਆ ਵਰਗੇ ਵਿਕਸਤ ਮੁਲਕਾਂ ਨਾਲ ਵਪਾਰਕ ਸਮਝੌਤੇ ਕਰਕੇ ਦੇਸ਼ ਦੀ ਕਿਸਾਨੀ ਨੂੰ ਖਤਮ ਕਰਨ ਦੇ ਰਾਹ ਪਈ ਹੋਈ ਹੈ। ਉਕਤ ਸਮਝੌਤੇ ਲਾਗੂ ਹੋਣ ਨਾਲ ਵਿਦੇਸ਼ੀ ਵਸਤਾਂ ਭਾਰਤ ਵਿੱਚ ਘੱਟ ਮੁੱਲ ਤੇ ਵੇਚੀਆਂ ਜਾ ਸਕਣਗੀਆਂ ਜਦਕਿ ਭਾਰਤ ਅੰਦਰ ਖੇਤੀ ਲਾਗਤ ਖ਼ਰਚੇ ਜ਼ਿਆਦਾ ਹੋਣ ਕਾਰਨ ਮੁਲਕ ਦਾ ਅੰਨਦਾਤਾ ਉਸ ਮੁੱਲ ਤੇ ਆਪਣੀ ਫ਼ਸਲ ਨਹੀਂ ਵੇਚ ਸਕੇਗਾ, ਅਜਿਹੇ ਹਾਲਾਤਾਂ ਵਿੱਚ ਮੁਲਕ ਅੰਦਰ ਖੇਤੀ ਸੈਕਟਰ ਤਬਾਹ ਹੋ ਜਾਵੇਗਾ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਅਤੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੀ ਕੇਂਦਰੀ ਹਾਕਮਾਂ ਦੀ ਤਰਜ਼ ਤੇ ਪੰਜਾਬ ਦੇ ਜਨਤਕ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਲਈ ਪੱਬਾਂ ਭਾਰ ਹੋ ਰਹੀ ਹੈ। ਉਨ੍ਹਾਂ ਆਖਿਆ ਕਿ ਸੂਬੇ ਦੀ ਸਰਕਾਰ ਅਜਿਹੇ ਵਰਤਾਰੇ ਨੂੰ ਠੱਲ੍ਹ ਪਾਉਣ ਵਾਲਿਆਂ ਦੀ ਜ਼ੁਬਾਨਬੰਦੀ ਕਰ ਰਹੀ ਹੈ। ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਲੇਕਿਨ ਸੂਬੇ ਦੀ ਜਨਤਾ ਪੰਜਾਬ ਦੇ ਹਿੱਤਾਂ ਲਈ ਲੜਾਈ ਜਾਰੀ ਰੱਖੇਗੀ। ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਦੱਸਿਆ ਕਿ ਟਰੇਡ ਯੂਨੀਅਨਾਂ ਵੱਲੋਂ 12 ਫ਼ਰਵਰੀ ਨੂੰ ਦੇਸ਼ ਵਿਆਪੀ ਹੜਤਾਲ ਦੇ ਦਿੱਤੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਮੋਦੀ ਅਤੇ ਟਰੰਪ ਦੇ ਪੁਤਲੇ ਫੂਕੇਗੀ। ਉਨ੍ਹਾਂ ਆਖਿਆ ਕਿ 6 ਫ਼ਰਵਰੀ ਨੂੰ ਬਠਿੰਡਾ ਧਰਨੇ ਵਿੱਚ ਸ਼ਮੂਲੀਅਤ ਕਰਨ ਜਾਂਦੇ ਕਿਸਾਨਾਂ ਨੂੰ ਲੌਂਗੋਵਾਲ ਥਾਣੇ ਦੀ ਪੁਲਿਸ ਨੇ ਹਿਰਾਸਤ ਵਿੱਚ ਲੈਕੇ ਕਿਸਾਨ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਨਾਲ ਮਾੜਾ ਸਲੂਕ ਕੀਤਾ ਸੀ ਉਸ ਦੇ ਵਿਰੋਧ ਵਿੱਚ 13 ਫ਼ਰਵਰੀ ਨੂੰ ਬੀਕੇਯੂ ਉਗਰਾਹਾਂ ਵੱਲੋਂ ਲੌਂਗੋਵਾਲ ਥਾਣੇ ਮੂਹਰੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਜਸਵੰਤ ਸਿੰਘ ਤੋਲਾਵਾਲ, ਸੁਖਪਾਲ ਸਿੰਘ ਮਾਣਕ, ਬਹਾਦਰ ਸਿੰਘ ਭੁਟਾਲ, ਮਨਜੀਤ ਸਿੰਘ ਘਰਾਚੋਂ, ਜਗਤਾਰ ਸਿੰਘ ਲੱਡੀ, ਰਿੰਕੂ ਮੂਣਕ ਸਮੇਤ ਹੋਰ ਆਗੂ ਹਾਜ਼ਰ ਸਨ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ