Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

February 11, 2026 04:45 PM
SehajTimes

ਮੇਲ ਆਈਡੀ ਦੇ ਮੂਲ ਸ੍ਰੋਤ ਦੀ ਜਾਂਚ ਲਈ ਸਾਇਬਰ ਸੈੱਲ ਵਿੱਚ ਐੱਫ.ਆਈ.ਆਰ ਦਰਜ ਕੀਤੀ ਜਾਵੇਗੀ
ਗੁਆਂਢੀ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਮੁੱਖ ਦਫ਼ਤਰ ਤੋਂ ਐਂਟੀ-ਸਾਬੋਟਾਜ ਅਤੇ ਬੰਬ ਨਿਰੋਧਕ ਦਸਤਿਆਂ ਨੂੰ ਬੁਲਾਇਆ ਗਿਆ


ਸਹਿਬਜ਼ਾਦਾ ਅਜੀਤ ਸਿੰਘ ਨਗਰ : ਬੁੱਧਵਾਰ ਸਵੇਰੇ ਮੋਹਾਲੀ ਸ਼ਹਿਰ ਦੇ ਕਰੀਬ 16 ਸਕੂਲਾਂ ਅਤੇ ਜ਼ੀਰਕਪੁਰ ਤੇ ਖਰੜ ਦੇ ਇੱਕ-ਇੱਕ ਸਕੂਲ ਨੂੰ ਭੇਜੇ ਗਏ ਬੰਬ ਹੋਣ ਦੀ ਧਮਕੀ ਭਰੇ ਈਮੇਲ ਮਿਲਣ ਤੋਂ ਬਾਅਦ ਮੋਹਾਲੀ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ। ਲਰਨਿੰਗ ਪਾਥਸ ਸਕੂਲ, ਸੈਕਟਰ-67 ਦੇ ਬਾਹਰ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਇਹ ਧਮਕੀ ਭਰੇ ਈਮੇਲ ਸਵੇਰੇ ਲਗਭਗ 7:30 ਤੋਂ 8:00 ਵਜੇ ਦਰਮਿਆਨ ਨਿੱਜੀ ਸਕੂਲਾਂ ਨੂੰ ਮਿਲੇ। ਜਾਣਕਾਰੀ ਮਿਲਦੇ ਹੀ ਐੱਸ.ਪੀਜ਼, ਡੀ.ਐੱਸ.ਪੀਜ਼ ਅਤੇ ਐੱਸ.ਐੱਚ.ਓਜ਼ ਦੀ ਅਗਵਾਈ ਹੇਠ ਪੁਲਿਸ ਟੀਮਾਂ, ਐਂਟੀ-ਸਾਬੋਟਾਜ ਟੀਮਾਂ ਅਤੇ ਬੰਬ ਨਿਰੋਧਕ ਦਸਤਿਆਂ ਸਮੇਤ ਤੁਰੰਤ ਸਕੂਲਾਂ ਵਿੱਚ ਪਹੁੰਚ ਗਈਆਂ। ਉਨ੍ਹਾਂ ਕਿਹਾ ਕਿ ਵਾਧੂ ਫੋਰਸ ਅਤੇ ਗੁਆਂਢੀ ਜ਼ਿਲ੍ਹਿਆਂ ਤੇ ਚੰਡੀਗੜ੍ਹ ਮੁੱਖ ਦਫ਼ਤਰ ਤੋਂ ਆਈਆਂ ਵਿਸ਼ੇਸ਼ ਟੀਮਾਂ ਦੇ ਸਹਿਯੋਗ ਨਾਲ ਲਗਭਗ ਢਾਈ ਘੰਟਿਆਂ ਵਿੱਚ ਸਾਰੇ ਸਕੂਲਾਂ ਦੀ ਚੈਕਿੰਗ ਮੁਕੰਮਲ ਕਰ ਲਈ ਗਈ।

ਤਲਾਸ਼ੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਹੀ ਸਾਰੇ ਸਕੂਲਾਂ ਨੂੰ ਵਿਦਿਆਰਥੀਆਂ ਅਤੇ ਸਟਾਫ ਲਈ ਖਾਲੀ ਕਰਵਾ ਕੇ ਬੰਦ ਕਰ ਦਿੱਤਾ ਗਿਆ ਸੀ। “ਪ੍ਰਮਾਤਮਾ ਦੀ ਕਿਰਪਾ ਨਾਲ ਕਿਸੇ ਵੀ ਥਾਂ ਤੋਂ ਕੋਈ ਵੀ ਧਮਾਕੇਖੇਜ਼ ਸਮੱਗਰੀ ਨਹੀਂ ਮਿਲੀ,” ਐੱਸ.ਐੱਸ.ਪੀ. ਹਾਂਸ ਨੇ ਕਿਹਾ। ਇਹ ਸਰਚ ਓਪਰੇਸ਼ਨ ਐੱਸ.ਪੀ. ਸਿਟੀ ਦਿਲਪ੍ਰੀਤ ਸਿੰਘ ਐੱਸ.ਪੀ. ਨਵਨੀਤ ਸਿੰਘ ਮਾਹਲ, ਮੋਹਿਤ ਅਗਰਵਾਲ, ਸੁਖਨਾਜ ਸਿੰਘ, ਰਮਨਦੀਪ ਸਿੰਘ ਅਤੇ ਤਲਵਿੰਦਰ ਸਿੰਘ ਗਿੱਲ; ਡੀ.ਐੱਸ.ਪੀ. ਸਿਟੀ-1 ਪ੍ਰਿਥਵੀ ਸਿੰਘ ਚਾਹਲ, ਡੀ.ਐੱਸ.ਪੀ. ਸਿਟੀ-2 ਹਰਸਿਮਰਨ ਸਿੰਘ ਬੱਲ ਅਤੇ ਸਾਰੇ ਐੱਸ.ਐੱਚ.ਓਜ਼ ਵੱਲੋਂ ਕੀਤਾ ਗਿਆ।

ਜਿਨ੍ਹਾਂ ਸਕੂਲਾਂ ਵਿੱਚ ਚੈਕਿੰਗ ਕੀਤੀ ਗਈ, ਉਨ੍ਹਾਂ ਵਿੱਚ ਐਮਿਟੀ ਸਕੂਲ, ਦੂਨ ਸਕੂਲ, ਲਰਨਿੰਗ ਪਾਥਸ, ਗੁਰੁਕੁਲ ਸਕੂਲ, ਵਿਵੇਕ ਹਾਈ ਸਕੂਲ, ਪੈਰਾਗਨ ਸਕੂਲ, ਵਾਈ.ਪੀ.ਐੱਸ., ਸੇਂਟ ਮੇਰੀਜ਼ ਸਕੂਲ, ਮਾਨਵ ਰਚਨਾ ਸਕੂਲ, ਲਾਰੈਂਸ ਸਕੂਲ, ਜੈਮ ਪਬਲਿਕ ਸਕੂਲ, ਰਾਮ ਤੀਰਥ ਸਕੂਲ, ਸ਼ਿਵਾਲਿਕ ਪਬਲਿਕ ਸਕੂਲ ਅਤੇ ਸੰਤ ਈਸ਼ਰ ਸਿੰਘ ਸਕੂਲ ਸਮੇਤ ਹੋਰ ਸਕੂਲ ਸ਼ਾਮਲ ਸਨ। ਐੱਸ.ਐੱਸ.ਪੀ. ਹਾਂਸ ਨੇ ਕਿਹਾ ਕਿ ਮੋਹਾਲੀ ਪੁਲਿਸ ਅਜਿਹੀਆਂ ਘਟਨਾਵਾਂ ਪ੍ਰਤੀ ਪੂਰੀ ਤਰ੍ਹਾਂ ਚੌਕਸ ਹੈ। ਐੱਫ.ਆਈ.ਆਰ ਦਰਜ ਕੀਤੀ ਜਾ ਰਹੀ ਹੈ ਅਤੇ ਕੇਸ ਨੂੰ ਧਮਕੀ ਭਰੇ ਈਮੇਲ ਦੇ ਮੂਲ ਦਾ ਪਤਾ ਲਗਾਉਣ ਅਤੇ ਵਿਸਥਾਰਪੂਰਵਕ ਜਾਂਚ ਲਈ ਸਾਇਬਰ ਪੁਲਿਸ ਸਟੇਸ਼ਨ, ਫੇਜ਼-7, ਮੋਹਾਲੀ ਨੂੰ ਸੌਂਪ ਦਿੱਤਾ ਗਿਆ ਹੈ।

Have something to say? Post your comment

 

More in Chandigarh

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾਂ ਨਾਲ ਚੱਲ ਰਹੇ : ਹਰਚੰਦ ਸਿੰਘ ਬਰਸਟ

ਡੀ ਸੀ ਵੱਲੋਂ ਸੜਕਾਂ ਦੇ ਬਲੈਕ ਸਪਾਟਾਂ ਨੂੰ ਤਰਜੀਹੀ ਆਧਾਰ ‘ਤੇ ਠੀਕ ਕਰਨ ਦੇ ਹੁਕਮ

ਵੰਸ਼ਿਕਾ ਸੂਦ ਨੇ 10ਵੀ ਵਿਚ ਪ੍ਰਾਪਤ ਕੀਤੇ 97.8 ਫੀਸਦੀ ਅੰਕ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564 ਥਾਵਾਂ ’ਤੇ ਛਾਪੇਮਾਰੀ; 245 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ