Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

February 11, 2026 05:20 PM
SehajTimes

13-15 ਮਾਰਚ ਤੱਕ ਮੋਹਾਲੀ ਵਿਖੇ ਹੋਣ ਵਾਲੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਨਾਲ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖੇਤੀਬਾੜੀ ਖੇਤਰ ਦੀਆਂ ਮੌਜੂਦਾ ਚੁਣੌਤੀਆਂ ਦੇ ਮੱਦੇਨਜ਼ਰ ਪੰਜਾਬ ਦੇ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਸਨਅਤੀਕਰਨ ਹੀ ਇਕੋ-ਇਕ ਰਾਹ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਮਤਲਬ ਕਾਰੋਬਾਰ, ਮੋਹਾਲੀ ਵਿੱਚ ਜੁੜਨਗੇ ਦੁਨੀਆ ਭਰ ਦੇ ਦਿੱਗਜ਼-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਦਯੋਗਿਕ ਖੇਤਰ ਵਿੱਚ ਇਨਕਲਾਬੀ ਸੁਧਾਰ, ਸਰਪਲੱਸ ਬਿਜਲੀ ਅਤੇ ਨਿਵੇਸ਼ ਪੱਖੀ ਮਾਹੌਲ ਨੇ ਪੰਜਾਬ ਨੂੰ ਤਰਜੀਹੀ ਸਥਾਨ ਬਣਾਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

’ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਰਾਹੀਂ 5.20 ਲੱਖ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ


ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿਖੇ 13 ਤੋਂ 15 ਮਾਰਚ, 2026 ਨੂੰ ਹੋ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਇਸ ਨੂੰ ਫੈਸਲਾਕੁੰਨ ਕਦਮ ਦੱਸਿਆ ਜੋ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਬੁਲੰਦੀਆਂ ’ਤੇ ਪਹੁੰਚਾਏਗਾ।
ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ 13 ਤੋਂ 15 ਮਾਰਚ, 2026 ਨੂੰ ਮੋਹਾਲੀ ਵਿਖੇ ਹੋਵੇਗਾ ਜੋ ਸੂਬੇ ਵਿੱਚ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਵੇਗਾ। ਪੰਜਾਬ ਪਹਿਲਾਂ ਹੀ ਆਲਮੀ ਪੱਧਰ ’ਤੇ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ।” ਉਨ੍ਹਾਂ ਕਿਹਾ, “ਇਹ ਇਤਿਹਾਸਕ ਸੰਮੇਲਨ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਣ ਲਈ ਸੂਬੇ ਦੀ ਤਕਦੀਰ ਘੜਨ ਵਿੱਚ ਸਿਹਤਮੰਦ ਮੰਚ ਮੁਹੱਈਆ ਕਰਵਾਏਗਾ।”
ਸਮੂਹਿਕ ਵਿਚਾਰ-ਵਟਾਂਦਰੇ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, "ਅੰਤਰਰਾਸ਼ਟਰੀ ਉਦਯੋਗਿਕ ਦਿੱਗਜ਼ਾਂ ਨਾਲ ਲੰਮੀ ਵਿਚਾਰ-ਚਰਚਾ ਤੋਂ ਬਾਅਦ ਸੂਬੇ ਦੀ ਸਨਅਤ ਲਈ ਉਦਯੋਗ-ਪੱਖੀ ਕਾਰਜ ਯੋਜਨਾ ਤਿਆਰ ਕਰਨ ਲਈ ਆਪਸੀ ਸਹਿਮਤੀ ਵਿਕਸਤ ਕੀਤੀ ਜਾਵੇਗੀ।" ਪੰਜਾਬੀਆਂ ਦੇ ਮੋਹਰੀ ਰਹਿਣ ਦੇ ਗੁਣਾਂ ਅਤੇ ਉੱਦਮੀ ਭਾਵਨਾ ਦੀ ਭਰਵੀਂ ਸ਼ਲਾਘਾ ਕਰਦਿਆਂ, ਉਨ੍ਹਾਂ ਕਿਹਾ, "ਪੰਜਾਬੀ ਆਪਣੀ ਹਿੰਮਤ ਅਤੇ ਕਾਬਲੀਅਤ ਨਾਲ ਦੁਨੀਆ ਵਿੱਚ ਕਿਤੇ ਵੀ ਅਚੰਭਾ ਕਰ ਸਕਦੇ ਹਨ।"
ਇਸ ਸੰਮੇਲਨ ਦੇ ਵਿਸ਼ੇ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸੰਮੇਲਨ ‘ਪੰਜਾਬ ਮੀਨਜ਼ ਬਿਜ਼ਨਸ–ਪਾਲਿਸੀ-ਟੂ-ਪ੍ਰੈਕਟਿਸ’ (ਪੰਜਾਬ ਮਤਲਬ ਕਾਰੋਬਾਰ-ਨੀਤੀ ਤੋਂ ਅਮਲ) ਦੇ ਵਿਸ਼ੇ ‘ਤੇ ਆਧਾਰਤ ਹੋਵੇਗਾ।” ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਗੁਰੂਗ੍ਰਾਮ, ਨਵੀਂ ਦਿੱਲੀ, ਬੈਂਗਲੁਰੂ, ਹੈਦਰਾਬਾਦ, ਚੇਨਈ, ਮੁੰਬਈ ਅਤੇ ਜਾਪਾਨ, ਦੱਖਣੀ ਕੋਰੀਆ ਆਦਿ ਦੇਸ਼ਾਂ ਵਿੱਚ ਰੋਡ ਸ਼ੋਅ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ, "ਸੰਮੇਲਨ ਦੌਰਾਨ ਮੁੱਖ ਸੈਸ਼ਨਾਂ ਵਿੱਚ ਉਦਘਾਟਨ, ਸਮਾਪਤੀ, ਕੰਟਰੀ ਸੈਸ਼ਨ, ਪਲੇਨਰੀ, ਸੈਕਟਰਲ ਸੈਸ਼ਨ ਅਤੇ ਹੋਰ ਸ਼ਾਮਲ ਹੋਣਗੇ।"
ਇਸ ਸਮਾਗਮ ਨੂੰ ਨਿਵੇਸ਼ਕਾਂ ਲਈ ਵੱਡਾ ਮੌਕਾ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿਵੇਸ਼ਕ ਸੰਮੇਲਨ ਦੇਸ਼ ਭਰ ਵਿੱਚ ਵੱਧ ਤੋਂ ਵੱਧ ਰਿਆਇਤਾਂ ਦੀ ਪੇਸ਼ਕਸ਼ ਕਰਦੇ ਹੋਏ ਸੂਬੇ ਵਿੱਚ ਨਿਵੇਸ਼ ਦੇ ਮੌਕਿਆਂ ਲਈ ਮੰਚ ਪ੍ਰਦਾਨ ਕਰੇਗਾ।" ਉਨ੍ਹਾਂ ਅੱਗੇ ਕਿਹਾ, "ਪੰਜਾਬ ਸਰਕਾਰ ਨੂੰ ਇਸ ਵਿਆਪਕ ਸਮਾਗਮ ਵਿੱਚ ਹਿੱਸਾ ਲੈਣ ਲਈ ਨਾ ਸਿਰਫ਼ ਭਾਰਤ ਸਗੋਂ ਦੁਨੀਆ ਭਰ ਦੇ ਉਦਯੋਗਿਕ ਦਿੱਗਜ਼ਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।" ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ, "ਸੂਬੇ ਦਾ ਮੁੱਖ ਆਧਾਰ ਖੇਤੀਬਾੜੀ ਖੇਤਰ ਪਹਿਲਾਂ ਹੀ ਚੁਣੌਤੀਆਂ ਨਾਲ ਜੂਝ ਰਿਹਾ ਹੈ ਅਤੇ ਕਮਜ਼ੋਰ ਹੋਈ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਲਈ ਵਿਆਪਕ ਉਦਯੋਗੀਕਰਨ ਹੀ ਇੱਕੋ ਇੱਕ ਹੱਲ ਹੈ।"
ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਨੇ ਪੰਜਾਬ ਨੂੰ ਨਾ ਸਿਰਫ਼ ਦੇਸ਼ ਵਿੱਚ ਸਗੋਂ ਵਿਸ਼ਵ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਬਣਾਉਣ ਲਈ ਵਿਲੱਖਣ ਪਹਿਲਕਦਮੀਆਂ ਕੀਤੀਆਂ ਹਨ।” ਉਨ੍ਹਾਂ ਨੇ ਸੰਭਾਵੀ ਉੱਦਮੀਆਂ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, "ਸੂਬਾ ਸਰਕਾਰ ਪੰਜਾਬ ਵਿੱਚ ਨਿਵੇਸ਼ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਦੇ ਯਤਨਾ ਸਦਕਾ ਹੁਣ ਤੱਕ 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਨੌਜਵਾਨਾਂ ਲਈ 5.20 ਲੱਖ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਅਜਿਹੀਆਂ ਹੋਰ ਪ੍ਰਮੁੱਖ ਕੰਪਨੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 13 ਤੋਂ 15 ਮਾਰਚ ਨੂੰ ਮੋਹਾਲੀ ਵਿਖੇ ਇਸ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਕਰਵਾਇਆ ਜਾ ਰਿਹਾ ਹੈ।”
ਸੂਬਾ ਸਰਕਾਰ ਵੱਲੋਂ ਕੀਤੇ ਗਏ ਸੁਧਾਰਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, "ਪੰਜਾਬ ਸਰਕਾਰ ਵੱਲੋਂ ਉਦਯੋਗਿਕ ਪ੍ਰੋਜੈਕਟਾਂ ਲਈ ਫੌਰੀ ਅਤੇ ਨਿਰਵਿਘਨ ਢੰਗ ਨਾਲ ਰੈਗੂਲੇਟਰੀ ਮਨਜ਼ੂਰੀਆਂ ਜਾਰੀ ਕਰਨਾ ਯਕੀਨੀ ਬਣਾਉਣ ਲਈ ਸੇਲ ਡੀਡ ਦੀ ਰਜਿਸਟ੍ਰੇਸ਼ਨ ਵਿੱਚ ਗ੍ਰੀਨ ਸਟੈਂਪ ਪੇਪਰ ਪੇਸ਼ ਕੀਤਾ ਗਿਆ ਹੈ।" ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਹੀ ਇਕ ਅਜਿਹਾ ਸੂਬਾ ਹੈ ਜਿਸ ਕੋਲ ਸਥਾਨਕ ਉਦਯੋਗਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਆਪਣੇ ਉਦਯੋਗ ਪੱਖੀ ਮਾਹੌਲ ਦੇ ਨਾਲ-ਨਾਲ ਪੂਰੀ ਤਰ੍ਹਾਂ ਸਮਰੱਥ ਹੁਨਰਮੰਦ ਸਟਾਫ ਉਪਲਬਧ ਹੈ।" ਬਿਜਲੀ ਸੁਰੱਖਿਆ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ, ਉਨ੍ਹਾਂ ਕਿਹਾ ਕਿ ਵਿਕਾਸ ਲਈ ਬਿਜਲੀ ਸੁਰੱਖਿਆ ਬਹੁਤ ਅਹਿਮ ਹੈ, ਇਸ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਵੱਧ ਤੋਂ ਵੱਧ ਬਿਜਲੀ ਉਤਪਾਦਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।"
ਉਨ੍ਹਾਂ ਕਿਹਾ ਕਿ ਦੇਸ਼ ਅਤੇ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਦੇ ਨੁਮਾਇੰਦੇ ਨਿਵੇਸ਼ ਨੂੰ ਮਜ਼ਬੂਤ ਕਰਨ ਲਈ ਸੂਬੇ ਵਿੱਚ ਕਰਵਾਏ ਜਾਣ ਵਾਲੇ ਇਸ ਮੈਗਾ ਈਵੈਂਟ ਵਿੱਚ ਸੰਭਾਵੀ ਤੌਰ ‘ਤੇ ਸ਼ਾਮਲ ਹੋਣਗੇ।" ਭਗਵੰਤ ਸਿੰਘ ਮਾਨ ਨੇ ਸੀਨੀਅਰ ਅਧਿਕਾਰੀਆਂ ਨਾਲ ਇਸ ਸੰਮੇਲਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਇਸ ਸੰਮੇਲਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਉਦਯੋਗ ਦੇ ਵੱਖ-ਵੱਖ ਪਹਿਲੂਆਂ 'ਤੇ ਪ੍ਰਦਰਸ਼ਨੀ, ਸੈਮੀਨਾਰ ਅਤੇ ਤਕਨੀਕੀ ਸੈਸ਼ਨਾਂ ਤੋਂ ਇਲਾਵਾ ਉਦਯੋਗਿਕ ਖੇਤਰ ਵਿੱਚ ਉੱਭਰ ਰਹੀਆਂ ਤਕਨਾਲੋਜੀਆਂ ਅਤੇ ਰਣਨੀਤੀਆਂ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ।"
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਮੇਲਨ ਦਾ ਲੋਗੋ ਵੀ ਜਾਰੀ ਕੀਤਾ। ਇਸ ਮੌਕੇ ਉਦਯੋਗ ਤੇ ਵਪਾਰ ਮੰਤਰੀ ਸੰਜੀਵ ਅਰੋੜਾ, ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Chandigarh

ਸੁਖਦੇਵ ਸਿੰਘ ਕੁਬਾਹੇੜੀ ਦੀ ਸੇਵਾ ਮੁਕਤੀ ਮੌਕੇ ਸਨਮਾਨ ਸਮਾਰੋਹ ਕਰਵਾਇਆ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ

ਪ੍ਰਤਾਪ ਬਾਜਵਾ ਦੀ ਅਗਵਾਈ ਵਿੱਚ ਬਲਬੀਰ ਸਿੰਘ ਸਿੱਧੂ ਤੇ ਕਾਂਗਰਸੀ ਵਰਕਰਾਂ ਨੇ ਗਮਾਡਾ ਦੀਆਂ ਧੱਕੇਸ਼ਾਹੀਆਂ ਵਿਰੁੱਧ ਲਗਾਇਆ ਧਰਨਾ

ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ