Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਗੁਰਮੀਤ ਸਿੰਘ ਖੁੱਡੀਆਂ ਨੇ 13 ਖੇਤੀਬਾੜੀ ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

February 11, 2026 05:21 PM
SehajTimes

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਖੇਤੀਬਾੜੀ ਵਿਭਾਗ ਵਿੱਚ 133 ਏ.ਐਸ.ਆਈਜ਼ ਅਤੇ 200 ਏ.ਡੀ.ਓਜ਼ ਹੋਏ ਭਰਤੀ: ਖੁੱਡੀਆਂ

ਚੰਡੀਗੜ੍ਹ : ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਅਤੇ ਜ਼ਮੀਨੀ ਪੱਧਰ 'ਤੇ ਸੇਵਾਵਾਂ ਦੇ ਵਿਸਥਾਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ 13 ਨਵ-ਨਿਯੁਕਤ ਖੇਤੀਬਾੜੀ ਸਬ-ਇੰਸਪੈਕਟਰਾਂ (ਏ.ਐਸ.ਆਈਜ਼) ਨੂੰ ਨਿਯੁਕਤੀ ਪੱਤਰ ਸੌਂਪੇ।

ਨਵ-ਨਿਯੁਕਤ ਏ.ਐਸ.ਆਈਜ਼. ਨੂੰ ਸਰਕਾਰ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਿਸਾਨਾਂ ਦਰਮਿਆਨ ਇੱਕ ਅਹਿਮ ਕੜੀ ਦੱਸਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਸੂਬੇ ਦੇ ਕਿਸਾਨਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਕਿਹਾ ਕਿ ਤੁਹਾਡਾ ਆਚਰਣ ਅਤੇ ਜ਼ਿੰਮੇਵਾਰੀ ਖੇਤੀਬਾੜੀ ਖੇਤਰ ਦੀ ਖੁਸ਼ਹਾਲੀ 'ਤੇ ਸਿੱਧਾ ਪ੍ਰਭਾਵ ਪਾਵੇਗੀ ਕਿਉਂਕਿ ਤੁਸੀਂ ਅੱਜ ਦੇਸ਼ ਦੇ 'ਅੰਨਦਾਤਾ' ਪ੍ਰਤੀ ਆਪਣੀ ਜ਼ਿੰਮੇਵਾਰੀ ਨਾਲ ਜੁੜ ਰਹੇ ਹੋ।

ਖੇਤੀਬਾੜੀ ਵਿਭਾਗ ਵਿੱਚ ਮੁਲਾਜ਼ਮ ਸੇਵਾਵਾਂ ਦੇ ਵਿਸਥਾਰ 'ਤੇ ਸਰਕਾਰ ਵੱਲੋਂ ਦਿੱਤੇ ਜਾ ਰਹੇ ਨਿਰੰਤਰ ਧਿਆਨ ਬਾਰੇ ਵਿਸਥਾਰ ਵਿੱਚ ਦੱਸਦਿਆਂ ਸ. ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਖੇਤੀਬਾੜੀ ਵਿਭਾਗ ਵਿੱਚ 133 ਖੇਤੀਬਾੜੀ ਸਬ-ਇੰਸਪੈਕਟਰਾਂ (ਏ.ਐੱਸ.ਆਈਜ਼) ਅਤੇ 200 ਖੇਤੀਬਾੜੀ ਵਿਕਾਸ ਅਫਸਰਾਂ (ਏ.ਡੀ.ਓਜ਼) ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਭਰਤੀਆਂ ਵਿਭਾਗ ਵਿੱਚ ਨਵੀਂ ਊਰਜਾ ਦਾ ਸੰਚਾਰ ਕਰਦਿਆਂ ਕਿਸਾਨਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਸੇਵਾ ਪ੍ਰਤੀ ਸਾਡੀ ਸਮਰੱਥਾ ਨੂੰ ਹੋਰ ਬਲ ਦੇ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ 63,943 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਵੱਡੇ ਪੱਧਰ 'ਤੇ ਇਨ੍ਹਾਂ ਭਰਤੀਆਂ ਨਾਲ ਵੱਖ-ਵੱਖ ਵਿਭਾਗਾਂ ਵਿੱਚ ਲੰਬੇ ਸਮੇਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਗਿਆ ਹੈ, ਜੋ ਪੰਜਾਬ ਦੇ ਲੋਕਾਂ ਨੂੰ ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਮੌਕੇ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਰਸ਼ਦੀਪ ਥਿੰਦ, ਡਾਇਰੈਕਟਰ ਖੇਤੀਬਾੜੀ ਗੁਰਜੀਤ ਸਿੰਘ ਬਰਾੜ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ