Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Chandigarh

ਪੰਜਾਬ ਸਰਕਾਰ ਨੇ 'ਸਾਡੇ ਬਜ਼ੁਰਗ, ਸਾਡਾ ਮਾਣ' ਦੇ ਨਾਅਰੇ ਨੂੰ ਮਜ਼ਬੂਤ ਕਰਦਿਆਂ 2025-26 ਵਿੱਚ ਬੁਢਾਪਾ ਪੈਨਸ਼ਨ ਸਕੀਮ ਤਹਿਤ 3,806 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ

February 11, 2026 05:31 PM
SehajTimes

ਬਜ਼ੁਰਗ ਨਾਗਰਿਕਾਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੈਨਸ਼ਨ ਦੀ ਵੰਡ ਯਕੀਨੀ ਬਣਾਉਣ ਲਈ 4,100 ਕਰੋੜ ਰੁਪਏ ਦਾ ਬਜਟ ਉਪਬੰਧ ਰੱਖਿਆ: ਡਾ ਬਲਜੀਤ ਕੌਰ

ਪੈਨਸ਼ਨ ਵੰਡ ਵਿੱਚ ਦੇਰੀ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਕੁਤਾਹੀ ਵਰਤਣ ਵਾਲੇ ਅਧਿਕਾਰੀਆਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਡਾ ਬਲਜੀਤ ਕੌਰ

ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਬਜ਼ੁਰਗ ਨਾਗਰਿਕਾਂ ਦੀ ਸੁਰੱਖਿਆ, ਸਨਮਾਨ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ: ਡਾ ਬਲਜੀਤ ਕੌਰ

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਨਾ ਸਿਰਫ਼ ਸਮਾਜ ਦਾ ਇੱਕ ਅਨਿੱਖੜਵਾਂ ਅੰਗ ਮੰਨਦੀ ਹੈ, ਸਗੋਂ ਆਪਣੀ ਜੀਵੰਤ ਵਿਰਾਸਤ ਅਤੇ ਮਾਣ ਵੀ ਮੰਨਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਿੱਤੀ ਸਾਲ 2025-26 ਦੌਰਾਨ ਜਨਵਰੀ 2026 ਤੱਕ ਬੁਢਾਪਾ ਪੈਨਸ਼ਨ ਯੋਜਨਾ ਤਹਿਤ 3,806 ਕਰੋੜ ਰੁਪਏ ਤੋਂ ਵੱਧ ਜਾਰੀ ਕਰਕੇ "ਸਾਡੇ ਬਜ਼ੁਰਗ, ਸਾਡਾ ਮਾਣ" ਦੇ ਨਾਅਰੇ ਨੂੰ ਅਮਲੀ ਰੂਪ ਦਿੱਤਾ ਹੈ।

ਮੰਤਰੀ ਨੇ ਕਿਹਾ, "ਸੂਬੇ ਭਰ ਵਿੱਚ 23.62 ਲੱਖ ਤੋਂ ਵੱਧ ਯੋਗ ਬਜ਼ੁਰਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਸਕੀਮ ਅਧੀਨ ਨਿਯਮਤ ਤੌਰ 'ਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਹਰੇਕ ਯੋਗ ਬਜ਼ੁਰਗ ਨਾਗਰਿਕਾਂ ਨੂੰ 1500 ਰੁਪਏ ਦੀ ਮਹੀਨਾਵਾਰ ਪੈਨਸ਼ਨ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਆਪਣੀ ਰੋਜ਼ਾਨਾ ਜ਼ਿੰਦਗੀ ਨੂੰ ਮਾਣ, ਸੁਰੱਖਿਆ ਅਤੇ ਆਜ਼ਾਦੀ ਨਾਲ ਜੀਅ ਸਕਣ।"

ਨਿਰਵਿਘਨ ਢੰਗ ਨਾਲ ਪੈਨਸ਼ਨਾਂ ਪ੍ਰਦਾਨ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ, ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, "ਸਾਰੇ ਲਾਭਪਾਤਰੀਆਂ ਲਈ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੈਨਸ਼ਨਾਂ ਦੀ ਵੰਡ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ਨੇ 4,100 ਕਰੋੜ ਰੁਪਏ ਦਾ ਬਜਟ ਉਪਬੰਧ ਰੱਖਿਆ ਹੈ, ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸੇ ਵੀ ਬਜ਼ੁਰਗ ਨਾਗਰਿਕ ਨੂੰ ਆਪਣੀ ਯੋਗ ਸਹਾਇਤਾ ਪ੍ਰਾਪਤ ਕਰਨ ਵਿੱਚ ਕਿਸੇ ਵੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।"

ਕੈਬਨਿਟ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਹਰੇਕ ਯੋਗ ਲਾਭਪਾਤਰੀ ਨੂੰ ਪੈਨਸ਼ਨਾਂ ਦੀ ਸਮੇਂ ਸਿਰ ਅਤੇ ਨਿਰਵਿਘਨ ਅਦਾਇਗੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਪੈਨਸ਼ਨ ਦੀ ਵੰਡ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ, ਅਣਗਹਿਲੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਨਾਗਰਿਕ ਪੰਜਾਬ ਦੇ ਸਮਾਜਿਕ ਵਿਰਸੇ, ਸਿਆਣਪ ਅਤੇ ਕਦਰਾਂ-ਕੀਮਤਾਂ ਦੇ ਰਖਵਾਲੇ ਹਨ। ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਦੀ ਸੁਰੱਖਿਆ, ਮਾਣ ਅਤੇ ਖੁਸ਼ਹਾਲੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਰ ਬਜ਼ੁਰਗ ਨਾਗਰਿਕ ਆਪਣੀ ਜਿੰਦਗੀ ਬਿਨਾਂ ਕਿਸੇ ਚਿੰਤਾ, ਸਨਮਾਨ ਅਤੇ ਮਜ਼ਬੂਤ ਸਰਕਾਰੀ ਸਹਾਇਤਾ ਨਾਲ ਬਿਤਾਏ ਤਾਂ ਜੋ ਪੰਜਾਬ ਖੁਸ਼ਹਾਲ, ਸੁਰੱਖਿਅਤ ਅਤੇ ਜੀਵੰਤ ਬਣਿਆ ਰਹੇ।”

Have something to say? Post your comment

More in Chandigarh

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼