Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਾਜਪਾਈਆਂ ਨੇ ਪੰਡਿਤ ਦੀਨ ਦਿਆਲ ਨੂੰ ਕੀਤਾ ਯਾਦ

February 11, 2026 05:39 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ -2 ਵੱਲੋਂ ਪੰਡਿਤ ਦੀਨ ਦਿਆਲ ਉਪਾਧਿਆਏ ਨੂੰ ਚੇਤੇ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਦੀਪ ਕੁਮਾਰ, ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸ਼ੇਰਵਿੰਦਰ ਸਿੰਘ ਧਾਲੀਵਾਲ ਅਤੇ ਮੰਡਲ ਪ੍ਰਧਾਨ ਰਾਜੀਵ ਮੱਖਣ ਨੇ ਕਿਹਾ ਕਿ ਪੰਡਿਤ ਦੀਨਦਿਆਲ ਉਪਾਧਿਆਏ ਏਕਤਾ ਅਤੇ ਸਾਂਝੀਵਾਲਤਾ ਦੇ ਹਾਮੀ ਸਨ। ਉਨ੍ਹਾਂ ਆਖਿਆ ਕਿ ਅਜੋਕੀ ਪੀੜ੍ਹੀ ਨੂੰ ਆਪਣੇ ਪੁਰਖਿਆਂ ਵੱਲੋਂ ਦਰਸਾਏ ਮਾਰਗ ਤੇ ਚੱਲਕੇ ਮਨੁੱਖਤਾ ਦੀ ਭਲਾਈ ਲਈ ਕਾਰਜਸ਼ੀਲ ਹੋਣਾ ਚਾਹੀਦਾ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਮੇਸ਼ਾ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਆਦਰਸ਼ਾਂ ਨੂੰ ਸਨਮੁੱਖ ਰੱਖਕੇ ਮੁਲਕ ਨੂੰ ਵਿਕਾਸ ਦੀਆਂ ਲੀਹਾਂ ਤੇ ਲਿਆਉਣ ਲਈ ਯਤਨਸ਼ੀਲ ਹਨ। ਭਾਰਤ ਨੂੰ ਵਿਕਸਤ ਮੁਲਕਾਂ ਦੇ ਮੁਕਾਬਲੇ ਸ਼ਕਤੀਸ਼ਾਲੀ ਬਣਾਉਣਾ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਦੀ ਮੁੱਢਲੀ ਤਰਜੀਹ ਹੈ। ਇਸ ਮੌਕੇ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਸੀਮਾ ਰਾਣੀ , ਰੇਵਾ ਛਾਹੜੀਆ , ਸਾਬਕਾ ਕੌਂਸਲਰ ਮੋਨਿਕਾ ਗੋਇਲ, ਸੁਮਨ ਸਿੰਗਲਾ, ਮੀਨਾਕਸ਼ੀ ਬੱਤਰਾ ,ਪ੍ਰਦੇਸ਼ ਕਾਰਜਕਾਰਨੀ ਮੈਂਬਰ ਸਤਪਾਲ ਸਿੰਗਲਾ, ਜਗਪਾਲ ਸਿੰਘ ਗੰਢੂਆਂ, ਕੇਵਲ ਸਿੰਗਲਾ, ਡਾਕਟਰ ਜਗਮਹਿੰਦਰ ਸੈਣੀ,  ਸੋਹਨ ਲਾਲ , ਸੋਮਨਾਥ ਬਾਂਸਲ , ਜਰਨੈਲ ਸਿੰਘ  ਢੋਟ, ਭਗਵਾਨ ਸਿੰਘ ਢੋਟ,  ਕਿਸਾਨ ਮੋਰਚਾ ਦੇ ਜਿਲਾ ਪ੍ਰਧਾਨ ਗੁਰਮੇਲ ਸਿੰਘ ਕਾਲਾ,  ਦਰਸ਼ਨ ਸਿੰਘ ਨਮੋਲ,ਨਰਿੰਦਰ ਸਿੰਘ ਸ਼ੇਰੋ,  ਅੰਕਿਤ ਕਾਂਸਲ ,ਜੋਨੀ ਸ਼ਰਮਾ, ਰਜਤ ਸ਼ਰਮਾ,  ਰਾਜਿੰਦਰ ਸਿੰਘ ਰੋਗਲਾ , ਨਵਾਬ ਨਾਗਰਾ ਤੇ ਹੋਰ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ