Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ; ਜੰਗਲਾਤ ਵਿਭਾਗ ਦੇ ਕਰਮਚਾਰੀ ਸਰਕਾਰ ਦਾ ਅਨਿੱਖੜਵਾਂ ਅੰਗ: ਲਾਲ ਚੰਦ ਕਟਾਰੂਚੱਕ

February 11, 2026 07:43 PM
SehajTimes

ਮੰਤਰੀ ਨੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜੰਗਲਾਤ ਵਿਭਾਗ ਦੇ ਕਰਮਚਾਰੀ ਸਰਕਾਰ ਦਾ ਅਨਿੱਖੜਵਾਂ ਅੰਗ ਹਨ। ਇਹ ਵਿਚਾਰ ਅੱਜ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਣ ਕੰਪਲੈਕਸ ਵਿਖੇ ਵਣ ਰੇਂਜਰ ਅਤੇ ਡਿਪਟੀ ਫਾਰੈਸਟ ਰੇਂਜਰ ਐਸੋਸੀਏਸ਼ਨ, ਪੰਜਾਬ ਰਾਜ ਵਣ ਵਿਕਾਸ ਨਿਗਮ ਬਠਿੰਡਾ ਦੇ ਸੇਵਾਮੁਕਤ ਕਰਮਚਾਰੀ ਯੂਨੀਅਨ ਅਤੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਪ੍ਰਗਟ ਕੀਤੇ। ਮੰਤਰੀ ਨੇ ਵਣ ਰੇਂਜਰਾਂ ਨੂੰ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਮਨਜ਼ੂਰ ਕੀਤੀ ਵਿਭਾਗ ਦੀ ਪੁਨਰਗਠਨ ਤਜਵੀਜ਼ ਤਹਿਤ ਪੰਜਾਬ ਵਣ ਸੇਵਾ (ਈ.ਏ.ਸੀ.ਐਫ.) ਦੀਆਂ 44 ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਨਰਗਠਨ ਸਬੰਧੀ ਪ੍ਰਸਤਾਵ ਵਿੱਚ ਮੁਕੱਦਮੇਬਾਜ਼ੀ ਦੇ ਮਾਮਲਿਆਂ ਨਾਲ ਨਜਿੱਠਣ ਲਈ ਕਾਨੂੰਨ ਅਧਿਕਾਰੀ ਦੀਆਂ 2 ਅਸਾਮੀਆਂ ਅਤੇ ਕਾਨੂੰਨੀ ਸਹਾਇਕਾਂ ਦੀਆਂ 6 ਅਸਾਮੀਆਂ ਵੀ ਸ਼ਾਮਿਲ ਹਨ।

ਪੀ.ਐਫ.ਐਸ. ਕੇਡਰ ਦੀਆਂ ਅਸਾਮੀਆਂ ’ਤੇ ਸਿੱਧੀ ਭਰਤੀ ਕਰਨ ਦੀ ਮੰਗ ਦੇ ਸਬੰਧ ਵਿੱਚ ਮੰਤਰੀ ਨੇ ਕਿਹਾ ਕਿ ਵਣ ਰੇਂਜਰਾਂ ਦੇ ਸਬੰਧ ਵਿੱਚ ਨਿਯਮਾਂ ਨੂੰ ਨੋਟੀਫਾਈ ਕਰਨ ਤੋਂ ਬਾਅਦ ਇਸ ਮਾਮਲੇ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਪੰਜਾਬ ਰਾਜ ਵਣ ਵਿਕਾਸ ਨਿਗਮ ਦੇ ਸੇਵਾਮੁਕਤ ਕਰਮਚਾਰੀ ਯੂਨੀਅਨ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਯੂਨੀਅਨ ਵੱਲੋਂ ਉਠਾਏ ਗਏ ਪੈਨਸ਼ਨ ਸਬੰਧੀ ਮੁੱਦੇ ਦੇ ਸੰਦਰਭ ਵਿੱਚ ਕਿਹਾ ਕਿ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਇਸ ਮੁੱਦੇ ‘ਤੇ ਵਿਚਾਰ ਕਰਕੇ ਰਿਪੋਰਟ ਪੇਸ਼ ਕਰੇਗੀ। ਇਸ ਤੋਂ ਇਲਾਵਾ ਮੰਤਰੀ ਨੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਨਾਲ ਵੀ ਮੁਲਾਕਾਤ ਕੀਤੀ ਅਤੇ ਸਮੇਂ-ਸਮੇਂ 'ਤੇ ਵਿਭਾਗ ਵਿੱਚ ਕੰਮ ਕਰ ਰਹੇ ਕੱਚੇ ਅਤੇ ਅਨਪੜ੍ਹ ਕਰਮਚਾਰੀਆਂ (519 ਪਟੀਸ਼ਨਰ/ਨਾਨ-ਪਟੀਸ਼ਨਰਜ਼) ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਮੇਤ ਉਨ੍ਹਾਂ ਦੀਆਂ ਵੱਖ-ਵੱਖ ਮੰਗਾਂ ਨੂੰ ਧਿਆਨ ਨਾਲ ਸੁਣਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਪ੍ਰਮੁੱਖ ਮੁੱਖ ਵਣਪਾਲ (ਏ.ਪੀ.ਸੀ.ਸੀ.ਐਫ.) ਸੌਰਭ ਗੁਪਤਾ ਅਤੇ ਚੀਫ਼ ਵਾਈਲਡ ਲਾਈਫ਼ ਵਾਰਡਨ ਬਸੰਤ ਰਾਜ ਕੁਮਾਰ ਵੀ ਹਾਜ਼ਿਰ ਸਨ।

Have something to say? Post your comment

 

More in Chandigarh

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ