Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਗੈਰ-ਕਾਨੂੰਨੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਭੰਡਾਰਨ ਅਤੇ ਵਿਕਰੀ ਸਬੰਧੀ ਹਰਿਆਣਾ ਅਧਾਰਤ ਫਰਮ ਵਿਰੁੱਧ ਮਾਮਲਾ ਦਰਜ: ਗੁਰਮੀਤ ਸਿੰਘ ਖੁੱਡੀਆਂ

February 11, 2026 09:07 PM
SehajTimes

ਚੰਡੀਗੜ੍ਹ : ਅਣਅਧਿਕਾਰਤ ਖੇਤੀ ਲਾਗਤ ਸਮੱਗਰੀ ਦੀ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਸ਼ਿਕਾਇਤ 'ਤੇ ਹਰਿਆਣਾ ਦੇ ਝੱਜਰ ਨਾਲ ਸਬੰਧਤ ਫਰਮ ਦੇ ਮਾਲੇਕੋਟਲਾ ਵਿਖੇ ਅਣਅਧਿਕਾਰਤ ਖਾਦਾਂ ਅਤੇ ਕੀਟਨਾਸ਼ਕਾਂ ਦੀ ਸਟੋਰੇਜ ਅਤੇ ਵਿਕਰੀ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇੱਕ ਅਚਨਚੇਤ ਜਾਂਚ ਦੌਰਾਨ "ਮੈਸਰਜ਼ ਯੂਨੀਟੈਕ ਕ੍ਰੌਪ ਸਾਇੰਸ" ਫਰਮ ਦੇ ਅਹਾਤੇ ਵਿੱਚ ਅਣਅਧਿਕਾਰਤ ਖਾਦਾਂ ਅਤੇ ਕੀਟਨਾਸ਼ਕਾਂ ਦਾ ਸਟਾਕ ਪਾਇਆ ਗਿਆ। ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਖਾਦ (ਕੰਟਰੋਲ) ਆਰਡਰ, 1985, ਜ਼ਰੂਰੀ ਵਸਤਾਂ ਐਕਟ, 1955 ਅਤੇ ਕੀਟਨਾਸ਼ਕ ਐਕਟ, 1968 ਦੇ ਉਪਬੰਧਾਂ ਤਹਿਤ ਉਕਤ ਸਟਾਕ ਦੀ ਕਿਸਾਨਾਂ ਨੂੰ ਵਿਕਰੀ ਅਤੇ ਵੰਡ ਨੂੰ ਰੋਕਣ ਲਈ ਤੁਰੰਤ ਇਸ ਗੈਰ-ਕਾਨੂੰਨੀ ਸਟਾਕ ਨੂੰ ਜ਼ਬਤ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਫਰਮ ਵਿਰੁੱਧ ਮਾਲੇਰਕੋਟਲਾ ਜ਼ਿਲ੍ਹੇ ਦੇ ਪੁਲਿਸ ਥਾਣਾ ਅਮਰਗੜ੍ਹ ਵਿਖੇ ਬੀ.ਐਨ.ਐਸ. ਦੀ ਧਾਰਾ 318 (4) ਤਹਿਤ ਐਫਆਈਆਰ ਦਰਜ ਕਰਵਾਈ ਗਈ ਹੈ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ ਸਟੈਂਡ ਨੂੰ ਦੁਹਰਾਉਂਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਮਿਆਰੀ ਖੇਤੀਬਾੜੀ ਉਤਪਾਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਸੀਂ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਿਕਰੀ ਅਤੇ ਵੰਡ ਸਬੰਧੀ ਕਿਸੇ ਤਰ੍ਹਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕਰਾਂਗੇ ਅਤੇ ਗ਼ੈਰਕਾਨੂੰਨੀ ਖੇਤੀਬਾੜੀ ਉਤਪਾਦਾਂ ਦੇ ਨਿਰਮਾਣ, ਸਟੋਰੇਜ ਜਾਂ ਵਿਕਰੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਜਾਂ ਫਰਮ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਯਕੀਨੀ ਬਣਾਈ ਜਾਵੇਗੀ। ਡਾਇਰੈਕਟਰ ਖੇਤੀਬਾੜੀ ਗੁਰਜੀਤ ਸਿੰਘ ਬਰਾੜ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਚੇਨ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਦੇ ਮਿਆਰਾਂ ਨੂੰ ਬਣਾਈ ਰੱਖਣ ਲਈ ਪੂਰੇ ਸੂਬੇ ਵਿੱਚ ਜਾਂਚ ਅਤੇ ਨਿਰੀਖਣ ਕਾਰਵਾਈਆਂ ਤੇਜ਼ ਕਰ ਦਿੱਤੀਆਂ ਹਨ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ