Monday, March 30, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Education

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੁਚਾਰੂ, ਪਾਰਦਰਸ਼ੀ ਅਤੇ ਨਕਲ-ਰਹਿਤ ਬੋਰਡ ਪ੍ਰੀਖਿਆਵਾਂ ਲਈ ਤਕਨਾਲੋਜੀ ਦਾ ਵਿਸਤ੍ਰਿਤ ਇਸਤੇਮਾਲ

February 11, 2026 09:32 PM
SehajTimes

8 ਲੱਖ ਤੋਂ ਵੱਧ ਵਿਦਿਆਰਥੀ ਹੋਣਗੇ ਸ਼ਾਮਲ; ਡਿਜ਼ਿਟਲ ਟ੍ਰੈਕਿੰਗ ਅਤੇ ਬਾਰਕੋਡ ਵਾਲੀਆਂ ਉੱਤਰ ਪੁਸਤਿਕਾਵਾਂ ਨਾਲ ਸੁਰੱਖਿਆ ਪ੍ਰਬੰਧ ਮਜ਼ਬੂਤ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਭਰ ਵਿੱਚ ਹੋਣ ਵਾਲੀਆਂ ਆਗਾਮੀ ਬੋਰਡ ਪ੍ਰੀਖਿਆਵਾਂ ਨੂੰ ਸੁਚਾਰੂ, ਪਾਰਦਰਸ਼ੀ ਅਤੇ ਨਕਲ-ਰਹਿਤ ਢੰਗ ਨਾਲ ਕਰਵਾਉਣ ਲਈ ਵਿਸਤ੍ਰਿਤ ਤਕਨੀਕੀ ਅਤੇ ਪ੍ਰਸ਼ਾਸਕੀ ਪ੍ਰਬੰਧ ਕੀਤੇ ਗਏ ਹਨ

ਮੁਹਾਲੀ : ਡਾ. ਅਮਰਪਾਲ ਸਿੰਘ, ਆਈ.ਏ.ਐਸ (ਰਿਟਾ:), ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦੱਸਿਆ ਕਿ ਇਸ ਸਾਲ ਬੋਰਡ ਵੱਲੋਂ ਨਵੀਂ ਸ਼ੁਰੂ ਕੀਤੀ ਗਈ MATQ ਐਪ ਰਾਹੀਂ ਇੱਕ ਅਧੁਨਿਕ ਡਿਜ਼ਿਟਲ ਟ੍ਰੈਕਿੰਗ ਪ੍ਰਣਾਲੀ ਲਾਗੂ ਕੀਤੀ ਗਈ ਹੈ, ਜੋ ਪ੍ਰਸ਼ਨ ਪੱਤਰਾਂ ਦੀ ਸੁਰੱਖਿਅਤ ਆਵਾਜਾਈ ‘ਤੇ ਨਿਗਰਾਨੀ ਕਰੇਗੀ। ਇਹ ਐਪ ਪ੍ਰਸ਼ਨ ਪੱਤਰਾਂ ਨੂੰ ਬੋਰਡ ਦੇ ਮੁੱਖ ਦਫ਼ਤਰ ਤੋਂ ਨਿਰਧਾਰਤ ਬੈਂਕਾਂ ਤੱਕ ਸੁਰੱਖਿਅਤ ਰੱਖ-ਰਖਾਵ ਲਈ ਅਤੇ ਨਿਰਧਾਰਿਤ ਬੈਂਕ ਨੂੰ ਸੰਬੰਧਿਤ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਾਉਣ ਦੀ ਪੂਰੀ ਪ੍ਰਕਿਰਿਆ ਨੂੰ ਟ੍ਰੈਕ ਕਰਦੀ ਹੈ। ਸੀਲਬੰਦ ਪੈਕੇਟਾਂ ਜਮਾਂ ਕਰਵਾਉਣ ਅਤੇ ਪ੍ਰਾਪਤੀ ਸਮੇਂ ਫੋਟੋਗ੍ਰਾਫਿਕ ਸਬੂਤ ਅਪਲੋਡ ਕਰਨਾ ਲਾਜ਼ਮੀ ਹੈ ਅਤੇ ਇਹ ਐਪ ਜੀ.ਪੀ.ਐਸ ਕੋਆਰਡੀਨੇਟ ਕੈਪਚਰ ਕਰਦੀ ਹੈ ਅਤੇ ਉਨ੍ਹਾਂ ਨੂੰ ਪਹਿਲਾਂ ਤੋਂ ਸੰਭਾਲੀਆਂ ਗਈਆਂ ਅਧਿਕਾਰਤ ਥਾਵਾਂ ਨਾਲ ਆਪਣੇ ਆਪ ਮੇਲ ਖਾਂਦੀ ਹੈ, ਜਿਸ ਨਾਲ ਪੂਰੀ ਜ਼ਿੰਮੇਵਾਰੀ ਅਤੇ ਪਾਰਦਰਸ਼ਤਾ ਯਕੀਨੀ ਬਣਦੀ ਹੈ ਅਤੇ ਕਿਸੇ ਵੀ ਗਲਤੀ ਦੀ ਸੰਭਾਵਨਾ ਖਤਮ ਹੋ ਜਾਂਦੀ ਹੈ। ਚੇਅਰਮੈਨ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਪ੍ਰੀਖਿਆਵਾਂ ਦੇ ਸੁਚਾਰੂ ਆਯੋਜਨ ਲਈ ਮੁੱਖ ਦਫ਼ਤਰ ਵਿਖੇ ਸ਼ਿਕਾਇਤਾਂ ਦੇ ਨਿਵਾਰਣ ਲਈ ਇੱਕ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਦੀ ਸੁਵਿਧਾ ਲਈ ਰੋਲ ਨੰਬਰ ਸਲਿੱਪਾਂ ‘ਤੇ ਪ੍ਰੀਖਿਆ ਕੇਂਦਰਾਂ ਦਾ ਸਪਸ਼ਟ ਨਕਸ਼ਾ ਦਰਸਾਇਆ ਗਿਆ ਹੈ, ਤਾਂ ਜੋ ਉਮੀਦਵਾਰ ਪਹਿਲਾਂ ਹੀ ਆਪਣੇ ਕੇਂਦਰਾਂ ਦੀ ਪਹਿਚਾਣ ਕਰ ਸਕਣ। ਸਖ਼ਤ ਗੋਪਨੀਯਤਾ ਅਤੇ ਅਨੁਸ਼ਾਸਨ ਕਾਇਮ ਰੱਖਣ ਲਈ ਮਹੱਤਵਪੂਰਨ ਪ੍ਰੀਖਿਆਵਾਂ ਦੌਰਾਨ ਉਸੇ ਦਿਨ ਆਬਜ਼ਰਵਰ ਨਿਯੁਕਤ ਕੀਤੇ ਜਾਣਗੇ। ਇਸ ਤੋਂ ਇਲਾਵਾ, ਨਕਲ ਰੋਕਣ ਅਤੇ ਨਿਰਪੱਖ ਮਾਹੌਲ ਯਕੀਨੀ ਬਣਾਉਣ ਲਈ ਪੰਜਾਬ ਭਰ ਵਿੱਚ 300 ਤੋਂ ਵੱਧ ਫਲਾਇੰਗ ਸਕਵਾਡ ਬਣਾਏ ਗਏ ਹਨ। ਵਘਘਧੇਰੇ ਪਾਰਦਰਸ਼ਤਾ ਅਤੇ ਸੁਰੱਖਿਆ ਲਈ ਪ੍ਰੀਖਿਆ ਕੇਂਦਰਾਂ ‘ਤੇ ਉੱਤਰ ਪੱਤਰੀਆਂ ਨਿਯੰਤਰਿਤ ਢੰਗ ਨਾਲ ਵੰਡੀਆਂ ਜਾਣਗੀਆਂ। ਸੀਕਰੇਸੀ ਨੂੰ ਬਰਕਰਾਰ ਰਖਣ ਲਈ ਬੋਰਡ ਵੱਲੋਂ ਉੱਤਰ ਪੱਤਰੀਆਂ ‘ਤੇ ਬਾਰਕੋਡਿੰਗ ਦੀ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ, ਜਿਸ ਨਾਲ ਮੁਲਾਂਕਣ ਦੌਰਾਨ ਉਮੀਦਵਾਰ ਦੀ ਪਹਿਚਾਣ ਗੁਪਤ ਰਹੇਗੀ ਅਤੇ ਨਿਰਪੱਖ ਮੁਲਾਂਕਣ ਯਕੀਨੀ ਹੋਵੇਗੀ। ਡਾ. ਅਮਰਪਾਲ ਸਿੰਘ ਨੇ ਅੱਗੇ ਦੱਸਿਆ ਕਿ ਨਿਰਪੱਖ ਮੁਲਾਂਕਣ ਵੱਲ ਇੱਕ ਮਹੱਤਵਪੂਰਨ ਕਦਮ ਦੇ ਤੌਰ ‘ਤੇ ਇਸ ਸਾਲ ਪਹਿਲੀ ਵਾਰ ਪ੍ਰੈਕਟੀਕਲ ਪ੍ਰੀਖਿਆਵਾਂ ਬਾਹਰੀ ਪ੍ਰੀਖਿਆਕਾਂ ਰਾਹੀਂ ਕਰਵਾਈਆਂ ਜਾ ਰਹੀਆਂ ਹਨ । 2 ਫ਼ਰਵਰੀ ਤੋਂ 12 ਫ਼ਰਵਰੀ ਤੱਕ ਨਿਰਧਾਰਤ ਪ੍ਰੈਕਟੀਕਲ ਪ੍ਰੀਖਿਆਵਾਂ ਸੂਬੇ ਭਰ ਵਿੱਚ ਸੁਚਾਰੂ ਢੰਗ ਨਾਲ ਚੱਲ ਰਹੀਆਂ ਹਨ। ਉਮੀਦਵਾਰਾਂ ਦੀ ਸੁਵਿਧਾ ਲਈ ਲਗਭਗ 2,366 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸ ਸਾਲ ਕਰੀਬ 2,77,316 ਵਿਦਿਆਰਥੀ ਅੱਠਵੀਂ ਜਮਾਤ ਦੀ ਪ੍ਰੀਖਿਆ ਵਿੱਚ, 2,72,560 ਵਿਦਿਆਰਥੀ ਦਸਵੀਂ ਜਮਾਤ ਵਿੱਚ ਅਤੇ 2,68,794 ਵਿਦਿਆਰਥੀ ਬਾਰਹਵੀਂ ਜਮਾਤ ਦੀ ਪ੍ਰੀਖਿਆ ਦੇਣਗੇ। ਅੱਠਵੀਂ ਅਤੇ ਬਾਰਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 17 ਫ਼ਰਵਰੀ ਤੋਂ ਸ਼ੁਰੂ ਹੋਣਗੀਆਂ, ਜਦਕਿ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ 6 ਮਾਰਚ ਤੋਂ ਆਰੰਭ ਹੋਣਗੀਆਂ। ਇਨ੍ਹਾਂ ਵਿਸਤ੍ਰਿਤ ਤਕਨੀਕੀ ਉਪਰਾਲਿਆਂ ਅਤੇ ਸਖ਼ਤ ਨਿਗਰਾਨੀ ਪ੍ਰਣਾਲੀਆਂ ਰਾਹੀਂ ਬੋਰਡ ਨੇ ਸਾਲ 2026 ਦੀਆਂ ਬੋਰਡ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ, ਸੁਰੱਖਿਆ ਅਤੇ ਨਿਰਪੱਖਤਾ ਦੇ ਸਭ ਤੋਂ ਉੱਚੇ ਮਿਆਰਾਂ ‘ਤੇ ਕਰਵਾਉਣ ਲਈ ਵਚਨਬੱਧ ਹੈ।

Have something to say? Post your comment

 

More in Education

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਦਿਵਸ ਮੌਕੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ 

ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

ਭਗਵੰਤ ਮਾਨ ਸਰਕਾਰ ਨੇ ਬੋਰਡ ਪ੍ਰੀਖਿਆ ਦੇਣ ਵਾਲੇ 6,695  ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਲਈ 3,255 ਵਿਸ਼ੇਸ਼ ਕੇਂਦਰ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ