Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਸੂਬੇ ਵਿੱਚ ਲਗਭਗ 40103 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਜਾਰੀ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ

February 11, 2026 09:40 PM
SehajTimes

ਮੋਹਾਲੀ ਨੇੜੇ ਪਿੰਡ ਦੁਰਾਲੀ ਵਿਖੇ ਦੁਰਾਲੀ–ਮਨੌਲੀ ਅਤੇ  ਦੈੜੀ–ਚਾਓਮਾਜਰਾ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਭਗਵੰਤ ਸਿੰਘ ਮਾਨ ਸਰਕਾਰ ਪੰਜਾਬੀਆਂ ਦੇ ਸਾਰੇ ਸੁਫ਼ਨੇ ਸਾਕਾਰ ਕਰ ਰਹੀ ਹੈ: ਮੰਤਰੀ ਖੁੱਡੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਪੂਰੇ ਸੂਬੇ ਵਿੱਚ ਲਗਭਗ 40103 ਕਿਲੋਮੀਟਰ ਲਿੰਕ ਸੜਕਾਂ ਦੀ ਅਪਗ੍ਰੇਡੇਸ਼ਨ ਅਤੇ ਮੁਰੰਮਤ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ ਤਾਂ ਜੋ ਲੋਕਾਂ ਨੂੰ ਵਧੀਆ ਸੜਕਾਂ ਦੀ ਸੁਵਿਧਾ ਮਿਲ ਸਕੇ। ਮੋਹਾਲੀ ਨੇੜੇ ਪਿੰਡ ਦੁਰਾਲੀ ਵਿਖੇ ਵਿਧਾਇਕ ਕੁਲਵੰਤ ਸਿੰਘ ਮੋਹਾਲੀ ਦੀ ਹਾਜ਼ਰੀ ਵਿੱਚ ਦੁਰਾਲੀ–ਮਨੌਲੀ ਅਤੇ ਦੈੜੀ–ਚਾਓਮਾਜਰਾ ਲਿੰਕ ਸੜਕ ਦਾ ਨੀਂਹ ਪੱਥਰ ਰੱਖਣ ਮੌਕੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ 40103 ਕਿਲੋਮੀਟਰ ਲਿੰਕ ਸੜਕਾਂ ਵਿੱਚੋਂ ਪੰਜਾਬ ਮੰਡੀ ਬੋਰਡ ਵੱਲੋਂ 22,074 ਕਿਲੋਮੀਟਰ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਜੋ ਜਲਦੀ ਪੂਰਾ ਕੀਤਾ ਜਾਵੇਗਾ। ਜਦਕਿ ਬਾਕੀ ਦਾ ਕੰਮ ਲੋਕ ਨਿਰਮਾਣ ਵਿਭਾਗ ਵੱਲੋਂ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ 3.66 ਕਿਲੋਮੀਟਰ ਲੰਬੀ ਅੱਜ ਸ਼ੁਰੂ ਕੀਤੀ ਇਹ ਸੜਕ 188.15 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੀ ਜਾਵੇਗੀ ਅਤੇ ਸੈਕਟਰ-82 ਪੀ.ਆਰ-7 ਸੜਕ ਨਾਲ ਨਵਾਂ ਲਿੰਕ ਬਣੇਗੀ। ਇਸ ਤੋਂ ਇਲਾਵਾ ਸੜਕ ਦੀ ਚੌੜਾਈ ਮੌਜੂਦਾ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਦੇ ਬਣਨ ਤੋਂ ਪਹਿਲਾਂ ਪੰਜਾਬੀਆਂ ਵੱਲੋਂ ਦੇਖੇ ਸੁਫ਼ਨੇ ਹੁਣ ਲੋਕ-ਕੇਂਦਰਿਤ ਨੀਤੀਆਂ ਰਾਹੀਂ ਸਾਕਾਰ ਹੋ ਰਹੇ ਹਨ। ਹਾਲ ਹੀ ਵਿੱਚ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਰਕਾਰੀ ਅਤੇ ਪੈਨਲਬੱਧ ਨਿੱਜੀ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਗਾਰੰਟੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਦੋ ਮਹੀਨਿਆਂ ਵਿੱਚ 600 ਯੂਨਿਟ ਤੱਕ ਜ਼ੀਰੋ ਬਿਜਲੀ ਬਿੱਲ ਯੋਜਨਾ ਨੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਲਗਭਗ 86 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿੱਲ ਮਿਲ ਰਹੇ ਹਨ। ਇਸੇ ਤਰ੍ਹਾਂ ਕਰੀਬ 64,000 ਸਰਕਾਰੀ ਨੌਕਰੀਆਂ ਯੋਗ ਉਮੀਦਵਾਰਾਂ ਨੂੰ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਕੀਤੇ ਸੁਧਾਰਾਂ ਨਾਲ ਮਹਿੰਗੀਆਂ ਸਕੂਲ ਫੀਸਾਂ ਅਤੇ ਇਲਾਜ-ਲੈਬ ਟੈਸਟ ਦੇ ਖਰਚਿਆਂ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਜਲਦੀ ਹੀ ਪੰਜਾਬ ਦੇਸ਼ ਵਿੱਚ ਆਪਣਾ ਖੁੱਸਿਆ ਵੱਕਾਰ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕਰੇਗਾ।

ਉਨ੍ਹਾਂ ਪਿੰਡ ਵਾਸੀਆਂ ਵੱਲੋਂ ਉਠਾਈਆਂ ਸਥਾਨਕ ਮੰਗਾਂ ਨੂੰ ਜਲਦ ਵਿਚਾਰਨ ਦਾ ਭਰੋਸਾ ਵੀ ਦਿੱਤਾ।

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ