Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਰਾਣਾ ਗੁਰਜੀਤ ਸਿੰਘ ਵੱਲੋਂ ਬੇਰੋਜ਼ਗਾਰੀ ਅਤੇ ਨਸ਼ਿਆਂ ਨਾਲ ਨਜਿੱਠਣ ਲਈ ਕੇਂਦਰੀ ਪੈਕੇਜ ਦੀ ਮੰਗ

February 12, 2026 12:35 PM
SehajTimes
ਜਲੰਧਰ  : ਕਪੂਰਥਲਾ ਤੋਂ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਅੱਜ ਕਿਹਾ ਕਿ ਸੱਤਾ ਸੰਭਾਲੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ, ਜੋ ਲਗਾਤਾਰ ਅਪਰਾਧ ਨੂੰ ਜਨਮ ਦੇ ਰਹੀ ਹੈ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ ਲਗਭਗ 550 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ਲੱਗਦੀ ਹੈ, ਜੋ ਕਿ ਇੱਕ ਦੁਸ਼ਮਣ ਦੇਸ਼ ਹੈ। ਉਨ੍ਹਾਂ ਦੱਸਿਆ ਕਿ ਵੱਧ ਰਹੀ ਘੁਸਪੈਠ ਦੇ ਚਲਦਿਆਂ 2021 ਵਿੱਚ ਪੰਜਾਬ ਅੰਦਰ ਕੇਂਦਰੀ ਸੁਰੱਖਿਆ ਬਲਾਂ ਦਾ ਕਾਰਜ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰ ਦਿੱਤਾ ਗਿਆ ਸੀ। ਉਨਾ ਕਿਹਾ ਕਿ “ਇਸ ਨਾਲ ਸਾਫ਼ ਸਾਬਤ ਹੁੰਦਾ ਹੈ ਕਿ ਖਤਰੇ ਬਾਰੇ ਸਾਰਿਆਂ ਨੂੰ ਜਾਣਕਾਰੀ ਹੈ,।
ਉਨ੍ਹਾਂ ਖੁਲਾਸਾ ਕੀਤਾ ਕਿ ਬੀਐਸਐਫ ਵੱਲੋਂ ਹੁਣ ਤੱਕ 367 ਕੁਇੰਟਲ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ 272 ਡਰੋਨ ਫੜੇ ਗਏ ਹਨ। “ਇਹ ਮਾਤਰਾ ਉਸ ਅਸਲੀ ਨਸ਼ੇ ਦਾ ਸਿਰਫ਼ ਇਕ ਛੋਟਾ ਜਿਹਾ ਹਿੱਸਾ — ਲਗਭਗ 2 ਤੋਂ 10 ਫ਼ੀਸਦੀ — ਹੀ ਹੋ ਸਕਦੀ ਹੈ, ਜੋ ਪੰਜਾਬ ਵਿੱਚ ਦਾਖ਼ਲ ਹੋ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਪੁਲਿਸ ਖੁਦ ਲਗਭਗ ਦੋ ਟਨ ਹੈਰੋਇਨ ਦੀ ਬਰਾਮਦਗੀ ਦਾ ਦਾਅਵਾ ਕਰਦੀ ਹੈ। ਸਵਾਲ ਇਹ ਹੈ ਕਿ ਬਾਕੀ ਬਿਨਾਂ ਫੜਿਆ ਗਿਆ ਨਸ਼ਾ ਕਿੱਥੇ ਗਿਆ?” ।
ਰਾਣਾ ਗੁਰਜੀਤ ਸਿੰਘ ਨੇ ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ 620 ਹਥਿਆਰਾਂ ਦੀ ਬਰਾਮਦਗੀ ਦਾ ਵੀ ਹਵਾਲਾ ਦਿੱਤਾ। ਉਨਾ ਕਿਹਾ ਕਿ “ਜੇ ਇੰਨੀ ਵੱਡੀ ਗਿਣਤੀ ਵਿੱਚ ਹਥਿਆਰ ਫੜੇ ਗਏ ਹਨ, ਤਾਂ ਹੋਰ ਕਿੰਨੇ ਹਥਿਆਰ ਗੈਰਕਾਨੂੰਨੀ ਤੌਰ ’ਤੇ ਘੁੰਮ ਰਹੇ ਹੋਣਗੇ?” ਉਨ੍ਹਾਂ ਪੁੱਛਿਆ।
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, “ਅਸੀਂ ਅੱਜ ਫ਼ਿਰੋਜ਼ਪੁਰ ਵਿੱਚ ਕੀਤੀ ਜਾ ਰਹੀ ਪਦਯਾਤਰਾ ਦਾ ਸਵਾਗਤ ਕਰਦੇ ਹਾਂ, ਪਰ ਅੱਜ ਪੰਜਾਬ ਦੀ ਸਭ ਤੋਂ ਵੱਡੀ ਲੋੜ ਰੋਜ਼ਗਾਰ ਹੈ। ਮੈਂ ਰਾਜਪਾਲ ਸਾਹਿਬ ਨੂੰ ਅਪੀਲ ਕਰਦਾ ਹਾਂ ਕਿ ਉਹ ਪੰਜਾਬ ਅਤੇ ਕੇਂਦਰ ਸਰਕਾਰ ਵਿਚਾਲੇ ਪੁਲ ਦਾ ਕੰਮ ਕਰਦੇ ਹੋਏ ਪੰਜਾਬ ਲਈ ਵਿਸ਼ੇਸ਼ ਆਰਥਿਕ ਅਤੇ ਉਦਯੋਗਿਕ ਪੈਕੇਜ ਲੈ ਕੇ ਆਉਣ ਵਿੱਚ ਮਦਦ ਕਰਨ।”
ਕੌਮੀ ਸੁਰੱਖਿਆ ਨਾਲ ਜੁੜੀਆਂ ਗੰਭੀਰ ਚਿੰਤਾਵਾਂ ਉਠਾਉਂਦਿਆਂ ਉਨ੍ਹਾਂ ਸਵਾਲ ਕੀਤਾ, “ਨਸ਼ੇ ਅਤੇ ਹਥਿਆਰ ਪੰਜਾਬ ਰਾਹੀਂ ਹੀ ਕਿਉਂ ਆ ਰਹੇ ਹਨ? ਇਹ ਰਾਜਸਥਾਨ ਜਾਂ ਗੁਜਰਾਤ ਰਾਹੀਂ ਕਿਉਂ ਨਹੀਂ ਆਉਂਦੇ? ਜੇ ਪਾਕਿਸਤਾਨ ਹਥਿਆਰ ਭੇਜਣਾ ਹੀ ਚਾਹੁੰਦਾ ਹੈ, ਤਾਂ ਸਮੁੰਦਰੀ ਰਾਹਾਂ ਜਾਂ ਜਹਾਜ਼ੀ ਮਾਰਗਾਂ ਰਾਹੀਂ ਕਿਉਂ ਨਹੀਂ? ਉਨ੍ਹਾਂ ਕਿਹਾ ਕਿ ਇਹ ਚੁਣਿੰਦਾ ਨਿਸ਼ਾਨਾਬੰਦੀ ਗੰਭੀਰ ਸਵਾਲ ਖੜੇ ਕਰਦੀ ਹੈ ਅਤੇ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ,।
ਦੋਵੇਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦੀ, ਪਰ ਕੇਂਦਰ ਸਰਕਾਰ ਨੂੰ ਵੀ ਇਸ ਮਾਮਲੇ ਤੋਂ ਬਰੀ ਨਹੀਂ ਕੀਤਾ ਜਾ ਸਕਦਾ। “ਅੱਜ ਸਿਰਫ਼ ਰਾਜਪਾਲ ਦੀ ਪਦਯਾਤਰਾ ਹੀ ਹੱਲ ਨਹੀਂ ਹੈ। ਇਹ ਤਰ੍ਹਾਂ ਦੇ ਉਪਰਾਲੇ ਸ਼ਾਇਦ 15 ਸਾਲ ਪਹਿਲਾਂ ਕਾਰਗਰ ਹੁੰਦੇ। ਅੱਜ ਪੰਜਾਬ ਨੂੰ ਪ੍ਰਤੀਕਾਤਮਕ ਕਦਮ ਨਹੀਂ, ਸਗੋਂ ਦ੍ਰਿੜ੍ਹ ਨੀਤੀਗਤ ਫ਼ੈਸਲਿਆਂ ਦੀ ਲੋੜ ਹੈ,” ਉਨ੍ਹਾਂ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ 50 ਕਿਲੋਮੀਟਰ ਦੇ ਸਰਹੱਦੀ ਪੱਟੀ ਖੇਤਰ ਦੀ ਸਿੱਧੀ ਜ਼ਿੰਮੇਵਾਰੀ ਸੰਭਾਲਣੀ ਚਾਹੀਦੀ ਹੈ, ਜਿੱਥੋਂ ਲਗਾਤਾਰ ਨਸ਼ਿਆਂ ਦੀਆਂ ਖੇਪਾਂ ਦਾਖ਼ਲ ਹੋ ਰਹੀਆਂ ਹਨ।
ਪੰਜਾਬ ਦੀ ਆਰਥਿਕ ਤਨਹਾਈ ਨੂੰ ਉਜਾਗਰ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਰਾਜ ਦੇਸ਼ ਦੇ ਅੰਤਿਮ ਕੋਨੇ ’ਤੇ ਸਥਿਤ ਹੈ, ਜਿਸ ਦੀਆਂ ਸਰਹੱਦਾਂ ਸੀਲ ਹਨ ਅਤੇ ਕੋਈ ਸਰਹੱਦੀ ਵਪਾਰ ਨਹੀਂ। “ਪੰਜਾਬ ਨਜ਼ਦੀਕੀ ਬੰਦਰਗਾਹ ਤੋਂ ਲਗਭਗ 2,000 ਕਿਲੋਮੀਟਰ ਦੂਰ ਹੈ। ਜੇ ਅਸੀਂ ਸੱਚਮੁੱਚ ਨਸ਼ਿਆਂ ਨੂੰ ਖਤਮ ਕਰਨਾ ਚਾਹੁੰਦੇ ਹਾਂ, ਤਾਂ ਰੋਜ਼ਗਾਰ ਪੈਦਾ ਕਰਨਾ ਪਵੇਗਾ। ਇਸ ਲਈ ਉਦਯੋਗਿਕ ਵਿਕਾਸ ਲਾਜ਼ਮੀ ਹੈ ਅਤੇ ਪੰਜਾਬ ਨੂੰ ਵਿਸ਼ੇਸ਼ ਪ੍ਰੋਤਸਾਹਨ ਤੇ ਉਦਯੋਗਿਕ ਪੈਕੇਜ ਮਿਲਣਾ ਚਾਹੀਦਾ ਹੈ,” ਉਨ੍ਹਾਂ ਕਿਹਾ।
ਗੁਰੂ ਤੇਗ਼ ਬਹਾਦੁਰ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਮੌਕੇ ਪਿਛਲੇ ਸਾਲ ਅਨੰਦਪੁਰ ਸਾਹਿਬ ਵਿੱਚ ਹੋਈ ਵਿਸ਼ੇਸ਼ ਵਿਧਾਨ ਸਭਾ ਬੈਠਕ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਉਸ ਸਮੇਂ ਕੇਂਦਰ ਸਰਕਾਰ ਤੋਂ ਕੋਈ ਠੋਸ ਮੰਗ ਨਹੀਂ ਰੱਖੀ ਗਈ। ਇੱਕ ਸਰਹੱਦੀ ਰਾਜ ਹੋਣ ਦੇ ਨਾਤੇ ਪੰਜਾਬ ਨੂੰ ਉੱਤਰ-ਪੂਰਬੀ ਰਾਜਾਂ ਦੀ ਤਰ੍ਹਾਂ ‘ਡੋਨਰ ਸਟੇਟ ਮਾਡਲ’ ਅਧੀਨ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਮੰਗ ਕਰਨੀ ਚਾਹੀਦੀ ਸੀ।”
ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਜਦੋਂ ਪੰਜਾਬ ਅਤੇ ਕੇਂਦਰ ਦੋਵੇਂ ਸਰਕਾਰਾਂ ਮੰਨ ਚੁੱਕੀਆਂ ਹਨ ਕਿ ਡਰੋਨਾਂ ਰਾਹੀਂ ਨਸ਼ੇ ਪੰਜਾਬ ਵਿੱਚ ਦਾਖ਼ਲ ਹੋ ਰਹੇ ਹਨ, ਤਾਂ ਰਾਜਪਾਲ, ਜੋ ਕਿ ਭਾਰਤ ਸਰਕਾਰ ਦੇ ਸੰਵਿਧਾਨਕ ਪ੍ਰਤਿਨਿਧੀ ਹਨ, ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਦਾ ਮਾਮਲਾ ਸਰਗਰਮੀ ਨਾਲ ਕੇਂਦਰ ਕੋਲ ਉਠਾਉਣ।
 
 
 

Have something to say? Post your comment

 

More in Doaba

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ