Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਟਿਆਲਾ ਕੇਂਦਰੀ ਜੇਲ੍ਹ 'ਚ ਉਜਾਲਾ ਪੰਜਾਬ ਪ੍ਰੀਜ਼ਨ ਓਲੰਪਿਕਸ-2026 ਦੇ ਮੁਕਾਬਲੇ ਸੰਪੰਨ

February 12, 2026 12:55 PM
SehajTimes

ਗੁਨਾਹਗ਼ਾਰ ਨੂੰ ਸਜ਼ਾ ਹਰ ਹਾਲ ਮਿਲਦੀ ਹੈ, ਇਸ ਲਈ ਚੰਗੇ ਕੰਮ ਕਰਕੇ ਆਪਣਾ ਭਵਿੱਖ ਸੁਧਾਰਨ ਕੈਦੀ- ਲਾਲਜੀਤ ਸਿੰਘ ਭੁੱਲਰ

ਕਿਹਾ, ਸਾਰੀਆਂ ਜੇਲ੍ਹਾਂ ਦੇ ਬਾਹਰ ਖੋਲ੍ਹੇ ਜਾਣਗੇ ਪੈਟਰੌਲ ਪੰਪ, ਚੰਗੇ ਆਚਰਨ ਵਾਲੇ ਬੰਦੀਆਂ ਨੂੰ ਮਿਲੇਗਾ ਕੰਮ ਕਰਨ ਦਾ ਮੌਕਾ

ਜ੍ਹੇਲਾਂ ਦੀਆਂ ਖੇਡਾਂ ਦੌਰਾਨ ਪਟਿਆਲਾ ਜੋਨ ਦੇ ਬੰਦੀ ਓਵਰਆਲ ਜੇਤੂ ਰਹੇ, ਫਰੀਦਕੋਟ ਦੂਜੇ ਤੇ ਕਪੂਰਥਲਾ ਜੋਨ ਦੀਆਂ ਜੇਲ੍ਹਾਂ ਦੇ ਬੰਦੀ ਤੀਜੇ ਸਥਾਨ 'ਤੇ ਰਹੇ

ਪਟਿਆਲਾ : ਪੰਜਾਬ ਦੇ ਜੇਲ੍ਹਾਂ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਤੇ ਹਵਾਲਾਤੀਆਂ ਨੂੰ ਪਿਛਲੀਆਂ ਗ਼ਲਤੀਆਂ ਸੁਧਾਰ ਕੇ ਨਵੀਂ ਜਿੰਦਗੀ ਦੀ ਸ਼ੁਰੂਆਤ ਕਰਨ ਦਾ ਸੱਦਾ ਦਿੱਤਾ ਹੈ।  ਜੇਲ੍ਹ ਮੰਤਰੀ ਅੱਜ ਇੱਥੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਉਜਾਲਾ ਪੰਜਾਬ ਪ੍ਰੀਜ਼ਨ ਓਲੰਪਿਕਸ-2026 ਦੇ ਅੰਤਿਮ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡਣ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਜੀ.ਪੀ ਜੇਲ੍ਹਾਂ ਅਰੁਨਪਾਲ ਸਿੰਘ ਅਤੇ ਪ੍ਰਮੁੱਖ ਸਕੱਤਰ ਤੇ ਆਈ.ਜੀ. ਜੇਲਾਂ ਮੁਹੰਮਦ ਤਇਅਬ ਵੀ ਮੌਜੂਦ ਸਨ।

ਅੱਜ ਸੰਪੰਨ ਹੋਏ ਇਨ੍ਹਾਂ ਮੁਕਾਬਲਿਆਂ ਦੌਰਾਨ ਸੂਬੇ ਦੀਆਂ ਜੇਲ੍ਹਾਂ ਦੇ ਬੰਦੀਆਂ ਦੇ ਰੱਸਾ ਕੱਸੀ, ਕਬੱਡੀ, ਵਾਲੀਬਾਲ, ਬੈਡਮਿੰਟਨ, ਚੈੱਸ, ਚਿਤਰਕਾਰੀ, ਅਥਲੈਟਿਕਸ, ਲੰਬੀ ਛਾਲ, ਸ਼ਾਟਪੁੱਟ ਆਦਿ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਜਦਕਿ ਮਹਿਲਾ ਬੰਦੀਆਂ ਦੇ ਵੀ ਚੈੱਸ, ਚਿਤਰਕਾਰੀ, ਬੈਡਮਿੰਟਨ ਸਿੰਗਲਜ਼ ਤੇ ਡਬਲਸ, ਅਥਲੈਟਿਕਸ, ਲੰਬੀ ਛਾਲ ਤੇ ਸ਼ਾਟ ਪੁੱਟ ਦੇ ਮੁਕਾਬਲੇ ਕਰਵਾਏ ਗਏ ਸਨ। ਇਨ੍ਹਾਂ ਵਿੱਚ  ਪਟਿਆਲਾ ਜੋਨ ਦੀਆਂ ਜੇਲ੍ਹਾਂ ਦੇ ਬੰਦੀ ਖਿਡਾਰੀ ਸਭ ਤੋਂ ਵਧ ਮੈਡਲ ਜਿੱਤ ਕੇ ਓਵਰਆਲ ਜੇਤੂ ਰਹੇ, ਜਦਕਿ ਫਰੀਦਕੋਟ ਜੋਨ ਦੀਆਂ ਜੇਲ੍ਹਾਂ ਦੇ ਬੰਦੀ ਖਿਡਾਰੀ ਦੂਜੇ ਅਤੇ ਕਪੂਰਥਲਾ ਜੋਨ ਦੀਆਂ ਜੇਲ੍ਹਾਂ ਦੇ ਬੰਦੀ ਖਿਡਾਰੀ ਤੀਜੇ ਸਥਾਨ 'ਤੇ ਰਹੇ।

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੰਦੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੁੱਟਣ ਵਾਲਿਆਂ ਦੇ ਘਰ ਸਦਾ ਹਨੇਰਾ ਰਹਿੰਦਾ ਹੈ, ਇਸ ਲਈ ਸਾਰੇ ਬੰਦੀ ਚੰਗੇ ਕੰਮ ਕਰਕੇ ਆਪਣਾ ਭਵਿੱਖ ਸੁਧਾਰਨ ਅਤੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠ ਜੇਲ੍ਹਾਂ ਵਿੱਚ ਬੰਦੀਆਂ ਦੇ ਸੁਧਾਰ ਲਈ ਸ਼ੁਰੂ ਕੀਤੇ ਕੋਰਸ ਕਰਕੇ ਸਵੈ ਰੋਜ਼ਗਾਰ ਦੇ ਕਾਬਲ ਬਣਨ। ਉਨ੍ਹਾਂ ਜੇਲ੍ਹਾਂ ਦੇ ਬਾਹਰ ਖੋਲ੍ਹੇ ਪੈਟਰੋਲ ਪੰਪਾਂ ਦੀ ਗੱਲ ਕਰਦਿਆਂ ਕਿਹਾ ਕਿ ਸਾਰੀਆਂ ਜੇਲ੍ਹਾਂ ਦੇ ਬਾਹਰ ਪੈਟਰੋਲ ਪੰਪ ਖੋਲ੍ਹ ਕੇ ਬੰਦੀਆਂ ਨੂੰ ਹੋਰ ਸੁਧਰਨ ਦਾ ਮੌਕੇ ਦਿੱਤੇ ਜਾਣਗੇ ਤੇ ਚੰਗੇ ਆਚਰਨ ਵਾਲੇ ਬੰਦੀਆਂ ਨੂੰ ਇੱਥੇ ਕੰਮ ਦਾ ਮੌਕਾ ਦਿੱਤਾ ਜਾਵੇਗਾ।

ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜੇਲ੍ਹਾਂ ਵਿੱਚ ਖੇਡਾਂ ਦੇ ਓਲੰਪਿਕਸ ਕਰਵਾਉਣ ਦੀ ਸ਼ੁਰੂਆਤ ਕਰਕੇ ਬੰਦੀਆਂ ਨੂੰ ਖਿਡਾਰੀ ਬਣਕੇ ਆਪਸ ਵਿੱਚ ਖੇਡਣ ਅਤੇ ਭਾਈਚਾਰਕ ਸਾਂਝ ਬਣੇ ਤੇ ਬੰਦੀਆਂ ਨੂੰ ਅਨੁਸ਼ਾਸਨ 'ਚ ਰਹਿੰਦਿਆਂ ਆਪਣੇ ਆਪ ਵਿੱਚ ਸੁਧਾਰ ਲਿਆਉਣ ਦਾ ਮੌਕਾ ਦਿੱਤਾ ਹੈ। ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹ ਪ੍ਰਸ਼ਾਸਨ ਨੂੰ ਇਹ ਖੇਡ ਉਲੰਪਿਕਸ ਕਰਵਾਉਣ ਦੀ ਵਧਾਈ ਦਿੰਦਿਆਂ ਆਸ ਜਤਾਈ ਕਿ ਖੇਡਾਂ ਤੇ ਚੰਗੀ ਸੋਚ ਨਾਲ ਜੁੜੇ ਕੈਦੀ ਜੇਲ੍ਹਾਂ ਤੋਂ ਬਾਹਰ ਆ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਣਗੇ।

                   ਇਸ ਮੌਕੇ ਮਹਿਲਾ ਬੰਦੀਆਂ ਨੇ ਗਿੱਧਾ ਤੇ ਪੁਰਸ਼ ਬੰਦੀਆਂ ਨੇ ਭੰਗੜੇ ਦੀ ਪੇਸ਼ਕਾਰੀ ਕੀਤੀ ਅਤੇ ਕਬੱਡੀ ਤੇ ਰੱਸਾ ਕੱਸੀ ਦੇ ਮੁਕਾਬਲੇ ਕਰਵਾਏ ਗਏ ਜਦਕਿ ਬੰਦੀ ਖਿਡਾਰੀਆਂ ਨੇ ਮਾਰਚ ਪਾਸਟ ਵਿੱਚ ਹਿੱਸਾ ਲਿਆ। ਅਗਲੀ ਓਲੰਪਿਕਸ ਕਪੂਰਥਲਾ ਜੇਲ੍ਹ ਵਿੱਚ ਕਰਵਾਉਣ ਦੇ ਵਚਨ ਨਾਲ ਪਟਿਆਲਾ ਜੇਲ੍ਹ 'ਚ ਉਜਾਲਾ ਪੰਜਾਬ ਪ੍ਰੀਜ਼ਨ ਓਲੰਪਿਕਸ-2026 ਦੇ ਮੁਕਾਬਲੇ ਸੰਪੰਨ ਹੋਏ।

ਇਸ ਮੌਕੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਵੱਲੋਂ ਆਪਣੀ ਟੀਮ ਦੇ ਮੈਂਬਰਾਂ ਵਧੀਕ ਸੁਪਰਡੈਂਟ ਜੈਦੀਪ ਸਿੰਘ ਤੇ ਅਰਪਨਜੋਤ ਸਿੰਘ ਸਮੇਤ ਹੋਰ ਪਟਿਆਲਾ ਜੇਲ੍ਹ ਨਾਲ ਸਾਰੇ ਪ੍ਰਬੰਧ ਵਧੀਆ ਕਰਨ ਲਈ ਜੇਲ੍ਹ ਮੰਤਰੀ ਨੇ ਭਰਵੀਂ ਸ਼ਲਾਘਾ ਕੀਤੀ। ਮੰਚ ਸੰਚਾਲਨ ਸੁਮਨ ਬੱਤਰਾ ਨੇ ਕੀਤਾ। ਸਮਾਰੋਹ ਦੌਰਾਨ ਡੀ.ਆਈ.ਜੀ. ਐਸ.ਐਸ ਮੰਡ ਤੇ ਐਮ.ਕੇ. ਸ਼ਰਮਾ, ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ ਸਮੇਤ ਵੱਖ-ਵੱਖ ਜੇਲ੍ਹਾਂ ਦੇ ਸੁਪਰਡੈਂਟ ਤੇ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ