Monday, March 30, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪਵਿੱਤਰ ਗੰਗਾ ਜਲ ਲੈਣ ਕਾਵੜੀਏ ਹਰਦੁਆਰ ਲਈ ਰਵਾਨਾ 

February 12, 2026 01:18 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸ਼ਿਵਰਾਤਰੀ ਦੇ ਪਾਵਨ ਦਿਹਾੜੇ ਦੇ ਮੱਦੇਨਜ਼ਰ ਪਵਿੱਤਰ ਜਲ ਲੈਣ ਲਈ ਸ਼ਿਵ ਕੁਟੀ ਮੰਦਿਰ ਸੁਨਾਮ ਤੋਂ ਡਾਕ ਕਾਵੜ ਯਾਤਰਾ ਹਰਦੁਆਰ ਲਈ ਰਵਾਨਾ ਹੋਈ। ਸੰਦੀਪ ਸ਼ਰਮਾ (ਬਾਕਸਰ) ਪ੍ਰਧਾਨ ਬਰਾਦਰੀ ਬ੍ਰਾਹਮਣ ਵਰਤਫ਼ ਉਬਰਾਓ ਸੁਨਾਮ ਨੇ ਹਰੀ ਝੰਡੀ ਦਿਖਾ ਕੇ ਯਾਤਰਾ ਨੂੰ ਰਵਾਨਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਦੀਪ ਸ਼ਰਮਾ (ਬਾਕਸਰ) ਨੇ ਦੱਸਿਆ ਕਿ ਇਹ ਡਾਕ ਕਾਵੜ ਯਾਤਰਾ ਪਵਿੱਤਰ ਗੰਗਾ ਜਲ ਨੂੰ ਹਰਿਦੁਆਰ ਤੋਂ ਸੁਨਾਮ ਤੱਕ ਲੈਕੇ ਆਵੇਗੀ, ਜਿੱਥੇ ਭਗਵਾਨ ਸ਼ਿਵ ਨੂੰ ਮੰਦਰ ਵਿੱਚ ਪਵਿੱਤਰ ਗੰਗਾ ਜਲ ਨਾਲ ਅਭਿਸ਼ੇਕ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸ਼ਿਵਰਾਤਰੀ ਦੇ ਮੌਕੇ 'ਤੇ ਕਾਵੜ ਯਾਤਰਾ ਦਾ ਵਿਸ਼ੇਸ਼ ਧਾਰਮਿਕ ਮਹੱਤਵ ਹੈ, ਅਤੇ ਹਰ ਸਾਲ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਸ ਯਾਤਰਾ ਵਿੱਚ ਹਿੱਸਾ ਲੈਂਦੇ ਹਨ।
ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਯਾਤਰਾ ਵਿੱਚ ਹਿੱਸਾ ਲੈਣ ਵਾਲੇ ਭਗਤਾ ਲਈ ਸ਼ਰਧਾਲੂਆ ਵੱਲੋਂ ਰਸਤੇ ਵਿੱਚ ਜ਼ਰੂਰੀ ਪ੍ਰਬੰਧ ਵੀ ਕੀਤੇ ਗਏ ਹਨ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ, ਸਮਾਜ ਸੇਵੀ ਅਤੇ ਪਤਵੰਤੇ ਹਾਜ਼ਰ ਸਨ, ਯਾਤਰਾ ਦੇ ਸਫਲ ਆਯੋਜਨ ਦੀ ਕਾਮਨਾ ਕੀਤੀ। ''ਬਮ ਬਮ ਬੋਲੇ'' ਅਤੇ ''ਹਰ-ਹਰ ਮਹਾਦੇਵ'' ਦੇ ਜੈਕਾਰਿਆਂ ਨਾਲ ਮਾਹੌਲ ਗੂੰਜ ਗਿਆ। ਇਸ ਮੌਕੇ ਪ੍ਰਧਾਨ ਸੰਦੀਪ ਸ਼ਰਮਾ (ਬਾਕਸਰ), ਜਗਮੋਹਨ ਸ਼ਰਮਾ, ਮੁਨੀਸ਼ ਜੋਸ਼ੀ, ਹਰਵਿੰਦਰ ਜੋਸ਼ੀ, ਰਾਜੇਸ਼ ਕੁਮਾਰ, ਭੂਸ਼ਨ ਸ਼ਰਮਾ, ਅਸ਼ੋਕ ਕੁਮਾਰ, ਪਿੰਕੀ, ਵਿੱਕੀ ਜੋਸ਼ੀ, ਟਿੰਕੂ ਜੋਸ਼ੀ, ਰਿਸ਼ੂ ਸ਼ਰਮਾ, ਪੰਕਜ ਕੁਮਾਰ, ਰਵੀ, ਅਬਦੁਲ, ਨਰੇਸ਼ ਸ਼ਰਮਾ, ਹਰਦੀਪ ਗਿਰ (ਸੰਨੀ), ਮੰਗੀ ਗਿਰ, ਮਨੀ ਧਾਲੀਵਾਲ, ਸੋਨੂੰ ਸ਼ਰਮਾ, ਕਰਨ ਧੀਮਾਨ, ਟਵਿੰਕਲ ਜੀਤ, ਲਵੀ ਗੋਇਲ, ਡੀ. ਨਿਖਿਲ, ਮਨੀਸ਼, ਚਿਰਾਗ, ਵੰਸ਼, ਦੀਪੂ (ਬਿੱਲਾ) ਆਦਿ ਹਾਜ਼ਰ ਸਨ।

Have something to say? Post your comment

 

More in Malwa

ਖੇਡਾਂ ਮਨੁੱਖ ਨੂੰ ਸਰੀਰਕ ਤੇ ਮਾਨਸਿਕ ਤੌਰ ਤੇ ਰੱਖਦੀਆਂ ਨੇ ਤੰਦਰੁਸਤ : ਰਾਜਿੰਦਰ ਦੀਪਾ 

ਬਰਸਾਨਾ ਦੀ ਪਵਿੱਤਰ ਜੋਤ ਨਾਲ ਪ੍ਰਕਾਸ਼ਮਾਨ ਹੋਵੇਗਾ ਸੁਨਾਮ

ਮੰਤਰੀ ਅਮਨ ਅਰੋੜਾ ਦੇ ਘਰ ਮੂਹਰੇ ਗੱਜੇ ਮੈਡੀਕਲ ਪ੍ਰੈਕਟੀਸ਼ਨਰ

ਸਿਹਤ ਕਾਮਿਆਂ ਦਾ ਵਫ਼ਦ ਹੈਲਥ ਮੰਤਰੀ ਨੂੰ ਮਿਲਿਆ 

ਜੋਗਿੰਦਰ ਉਗਰਾਹਾਂ ਸਿਹਤ ਸੇਵਾਵਾਂ ਦੇ ਰਹੇ ਡਾਕਟਰਾਂ ਦੇ ਹੱਕ 'ਚ ਡਟੇ 

ਸਮਾਣਾ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ, ਪੁਲਿਸ ਵੱਲੋਂ ਮੁਕਦਮਾ ਦਰਜ

ਸਪੀਕਰ ਸੰਧਵਾਂ ਵੱਲੋਂ ਪਿੰਡ ਪੱਕਾ ਵਿਖੇ 54 ਲੱਖ ਦੀ ਲਾਗਤ ਨਾਲ ਬਣ ਰਹੇ ਖੇਡ ਸਟੇਡੀਅਮ ਦੇ ਕੰਮ ਦਾ ਨਿਰੀਖਣ

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ

ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ; ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ

ਅਗਾਮੀ ਵਿਧਾਨ ਸਭਾ ’ਚੋਣਾ ’ਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਬਣਾਵੇਗੀ ਸਰਕਾਰ : ਬੱਬੂ