Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਭਿੰਡੀ ਸੈਦਾਂ ਵਿੱਚ ਭਾਰਤ–ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ-ਮਜ਼ਦੂਰਾਂ ਦਾ ਗੱਜਦਾ ਪ੍ਰਦਰਸ਼ਨ

February 12, 2026 01:45 PM
SehajTimes
ਅਜਨਾਲਾ, (ਦਵਿੰਦਰ ਕੁਮਾਰ ਪੁਰੀ) : ਜਨਤਕ ਜਥੇਬੰਦੀਆਂ ਦੀ ਅਗਵਾਈ ਹੇਠ ਸਰਹੱਦੀ ਪਿੰਡਾਂ ਦੇ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਭਾਰਤ–ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਕਸਬਾ ਭਿੰਡੀ ਸੈਦਾਂ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਵਿਰੁੱਧ ਤਿੱਖੀ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਤੀਕਾਤਮਕ ਪੁਤਲੇ ਅਗਨ ਭੇਟ ਕੀਤੇ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਡਾ. ਸਤਨਾਮ ਸਿੰਘ ਅਜਨਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਸਤਾਵਿਤ ਸਮਝੌਤਾ ਇੱਕ ਪਾਸੜ ਹੈ, ਜੋ ਅਮਰੀਕਾ ਦੇ ਹਿੱਤਾਂ ਨੂੰ ਤਰਜੀਹ ਦਿੰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਇਹ ਸਮਝੌਤਾ ਲਾਗੂ ਹੁੰਦਾ ਹੈ ਤਾਂ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਉਦਯੋਗਾਂ ਨੂੰ ਗੰਭੀਰ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ੀਰੋ ਟੈਰਿਫ ਹੇਠ ਵੱਡੇ ਪੱਧਰ ‘ਤੇ ਵਿਦੇਸ਼ੀ ਖੇਤੀ ਉਤਪਾਦਾਂ ਦੀ ਆਮਦ ਨਾਲ ਦੇਸੀ ਮੰਡੀਆਂ ਕਾਰਪੋਰੇਟ ਘਰਾਨਿਆਂ ਦੇ ਕਬਜ਼ੇ ਹੇਠ ਜਾਣ ਦਾ ਖ਼ਤਰਾ ਵਧੇਗਾ, ਜਿਸ ਨਾਲ ਪਿੰਡਾਂ ਦੀ ਆਰਥਿਕਤਾ ਪ੍ਰਭਾਵਿਤ ਹੋਵੇਗੀ। ਡਾ. ਅਜਨਾਲਾ ਨੇ ਕਿਹਾ ਕਿ ਦੇਸ਼ ਦੀ ਵੱਡੀ ਅਬਾਦੀ ਸਿੱਧੇ ਜਾਂ ਅਸਿੱਧੇ ਤੌਰ ‘ਤੇ ਖੇਤੀਬਾੜੀ ‘ਤੇ ਨਿਰਭਰ ਹੈ, ਇਸ ਲਈ ਕਿਸੇ ਵੀ ਅਜਿਹੇ ਸਮਝੌਤੇ ਤੋਂ ਪਹਿਲਾਂ ਵਿਆਪਕ ਚਰਚਾ ਅਤੇ ਕਿਸਾਨ ਸੰਗਠਨਾਂ ਨਾਲ ਸਲਾਹ-ਮਸ਼ਵਰਾ ਜ਼ਰੂਰੀ ਹੈ। ਉਨ੍ਹਾਂ 12 ਫ਼ਰਵਰੀ ਨੂੰ ਹੋ ਰਹੀ ਦੇਸ਼ ਵਿਆਪੀ ਹੜਤਾਲ ਨੂੰ ਪੂਰੀ ਤਾਕਤ ਨਾਲ ਕਾਮਯਾਬ ਬਣਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਸਰਹੱਦੀ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਅੰਮ੍ਰਿਤਸਰ ਵਿਖੇ ਹੋਣ ਵਾਲੇ ਇਕੱਠ ਵਿੱਚ ਸ਼ਮੂਲੀਅਤ ਕਰਨਗੇ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸਕੱਤਰ ਸੁੱਚਾ ਸਿੰਘ ਘੋਗਾ, ਗੰਨਾ ਸੰਘਰਸ਼ ਕਮੇਟੀ ਦੇ ਆਗੂ ਬਲਕਾਰ ਸਿੰਘ ਗੁਲਗੜ੍ਹ, ਕਿਸਾਨ ਸਭਾ ਦੇ ਆਗੂ ਜਰਨੈਲ ਸਿੰਘ ਅਤੇ ਕਰਨੈਲ ਸਿੰਘ ਭਿੰਡੀ ਸੈਦਾਂ, ਜਥੇਦਾਰ ਤਸਬੀਰ ਸਿੰਘ ਹਾਸ਼ਮਪੁਰ, ਲਖਬੀਰ ਸਿੰਘ, ਬਿੱਲਾ ਸਿੰਘ ਤੱਲਾ, ਔਰਤ ਮੁਕਤੀ ਮੋਰਚੇ ਦੀਆਂ ਪ੍ਰਤੀਨਿਧ ਪ੍ਰੀਤਮ ਕੌਰ, ਰਾਜਬੀਰ ਕੌਰ ਅਤੇ ਸਰਬਜੀਤ ਕੌਰ, ਵਿਦਿਆਰਥਣ ਸਿਮਰਨ ਕੌਰ, ਹਰਜੀਤ ਸਿੰਘ ਕੋਟਲੀ ਖਹਿਰਾ, ਹਰਨੇਕ ਸਿੰਘ ਨੇਪਾਲ, ਜਸਬੀਰ ਸਿੰਘ, ਮਹਿਣ ਸਿੰਘ ਮੱਧੂਵਾਲ, ਬਘੇਲ ਸਿੰਘ, ਪਰਗਟ ਸਿੰਘ ਝੁੰਜ, ਬੀਬੀ ਭੋਲੀ, ਸੁਖਵਿੰਦਰ ਕੌਰ, ਪੰਮੀ, ਮੁਖਤਾਰ ਸਿੰਘ, ਸੁੱਖਾ ਸਿੰਘ, ਝਿਰਮਲ ਸਿੰਘ, ਬਲਜੀਤ ਸਿੰਘ ਅਤੇ ਗੁਰਜੀਤ ਸਿੰਘ ਸਮੇਤ ਕਈ ਹੋਰ ਹਾਜ਼ਰ ਸਨ।
 
 
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ