Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਂਗਣਵਾੜੀ ਯੂਨੀਅਨ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜੇ

February 12, 2026 03:04 PM
SehajTimes
ਨਿਊ ਚੰਡੀਗੜ੍ਹ/ਮਾਜਰੀ : ਜੁਝਾਰੂ ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਪੰਜਾਬ ਨੇ ਅੱਜ ਜਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕੀਤੀ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਮੰਗ ਪੱਤਰ ਭੇਜੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਆਂਗਣਵਾੜੀ ਵਰਕਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਕਾਰਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਿੱਚ ਰੋਸ਼ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਯੂਨੀਅਨ ਨਾਲ ਇੱਕ ਵੀ ਮੀਟਿੰਗ ਨਹੀਂ ਕੀਤੀ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਭੇਜੇ ਗਏ ਮੰਗ ਪੱਤਰ ਵਿੱਚ ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਯੂਨੀਅਨ ਨਾਲ ਮੀਟਿੰਗ ਕਰਨ, ਵਾਅਦੇ ਅਨੁਸਾਰ ਮਾਣ ਭੱਤਾ ਦੁੱਗਣਾ ਕਰਨ, ਐਨਜੀਓ ਬਲਾਕਾਂ ਨੂੰ ਵਿਭਾਗਾਂ ਵਿੱਚ ਬਦਲਣ, ਵਰਕਰਾਂ ਨੂੰ ਉਨ੍ਹਾਂ ਦੇ ਫ਼ੋਨਾਂ 'ਤੇ ਕੰਮ ਕਰਨ ਲਈ ਮਜਬੂਰ ਨਾ ਕਰਨ ਜਦੋਂ ਤੱਕ ਸਰਕਾਰ ਉਨ੍ਹਾਂ ਨੂੰ ਸਮਾਰਟ ਫ਼ੋਨ ਨਹੀਂ ਦਿੰਦੀ, ਅਤੇ ਉਨ੍ਹਾਂ ਨੂੰ ਦੂਜੇ ਰਾਜਾਂ ਵਾਂਗ ਗ੍ਰੈਚੁਟੀ ਦੇ ਦਾਇਰੇ ਵਿੱਚ ਲਿਆਉਣ। ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਨੇ ਕਿਹਾ ਕਿ ਉਨ੍ਹਾਂ ਨੇ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਨਾਲ ਕਈ ਮੀਟਿੰਗਾਂ ਕੀਤੀਆਂ, ਪਰ ਫੋਕੇ ਲਾਰਿਆਂ ਤੋਂ ਇਲਾਵਾ ਕੁਝ ਨਹੀਂ ਮਿਲਿਆ। ਇਸ ਮੌਕੇ ਬਲਾਕ ਪ੍ਰਧਾਨ ਸੰਦੀਪ ਕੌਰ, ਮਨਪ੍ਰੀਤ ਕੌਰ, ਨੀਤੂ ਰਾਣੀ, ਗੁਰਮੀਤ ਕੌਰ, ਕਮਲਜੀਤ ਕੌਰ, ਜਸਵਿੰਦਰ ਕੌਰ, ਸੁਖਵਿੰਦਰ ਕੌਰ ਅਤੇ ਹੋਰ ਵੀ ਹਾਜ਼ਰ ਸਨ।
 

Have something to say? Post your comment

 

More in Chandigarh

ਪਿੰਡ ਬਲਦੇਵ ਨਗਰ, ਰੌਣੀ ਕਲਾਂ ਅਤੇ ਮਾਨਖੇੜੀ ਵਿਖੇ ਕੈਂਪ ਅੱਜ-

ਕੇਂਦਰੀ ਟੀਮ ਵਲੋਂ ਕਣਕ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੋਰਿੰਡਾ ਦਾ ਕੀਤਾ ਦੌਰਾ -

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਧਾਨ ਸਭਾ ਵੱਲੋਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ

ਸ੍ਰੀ ਮਦ ਭਾਗਵਤ ਕਥਾ ਦੇ ਸ਼ੁਭ ਆਰੰਭ ਮੌਕੇ ਆਪ ਆਗੂ ਸੁਭਾਸ਼ ਸ਼ਰਮਾ ਵੱਲੋਂ ਵਿਸ਼ੇਸ਼ ਪੂਜਨ, ਕਲਸ਼ ਸ਼ੋਭਾ ਯਾਤਰਾ ਕੱਢੀ