Friday, April 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਨਾਮ 'ਚ ਕਿਸਾਨਾਂ ਤੇ ਕਿਰਤੀਆਂ ਨੇ ਕੀਤਾ ਚੱਕਾ ਜਾਮ 

February 12, 2026 03:14 PM
ਦਰਸ਼ਨ ਸਿੰਘ ਚੌਹਾਨ
ਭਾਰਤ ਅਮਰੀਕਾ ਵਪਾਰ ਸਮਝੌਤੇ ਨੂੰ ਦੱਸਿਆ ਮਾਰੂ 
ਵਪਾਰਕ ਅਦਾਰੇ ਆਮ ਵਾਂਗ ਰਹੇ ਖੁੱਲੇ 
ਸੁਨਾਮ : ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਵਪਾਰਕ ਸਮਝੌਤੇ ਦੇ ਵਿਰੋਧ ਵਿੱਚ ਮੁਲਕ ਦੀਆਂ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਦੇਸ਼ ਵਿਆਪੀ ਬੰਦ ਦੇ ਸੱਦੇ ਤਹਿਤ ਵੀਰਵਾਰ ਨੂੰ ਸੁਨਾਮ ਵਿਖੇ ਕਿਸਾਨਾਂ ਅਤੇ ਕਿਰਤੀਆਂ ਨੇ ਸੁਨਾਮ ਮਾਨਸਾ ਸੜਕ ਤੇ ਸਿਵਲ ਹਸਪਤਾਲ ਦੇ ਸਾਹਮਣੇ ਦੋ ਘੰਟੇ ਲਈ ਧਰਨਾ ਦੇਕੇ ਚੱਕਾ ਜਾਮ ਕੀਤਾ। ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਲਾਲ ਭੱਠਾ ਮਜ਼ਦੂਰ ਯੂਨੀਅਨ, ਮਿਡ ਡੇ ਮੀਲ ਕੁੱਕ ਵਰਕਰ ਯੂਨੀਅਨ ਅਤੇ ਆਂਗਨਵਾੜੀ ਵਰਕਰ ਯੂਨੀਅਨ ਦੇ ਸੈਂਕੜੇ ਕਾਰਕੁਨਾਂ ਨੇ ਸ਼ਮੂਲੀਅਤ ਕੀਤੀ। ਧਰਨਾਕਾਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਂਜ ਸੁਨਾਮ ਅੰਦਰ ਬੰਦ ਦੇ ਸੱਦੇ ਦਾ ਕੋਈ ਅਸਰ ਦਿਖਾਈ ਨਹੀਂ ਦਿੱਤਾ, ਵਪਾਰਕ ਅਦਾਰੇ ਆਮ ਵਾਂਗ ਖੁੱਲ੍ਹੇ ਰਹੇ। ਸੁਨਾਮ ਮਾਨਸਾ ਮੁੱਖ ਸੜਕ ਤੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ,ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ,ਸੁਖਪਾਲ ਸਿੰਘ ਮਾਣਕ, ਰਾਮ ਸ਼ਰਨ ਸਿੰਘ ਉਗਰਾਹਾਂ, ਪਾਲ ਸਿੰਘ ਦੌਲੇਵਾਲਾ, ਲਾਲ ਭੱਠਾ ਮਜ਼ਦੂਰ ਯੂਨੀਅਨ ਦੇ ਮੱਖਣ ਸਿੰਘ ਜਖੇਪਲ,  ਮਿਡ ਡੇ ਮੇਲ ਵਰਕਰ ਯੂਨੀਅਨ ਦੀ ਪ੍ਰਧਾਨ ਜਸਪਾਲ ਕੌਰ ਬੀਰਕਲਾਂ, ਆਂਗਨਵਾੜੀ ਵਰਕਰ ਯੂਨੀਅਨ ਦੇ ਬਲਾਕ ਪ੍ਰਧਾਨ ਗੁਰਵਿੰਦਰ ਕੌਰ ਅਤੇ ਜਸਵਿੰਦਰ ਕੌਰ ਨੇ ਆਖਿਆ ਕਿ ਕੇਂਦਰ ਸਰਕਾਰ ਅਮਰੀਕਾ ਵਰਗੇ ਵਿਕਸਤ ਮੁਲਕਾਂ ਨਾਲ ਵਪਾਰਕ ਸਮਝੌਤੇ ਕਰਕੇ ਮੁਲਕ ਦੀ ਕਿਸਾਨੀ ਅਤੇ ਮਜ਼ਦੂਰ ਜਮਾਤ ਦੇ ਹੱਕਾਂ ਨੂੰ ਖ਼ਤਮ ਕਰਨ ਦੇ ਰਾਹ ਤੁਰੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਰਤ ਅਮਰੀਕਾ ਵਪਾਰ ਸਮਝੌਤਾ ਲਾਗੂ ਹੋਣ ਨਾਲ ਵਿਦੇਸ਼ੀ ਵਸਤਾਂ ਭਾਰਤ ਵਿੱਚ ਵੇਚਣ ਦੀ ਖੁੱਲ੍ਹ ਮਿਲ ਜਾਵੇਗੀ। ਬੁਲਾਰਿਆਂ ਨੇ ਦੱਸਿਆ ਕਿ ਅਮਰੀਕਾ ਵਿੱਚ ਕਿਸਾਨੀ ਕਿੱਤੇ ਲਈ ਭਾਰਤ ਦੇ ਮੁਕਾਬਲੇ ਸਬਸਿਡੀ ਕਿਤੇ ਵੱਧ ਦਿੱਤੀ ਜਾ ਰਹੀ ਹੈ, ਅਜਿਹੇ ਵਿੱਚ ਲਾਗਤ ਖ਼ਰਚੇ ਘੱਟ ਹੋਣ ਕਰਕੇ ਵਿਦੇਸ਼ੀ ਵਸਤਾਂ ਘੱਟ ਕੀਮਤ ਤੇ ਭਾਰਤ ਬਜ਼ਾਰ ਵਿੱਚ ਦਾਖਲ ਹੋ ਜਾਣਗੀਆਂ ਇਸ ਦਾ ਸਿੱਧਾ ਅਸਰ ਭਾਰਤੀ ਖੇਤੀ ਅਤੇ ਮਜ਼ਦੂਰਾਂ ਦੇ ਹੱਕਾਂ ਤੇ ਪਵੇਗਾ। ਬੁਲਾਰਿਆਂ ਨੇ ਆਖਿਆ ਕਿ ਕੇਂਦਰ ਸਰਕਾਰ ਅਮਰੀਕਾ ਨਾਲ ਕੀਤੇ ਵਪਾਰ ਸਮਝੌਤੇ ਤੇ ਮੁੜ ਵਿਚਾਰ ਕਰਕੇ ਫੈਸਲਾ ਵਾਪਸ ਲਵੇ ਨਹੀਂ ਤਾਂ ਫਿਰ ਤਿੰਨ ਕਾਲੇ ਖੇਤੀ ਕਾਨੂੰਨਾਂ ਰੱਦ ਕਰਵਾਉਣ ਲਈ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਲੜੇ ਸੰਘਰਸ਼ ਵਾਂਗ ਜ਼ੋਰਦਾਰ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ।

Have something to say? Post your comment

 

More in Malwa

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਂਝੇ ਯਤਨਾਂ ਨਾਲ਼ ਨਸ਼ੇ ਦੀ ਚੁਣੌਤੀ 'ਤੇ ਜਿੱਤ ਪ੍ਰਾਪਤ ਕਰ ਸਕਦਾ ਹੈ ਪੰਜਾਬ: ਡਾ. ਜਗਦੀਪ ਸਿੰਘ

ਸਪੀਕਰ ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ

10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....

ਹਥਿਆਰ ਤਸਕਰੀ ਮਾਡਿਊਲ ਨਾਲ ਸਬੰਧਤ ਬਿਹਾਰ-ਅਧਾਰਤ ਹਥਿਆਰ ਸਪਲਾਇਰ ਸਮੇਤ ਚਾਰ ਦੋਸ਼ੀ ਕਾਬੂ ,10 ਸੈਲਫ਼-ਲੋਡਿੰਗ ਹਥਿਆਰ ਬਰਾਮਦ

ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਪੰਜਾਬੀ ਯੂਨੀਵਰਸਿਟੀ ਵਿਖੇ 'ਗੁਰੂ ਗੋਬਿੰਦ ਸਿੰਘ ਜੀ ਦੀ ਤਲਵੰਡੀ ਸਾਬੋ ਤੋਂ ਦੱਖਣ ਦੀ ਯਾਤਰਾ: ਰਾਜਸਥਾਨ ਦੀ ਵਿਰਾਸਤ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਕਰਵਾਇਆ

ਸਰਕਾਰੀ ਹਸਪਤਾਲਾਂ 'ਚ ਮਰੀਜਾਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਬਰਦਾਸ਼ਤ ਨਹੀਂ-ਸਿਹਤ ਮੰਤਰੀ ਡਾ. ਬਲਬੀਰ ਸਿੰਘ