Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ ਲੋਗੋ ਜਾਰੀ, ਆਰਥਿਕ ਅਤੇ ਸਮੁੱਚੇ ਵਿਕਾਸ ਲਈ ਸੁਧਾਰਾਂ 'ਤੇ ਕੀਤਾ ਜਾਵੇਗਾ ਧਿਆਨ ਕੇਂਦਰਤ

February 12, 2026 06:20 PM
SehajTimes

‘ਪੰਜਾਬ ਮੀਨਜ਼ ਬਿਜ਼ਨਸ – ਪਾਲਿਸੀ ਟੂ ਪ੍ਰੈਕਟਿਸ’ ਥੀਮ ਲਾਗੂਕਰਨ ਅਤੇ ਨਿਵੇਸ਼ਕ-ਕੇਂਦ੍ਰਿਤ ਪ੍ਰਸ਼ਾਸਨ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ 1.5 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਪ੍ਰਾਪਤ, 5 ਲੱਖ ਤੋਂ ਵੱਧ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਹੋਏ ਪੈਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਪੀਆਈਐਸ 2026 ਤੋਂ ਪਹਿਲਾਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਰੋਡ ਸ਼ੋਅ ਦੌਰਾਨ ਉਦਯੋਗਿਕ ਦਿੱਗਜਾਂ ਤੋਂ ਮਿਲਿਆ ਭਰਵਾਂ ਹੁੰਗਾਰਾ: ਸੰਜੀਵ ਅਰੋੜਾ

ਚੰਡੀਗੜ੍ਹ : ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਤੋਂ ਮਹਿਜ਼ 28 ਦਿਨ ਪਹਿਲਾਂ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਚੰਡੀਗੜ੍ਹ ਵਿਖੇ ਹੋਈ ਇੱਕ ਉੱਚ-ਪੱਧਰੀ ਮੀਟਿੰਗ ਵਿੱਚ ਸੰਮੇਲਨ ਦਾ ਅਧਿਕਾਰਤ ਲੋਗੋ ਜਾਰੀ ਕੀਤਾ ਗਿਆ ਹੈ। ਮੀਟਿੰਗ ਵਿੱਚ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਸੰਜੀਵ ਅਰੋੜਾ, ਪੰਜਾਬ ਦੇ ਮੁੱਖ ਮੁੱਖ ਸਕੱਤਰ, ਸੀਨੀਅਰ ਸਰਕਾਰੀ ਅਧਿਕਾਰੀ ਅਤੇ ਇਨਵੈਸਟ ਪੰਜਾਬ ਦੇ ਨੁਮਾਇੰਦੇ ਸ਼ਾਮਲ ਸਨ। ਸੰਮੇਲਨ ਦੀਆਂ ਤਿਆਰੀਆਂ ਨਾਲ ਜੁੜੇ ਸਾਰੇ ਮੁੱਖ ਵਿਭਾਗ ਵੀ ਸਮੀਖਿਆ ਮੀਟਿੰਗ ਦੌਰਾਨ ਮੌਜੂਦ ਸਨ।

ਇਹ ਸੰਮੇਲਨ 13-15 ਮਾਰਚ 2026 ਨੂੰ ਪਲਾਕਸ਼ਾ ਯੂਨੀਵਰਸਿਟੀ, ਆਈਟੀ ਸਿਟੀ, ਮੋਹਾਲੀ ਵਿਖੇ ਕਰਵਾਇਆ ਜਾਵੇਗਾ ਅਤੇ ਇਹ ‘ਪੰਜਾਬ ਮੀਨਜ਼ ਬਿਜ਼ਨਸ – ਪਾਲਿਸੀ ਟੂ ਪ੍ਰੈਕਟਿਸ’ ਥੀਮ ‘ਤੇ ਕੇਂਦਰਿਤ ਹੈ। ਇਹ ਥੀਮ ਨੀਤੀ ਘੋਸ਼ਣਾਵਾਂ ਤੋਂ ਪਰੇ ਢਾਂਚਾਗਤ ਲਾਗੂਕਰਨ, ਟੀਚਾਗਤ ਨਤੀਜਿਆਂ ਅਤੇ ਨਿਵੇਸ਼ਕ-ਕੇਂਦ੍ਰਿਤ ਪ੍ਰਸ਼ਾਸਨ ਵੱਲ ਵਧਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਨਵਾਂ ਲਾਂਚ ਕੀਤਾ ਗਿਆ ਲੋਗੋ ਪੰਜਾਬ ਦੀ ਆਰਥਿਕ ਤਾਕਤ, ਤਕਨੀਕੀ ਪ੍ਰਗਤੀ, ਸਥਿਰਤਾ ਅਤੇ ਵਿਕਾਸ ਦੀ ਗਤੀ ਨੂੰ ਦਰਸਾਉਂਦਾ ਹੈ। ਇਸ ਡਿਜ਼ਾਈਨ ਵਿੱਚ ਉਦਯੋਗਿਕ ਵਿਸਥਾਰ, ਡਿਜੀਟਲ ਪ੍ਰਸ਼ਾਸਨਿਕ ਸੁਧਾਰ, ਸਮੁੱਚਾ ਵਿਕਾਸ ਅਤੇ ਲਚਕੀਲਾਪਣ ਸ਼ਾਮਲ ਹੈ, ਜੋ ਪੰਜਾਬ ਦੇ ਇੱਕ ਪ੍ਰਗਤੀਸ਼ੀਲ, ਸੁਧਾਰ-ਸੰਚਾਲਿਤ ਅਤੇ ਨਿਵੇਸ਼ ਪੱਖੀ ਮਾਹੌਲ ਨੂੰ ਦਰਸਾਉਂਦਾ ਹੈ।

ਮੀਟਿੰਗ ਦੌਰਾਨ, ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਮੁੱਖ ਮੰਤਰੀ ਨੂੰ ਸੰਮੇਲਨ ਦੀਆਂ ਤਿਆਰੀਆਂ ਦੀ ਪ੍ਰਗਤੀ ਬਾਰੇ ਜਾਣੂ ਕਰਵਾਇਆ, ਜਿਸ ਵਿੱਚ ਆਊਟਰੀਚ ਗਤੀਵਿਧੀਆਂ, ਬੁਨਿਆਦੀ ਢਾਂਚੇ ਸਬੰਧੀ ਤਿਆਰੀਆਂ, ਭਾਈਵਾਲ ਦੇਸ਼ਾਂ ਨਾਲ ਤਾਲਮੇਲ ਅਤੇ ਵਿਭਾਗੀ ਤਿਆਰੀਆਂ ਸ਼ਾਮਲ ਹਨ। ਇਸ ਤਿੰਨ ਦਿਨਾਂ ਸਮਾਗਮ ਦੇ ਨਿਰਵਿਘਨ ਅਮਲ ਨੂੰ ਯਕੀਨੀ ਬਣਾਉਣ ਲਈ ਸਥਾਨ ਅਤੇ ਮੁੱਖ ਲੌਜਿਸਟਿਕਲ ਤਿਆਰੀਆਂ ਦੀ ਵਿਆਪਕ ਸਮੀਖਿਆ ਕੀਤੀ ਗਈ।


ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਕੀਤੇ ਗਏ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਰੋਡ ਸ਼ੋਅ ਦੌਰਾਨ ਸੂਬੇ ਨੂੰ ਦੁਨੀਆਂ ਭਰ ਦੇ ਉਦਯੋਗਿਕ ਦਿੱਗਜਾਂ ਅਤੇ ਮੁੱਖ ਭਾਈਵਾਲਾਂ ਤੋਂ ਉਤਸ਼ਾਹਜਨਕ ਹੁੰਗਾਰਾ ਮਿਲਿਆ ਹੈ। ਪ੍ਰਮੁੱਖ ਭਾਰਤੀ ਸ਼ਹਿਰਾਂ ਅਤੇ ਵਿਸ਼ਵਵਿਆਪੀ ਨਿਵੇਸ਼ ਕੇਂਦਰਾਂ ਵਿੱਚ ਸ਼ਮੂਲੀਅਤ ਨੇ ਪੰਜਾਬ ਦੀ ਬਿਹਤਰ ਸ਼ਾਸਨ ਪ੍ਰਣਾਲੀ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਖੇਤਰੀ ਵਿਕਾਸ ਦੇ ਮੌਕਿਆਂ ਵਿੱਚ ਨਿਵੇਸ਼ਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਹੈ।


ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਸੰਮੇਲਨ ਭਾਈਵਾਲੀ, ਸਹਿ-ਰਚਨਾ ਅਤੇ ਲਾਗੂਕਰਨ ਲਈ ਇੱਕ ਪਲੇਟਫਾਰਮ ਵਜੋਂ ਕੰਮ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਨੀਤੀਆਂ ਉਦਯੋਗਾਂ ਨਾਲ ਸਲਾਹ-ਮਸ਼ਵਰਾ ਕਰਕੇ ਬਣਾਈਆਂ ਜਾਣ ਅਤੇ ਨਿਰਧਾਰਤ ਸਮਾਂ-ਸੀਮਾਵਾਂ ਤੇ ਡਿਜੀਟਲ ਜਵਾਬਦੇਹੀ ਵਿਧੀਆਂ ਰਾਹੀਂ ਲਾਗੂ ਕੀਤੀਆਂ ਜਾਣ।"

ਉਨ੍ਹਾਂ ਕਿਹਾ, "ਪੰਜਾਬ ਦੇ ਸੁਧਾਰ ਪੱਖੀ ਪ੍ਰਸ਼ਾਸਨ ਮਾਡਲ ਸਦਕਾ ਪਹਿਲਾਂ ਹੀ ਠੋਸ ਨਤੀਜੇ ਸਾਹਮਣੇ ਆਏ ਹਨ। ਸੂਬੇ ਨੂੰ ਲਗਭਗ 1.5 ਲੱਖ ਕਰੋੜ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ ਅਤੇ 5 ਲੱਖ ਤੋਂ ਵੱਧ ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ ਜੋ ਪੰਜਾਬ ਦੀਆਂ ਨੀਤੀਆਂ ਵਿੱਚ ਭਰੋਸੇਯੋਗਤਾ ਅਤੇ ਮਜ਼ਬੂਤ ਲਾਗੂਕਰਨ ਸਮਰੱਥਾ ਦਾ ਪ੍ਰਤੱਖ ਪ੍ਰਮਾਣ ਹੈ।"

ਸੰਮੇਲਨ ਦਾ ਲੋਗੋ ਜਾਰੀ ਕਰਨਾ ਇਸ ਸਮਾਗਮ ਲਈ ਕਾਫੀ ਅਹਿਮ ਹੈ ਅਤੇ ਇਹ ਸਥਾਨਕ ਅਤੇ ਵਿਸ਼ਵਵਿਆਪੀ ਨਿਵੇਸ਼ਕਾਂ ਦਾ ਸਵਾਗਤ ਕਰਨ ਲਈ ਪੰਜਾਬ ਦੀ ਤਿਆਰੀਆਂ ਨੂੰ ਦਰਸਾਉਂਦਾ ਹੈ।

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ