Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ; ਸਕੂਲ ਦੀ ਨੁਹਾਰ ਬਦਲਣ ਦੇ ਦਿੱਤੇ ਆਦੇਸ਼

February 12, 2026 08:16 PM
SehajTimes

15 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਨੂੰ ਕੀਤਾ ਜਾ ਰਿਹੈ ਅਪਗ੍ਰੇਡ

ਚੰਡੀਗੜ੍ਹ/ਐਸ.ਏ.ਐਸ. ਨਗਰ : ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੀ ਮੁਹਿੰਮ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਐਸ.ਏ.ਐਸ. ਨਗਰ (ਮੋਹਾਲੀ) ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਸਕੂਲ ਕੈਂਪਸ ਦੇ ਆਧੁਨਿਕੀਕਰਨ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ ਵਿਸਤ੍ਰਿਤ ਪ੍ਰਾਜੈਕਟ ਰਿਪੋਰਟ (ਡੀ.ਪੀ.ਆਰ.) ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਸਕੂਲ ਚੰਡੀਗੜ੍ਹ ਦੇ ਨੇੜੇ ਸਥਿਤ ਹੋਣ ਦੇ ਬਾਵਜੂਦ ਕਲਾਸਰੂਮਾਂ ਦੀ ਮਾੜੀ ਹਾਲਤ, ਜਿਨ੍ਹਾਂ ਨੂੰ ਤੁਰੰਤ ਪੇਂਟ ਦੀ ਲੋੜ ਹੈ, ਉਤੇ ਨਾਖੁਸ਼ੀ ਜ਼ਾਹਿਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਡਾਇਰੈਕਟਰ (ਸੈਕੰਡਰੀ ਸਿੱਖਿਆ) ਨੂੰ ਫੋਨ ਕਰਕੇ ਇਸ ਸਬੰਧੀ ਤੁਰੰਤ ਇੱਕ ਨਿਰੀਖਣ ਟੀਮ ਗਠਿਤ ਕਰਕੇ ਸਕੂਲ ਦੇ ਦੌਰੇ ਉਤੇ ਭੇਜਣ ਅਤੇ ਇੱਕ ਹਫ਼ਤੇ ਦੇ ਅੰਦਰ ਡੀ.ਪੀ.ਆਰ. ਪੇਸ਼ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਇਸ ਸਕੂਲ ਨੂੰ ਇੱਕ ਮਿਆਰੀ ਮਾਡਲ ਸਿੱਖਿਆ ਸੰਸਥਾ ਵਿੱਚ ਬਦਲਣ ਦੀ ਵਚਨਬੱਧਤਾ ਜ਼ਾਹਿਰ ਕੀਤੀ।

ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲ ਦੀ ਮੁਰੰਮਤ, ਆਈਸੀਟੀ-ਸਮਰੱਥ ਕਮਰਿਆਂ ਦੀ ਉਸਾਰੀ ਅਤੇ ਵਿਦਿਆਰਥੀਆਂ ਦੀ ਨਵੀਂ ਵਰਦੀ ਸਬੰਧੀ ਨਿਰਦੇਸ਼ ਦਿੰਦਿਆਂ ਕਿਹਾ ਕਿ ਸੂਬੇ ਦੀ ਰਾਜਧਾਨੀ ਦੇ ਨੇੜੇ ਸਥਿਤ ਇਸ ਸਕੂਲ ਨੂੰ ਇੱਕ ਮਾਡਲ ਸੰਸਥਾ ਬਣਾਇਆ ਜਾਵੇਗਾ। ਉਨ੍ਹਾਂ ਨੇ ਸਕੂਲ ਪ੍ਰਿੰਸੀਪਲ ਨੂੰ ਸਕੂਲ ਦੇ ਗਲਿਆਰੇ ਵਿੱਚ ਵਿਦਿਆਰਥੀਆਂ ਦੇ ਆਰਟ ਵਰਕ ਨੂੰ ਪ੍ਰਦਰਸ਼ਿਤ ਕਰਨ ਲਈ ਵੀ ਕਿਹਾ।

ਇਸ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸਿੱਖਿਆ ਦੀ ਗੁਣਵੱਤਾ ਬਾਰੇ ਫੀਡਬੈਕ ਲਿਆ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਵੱਡੇ ਤੇ ਉੱਚੇ ਟੀਚੇ ਮਿੱਥਣ ਅਤੇ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕਰਦਿਆਂ ਆਪਣੇ ਜੀਵਨ ਵਿੱਚ ਬੁਲੰਦੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।

ਸਕੂਲ ਪ੍ਰਿੰਸੀਪਲ ਨੇ ਸਿੱਖਿਆ ਮੰਤਰੀ ਨੂੰ ਦੱਸਿਆ ਕਿ 15 ਲੱਖ ਰੁਪਏ ਦੀ ਗ੍ਰਾਂਟ ਨਾਲ ਸਕੂਲ ਦੇ ਖੇਡ ਮੈਦਾਨ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਨੇ ਪ੍ਰਿੰਸੀਪਲ ਨੂੰ ਨਾਲ ਹੀ ਕਿਹਾ ਕਿ ਇਸ ਖੇਡ ਮੈਦਾਨ ਨੂੰ ਸਥਾਨਕ ਬੱਚਿਆਂ ਲਈ ਸ਼ਾਮ ਨੂੰ ਖੁੱਲ੍ਹੇ ਰੱਖਣ ਲਈ ਕਿਹਾ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜਵਾਬਦੇਹੀ ਅਤੇ ਤੁਰੰਤ ਅਮਲ ਰਾਹੀਂ ਸਿੱਖਿਆ ਵਿੱਚ ਸੁਧਾਰ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਬੈਂਸ ਨੇ ਸਕੂਲ ਅਧਿਆਪਕਾਂ ਨੂੰ ਇੱਕ ਮੰਗ ਸੂਚੀ ਤਿਆਰ ਕਰਕੇ ਇਸਨੂੰ ਜਲਦ ਤੋਂ ਜਲਦ ਨਿਰੀਖਣ ਟੀਮ ਨੂੰ ਸੌਂਪਣ ਲਈ ਕਿਹਾ। ਉਨ੍ਹਾਂ ਕਿਹਾ ਕਿ ਉਹ ਸਕੂਲ ਦੇ ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਨੂੰ ਯਕੀਨੀ ਬਣਾਉਣ ਲਈ ਇਸਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ। ਉਨ੍ਹਾਂ ਨੇ ਸਰਕਾਰੀ ਸਕੂਲਾਂ ਨੂੰ ਚੋਟੀ ਦੇ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਖੜ੍ਹਾ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

Have something to say? Post your comment

 

More in Chandigarh

ਸਿੱਖਿਆ ਕ੍ਰਾਂਤੀ ਦੇ ਨਾਲ : ਬਦਲਦਾ ਪੰਜਾਬ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ