Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ 100 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਹੁਕਮ

February 12, 2026 09:08 PM
SehajTimes

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ 100 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸਵਾਂ ਨਦੀ ਅਤੇ ਸਤਲੁਜ ਦਰਿਆ ਉੱਤੇ ਬਣਾਏ ਜਾ ਰਹੇ ਚਾਰ ਪੁਲ ਸ਼ਾਮਲ ਹਨ, ਜੋ 100 ਤੋਂ ਵੱਧ ਪਿੰਡਾਂ ਅਤੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਨਾਲ ਸੰਪਰਕ ਨੂੰ ਬਿਹਤਰ ਬਣਾਉਣਗੇ।  ਰੋਪੜ ਜ਼ਿਲ੍ਹੇ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਪਣੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਸਵਾਂ ਨਦੀ ਅਤੇ ਸਤਲੁਜ ਦਰਿਆ ਉੱਤੇ ਬਣਾਏ ਗਏ ਚਾਰ ਪੁਲਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸ. ਬੈਂਸ ਨੇ ਕਿਹਾ ਕਿ ਭੱਲੜੀ-ਖੇੜਾ ਕਲਮੋਟ, ਐਲਗਰਾਂ, ਕਲਿੱਤਰਾਂ-ਬੇਲਾ ਧਿਆਨੀ ਅਤੇ ਬੇਲਾ ਧਿਆਨੀ-ਪਲਾਸੀ ਵਿਖੇ ਪੁਲਾਂ ਦੀ ਉਸਾਰੀ ਨਾਲ ਆਉਣ-ਜਾਣ ਦੇ ਸਮੇਂ ਵਿੱਚ ਕਮੀ ਆਵੇਗੀ, ਅੰਤਰ-ਰਾਜੀ ਵਪਾਰ ਨੂੰ ਹੁਲਾਰਾ ਮਿਲੇਗਾ ਅਤੇ ਖੇਤਰ ਵਿੱਚ ਆਰਥਿਕ ਵਿਕਾਸ ਵਧੇਗਾ ਅਤੇ ਸਥਾਨਕ ਨਿਵਾਸੀਆਂ ਨੂੰ ਬਹੁਤ ਲਾਭ ਮਿਲੇਗਾ। ਸ. ਹਰਜੋਤ ਸਿੰਘ ਬੈਂਸ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰੋਜੈਕਟਾਂ 'ਤੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਗੁਣਵੱਤਾ ਦੇ ਉੱਚਤਮ ਮਿਆਰਾਂ ਨੂੰ ਕਾਇਮ ਰੱਖਿਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਜਾਂ ਦੇਰੀ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿਕਾਸ ਅਤੇ ਪੰਜਾਬ ਦੇ ਲੋਕਾਂ ਲਈ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਨੂੰ ਦਹੁਰਾਇਆ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ