Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਦਾ ਪਰਦਾਫਾਸ਼

February 12, 2026 09:18 PM
SehajTimes
ਅੰਮ੍ਰਿਤਸਰ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਕਾਰਕੁਨਾਂ ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ 21,800 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਹਿਬਪ੍ਰੀਤ ਸਿੰਘ ਉਰਫ਼ ਸਾਹਿਬ (19), ਵਾਸੀ ਫਤਿਹਗੜ੍ਹ ਚੂੜੀਆਂ, ਬਟਾਲਾ ਅਤੇ ਮੌਜੂਦਾ ਪਤਾ ਛੇਹਰਟਾ, ਅੰਮ੍ਰਿਤਸਰ ਅਤੇ ਗਗਨਦੀਪ ਸਿੰਘ ਉਰਫ਼ ਗਗਨ (26) ਵਾਸੀ ਗੁਰੂ ਨਾਨਕਪੁਰਾ, ਕੋਟ ਖਾਲਸਾ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਇਹਨਾਂ ਵਿਰੁੱਧ ਅਸਲਾ ਐਕਟ ਅਤੇ ਲੁੱਟ-ਖੋਹ ਨਾਲ ਸਬੰਧਤ ਮਾਮਲੇ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਰਚੁਅਲ ਨੰਬਰਾਂ ਰਾਹੀਂ ਦੁਬਈ ਸਥਿਤ ਇੱਕ ਹੈਂਡਲਰ ਜੋ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਭੇਜਣਾ ਯਕੀਨੀ ਬਣਾਉਂਦਾ ਸੀ ਅਤੇ ਪਿਕਅੱਪ ਸਥਾਨਾਂ ਅਤੇ ਸਪਲਾਈ ਚੇਨ ਬਾਰੇ ਨਿਰਦੇਸ਼ ਦਿੰਦਾ ਸੀ, ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਦੁਬਈ ਸਥਿਤ ਹੈਂਡਲਰ ਨਸ਼ੀਲੇ ਪਦਾਰਥਾਂ ਦੇ ਕਈ ਨੈੱਟਵਰਕਾਂ ਅਤੇ 43 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਨਾਲ ਸਬੰਧਤ ਇੱਕ ਵੱਡੇ ਐਨਡੀਪੀਐਸ ਕੇਸ ਨਾਲ ਵੀ ਜੁੜਿਆ ਹੋਇਆ ਹੈ। ਡੀਜੀਪੀ ਨੇ ਦੱਸਿਆ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖਾਸ ਅਤੇ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇੱਕ ਯੋਜਨਾਬੱਧ ਆਪਰੇਸ਼ਨ ਚਲਾਇਆ ਅਤੇ ਦੋਵਾਂ ਸ਼ੱਕੀਆਂ ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰ ਲਿਆ। ਸੀਪੀ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਦੁਬਈ ਸਥਿਤ ਹੈਂਡਲਰ ਨਸ਼ੀਲੇ ਪਦਾਰਥਾਂ ਦੇ ਕਈ ਨੈੱਟਵਰਕ ਚਲਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਸਬੰਧੀ, ਐਫਆਈਆਰ ਨੰਬਰ 29 ਮਿਤੀ 11.02.2026 ਨੂੰ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ, 25 ਅਤੇ 27-ਏ ਤਹਿਤ ਦਰਜ ਕੀਤੀ ਗਈ ਹੈ।
 
 

Have something to say? Post your comment

 

More in Majha

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ-ਧਾਲੀਵਾਲ

ਬੇਸਿਕ ਕੰਪਿਊਟਰ ਤੇ ਵੈਬ ਡਿਜਾਇਨਿੰਗ ਕੋਰਸ ਲਈ ਦਾਖਲੇ ਸ਼ੁਰੂ

ਆਈ .ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਾਉਣੀ ਫ਼ਸਲ ਝੋਨੇ ਦੀ ਲਵਾਈ ਲਈ 86 ਫ਼ੀਸਦ ਨਹਿਰੀ ਪਾਣੀ ਸਿੰਚਾਈ ਦਾ ਮਾਨ ਸਰਕਾਰ ਸਿਰਜੇਗੀ ਇਤਿਹਾਸ: ਧਾਲੀਵਾਲ

ਫਰੀਦਕੋਟ ਸ਼ਹਿਰ ਦੀ ਵਾਟਰ ਸਪਲਾਈ ਮਜ਼ਬੂਤ ਕਰਨ ਲਈ 14.06 ਕਰੋੜ ਦੇ ਪ੍ਰੋਜੈਕਟ ਨੂੰ ਮਨਜ਼ੂਰੀ : ਵਿਧਾਇਕ ਸੇਖੋਂ

ਧਾਲੀਵਾਲ ਨੇ 85 ਲੱਖ ਰੁਪਏ ਦੀ ਲਾਗਤ ਨਾਲ 24 ਕਿਲੋਮੀਟਰ ਸੜਕਾਂ ਦੇ ਨਿਰਮਾਣ ਲਈ ਰੱਖੇ ਨੀਂਹ ਪੱਥਰ

ਐਫਆਈਆਰ ਨੰਬਰ 39 ਮਾਮਲਾ: ਅਮ੍ਰਿਤਪਾਲ ਸਿੰਘ ਦੀ ਵੀਸੀ ਰਾਹੀਂ ਪੇਸ਼ੀ ਰਿਮਾਂਡ ‘ਤੇ ਅਦਾਲਤ ‘ਚ ਤਿੱਖੀ ਬਹਿਸ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ