Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਪੀਕਰ ਨੇ ਆਪਣੀ ਰਿਹਾਇਸ਼ ਵਿਖੇ ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਧੇਵਾਲਾ (ਮੋਗਾ) ਦੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

February 12, 2026 09:36 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਵਿਦਿਅਕ ਦੌਰੇ ‘ਤੇ ਆਏ ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਧੇਵਾਲਾ (ਮੋਗਾ) ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਪੀਕਰ ਨੇ ਕਿਹਾ ਕਿ ਅਜਿਹੇ ਦੌਰਿਆਂ ਦਾ ਉਦੇਸ਼ ਨੌਜਵਾਨਾਂ ਨੂੰ ਲੋਕਤੰਤਰੀ ਅਦਾਰਿਆਂ ਅਤੇ ਸੰਵਿਧਾਨਕ ਪ੍ਰਕਿਰਿਆਵਾਂ ਬਾਰੇ ਜਾਗਰੂਕ ਕਰਨਾ ਅਤੇ ਦਿਲਚਸਪੀ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵਿਦਿਆਰਥੀਆਂ ਨੂੰ ਵਿਧਾਨਕ ਕਾਰਵਾਈਆਂ ਨੂੰ ਸਮਝਣ ਲਈ ਉਤਸ਼ਾਹਿਤ ਕਰਨਾ ਜ਼ਰੂਰੀ ਹੈ। ਇਸ ਮੌਕੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਲਗਭਗ 170 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਵਿਦਿਆਰਥੀਆਂ ਨੇ ਸਪੀਕਰ ਨਾਲ ਗੱਲਬਾਤ ਕਰਕੇ ਉਤਸ਼ਾਹ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਰਾਸ਼ਟਰ ਨਿਰਮਾਣ ਵਿੱਚ ਨੌਜਵਾਨਾਂ ਦੀ ਭੂਮਿਕਾ ਨੂੰ ਉਜਾਗਰ ਕਰਦਿਆਂ, ਸ. ਸੰਧਵਾਂ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ ਪੰਜਾਬ ਦੇ ਭਵਿੱਖ ਦੇ ਨੇਤਾ ਅਤੇ ਨੀਤੀ ਨਿਰਮਾਤਾ ਹਨ। ਇਸ ਉਪਰੰਤ ਉਨ੍ਹਾਂ ਨੇ ਆਪਣੀ ਰਿਹਾਇਸ਼ 'ਤੇ ਵਿਦਿਆਰਥੀਆਂ ਲਈ ਦੁਪਹਿਰ ਦੇ ਖਾਣੇ ਦੀ ਮੇਜ਼ਬਾਨੀ ਕੀਤੀ, ਜਿੱਥੇ ਉਨ੍ਹਾਂ ਗੈਰ-ਰਸਮੀ ਤੌਰ 'ਤੇ ਗੱਲਬਾਤ ਕੀਤੀ ਅਤੇ ਆਪਣੀਆਂ ਇੱਛਾਵਾਂ ਸਾਂਝੀਆਂ ਕੀਤੀਆਂ।

ਪੰਜਾਬ ਵਿਧਾਨ ਸਭਾ ਦੇ ਕੰਮਕਾਜ ਬਾਰੇ ਦੱਸਦਿਆਂ, ਸਪੀਕਰ ਨੇ ਵਿਦਿਆਰਥੀਆਂ ਨੂੰ ਵਿਧਾਨਕ ਪ੍ਰਕਿਰਿਆਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ, ਜਿਸ ਵਿੱਚ ਸਦਨ ‘ਚ ਕਾਨੂੰਨ ਬਣਾਉਣ, ਬਹਿਸ ਕਰਨ ਅਤੇ ਕਾਨੂੰਨ ਪਾਸ ਕਰਨ ਬਾਰੇ ਜਾਣਕਾਰੀ ਸ਼ਾਮਲ ਸੀ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਦੇ ਲੋਕਾਂ ਲਈ ਸ਼ਾਂਤੀ, ਨਿਆਂ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਸਮਾਜ ਦੀਆਂ ਜ਼ਰੂਰਤਾਂ ਅਤੇ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਨੂੰਨ ਬਣਾਏ ਜਾਂਦੇ ਹਨ।

ਇਸ ਦੌਰੇ ਦੌਰਾਨ ਡਾ. ਮਨਦੀਪ ਕੌਰ (ਵਾਈਸ ਪ੍ਰਿੰਸੀਪਲ), ਤੇਜਵੰਤ ਸਿੰਘ ਸੰਧੂ (ਲੈਕਚਰਾਰ, ਰਾਜਨੀਤੀ ਸ਼ਾਸਤਰ), ਚਮਕੌਰ ਸਿੰਘ (ਲੈਕਚਰਾਰ, ਭੂਗੋਲ), ਜਸਵਿੰਦਰ ਕੌਰ (ਲੈਕਚਰਾਰ, ਅਰਥ ਸ਼ਾਸਤਰ), ਮਨਮੋਹਨ ਕੌਰ (ਐਸਐਸਟੀ ਅਧਿਆਪਕ), ਜਗਸੀਰ ਸਿੰਘ (ਵੋਕੇਸ਼ਨਲ ਅਧਿਆਪਕ), ਵੰਧਨਾ ਕਾਲੜਾ (ਕੰਪਿਊਟਰ ਅਧਿਆਪਕ), ਜਸਤਾਰ ਸਿੰਘ (ਕੈਂਪਸ ਮੈਨੇਜਰ) ਅਤੇ ਕੁਲਦੀਪ ਸਿੰਘ ਮੌਜੂਦ ਸਨ।

 
 

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ