Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਰੰਗੇ ਹੱਥੀਂ ਕਾਬੂ

February 12, 2026 09:59 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਹੋਮ ਗਾਰਡ (ਪੀਐਚਜੀ) ਦੇ ਪੀ.ਸੀ. ਨਾਇਬ ਕੋਰਟ ਸ਼ਰਨਦੀਪ ਸਿੰਘ, ਜੋ ਕਿ ਥਾਣਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਹੈ, ਨੂੰ 4000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀ ਸ਼ਰਨਦੀਪ ਸਿੰਘ ਨੇ ਅਦਾਲਤੀ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ 4000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਸਬੰਧੀ ਦੋਸ਼ੀ ਨੇ ਵੱਖ-ਵੱਖ ਮੌਕਿਆਂ 'ਤੇ ਉਸਦੀ ਜ਼ਮਾਨਤ ਰੱਦ ਹੋ ਗਈ ਹੈ ਜਾਂ ਨਹੀਂ, ਬਾਰੇ ਜਾਣਕਾਰੀ ਦੇਣ ਲਈ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ

ਗੈਂਗਸਟਰਾਂ 'ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ

ਪੰਜਾਬ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਹਾਰਾ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ