Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਵਿਸ਼ਵ ਬੈਂਕ ਦੀ ਟੀਮ ਨੇ ਸ਼ਹਿਰ ਦਾ ਦੌਰਾ ਕਰ ਲਿਆ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ

February 12, 2026 10:08 PM
SehajTimes

ਅਮ੍ਰਿਤਸਰ, (ਦਵਿੰਦਰ ਕੁਮਾਰ ਪੂਰੀ ): ਸ਼ਹਿਰ ਵਿੱਚ ਲੋਕਾਂ ਨੂੰ ਲਗਾਤਾਰ ਸਾਫ ਪਾਣੀ ਦੀ ਸਪਲਾਈ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ (ਏ.ਬੀ.ਡਬਲਯੂ.ਐੱਸ.ਐੱਸ.) ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ਵ ਬੈਂਕ ਦੀ ਟੀਮ ਵੱਲੋਂ ਸ਼ਹਿਰ ਦਾ ਦੌਰਾ ਕੀਤਾ ਗਿਆ। ਜਿਕਰ ਜੋਗ ਹੈ ਕਿ ਨਗਰ ਨਿਗਮ ਵਲੋਂ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਪੰਜਾਬ ਮਿਉਂਸਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਯੋਗ ਚਲਾਇਆ ਜਾ ਰਿਹਾ ਹੈ। ਜਿਸ ਤਹਿਤ ਆਉਣ ਵਾਲੇ ਸਮੇਂ ਵਿੱਚ ਅੱਪਰ ਬਾਰੀ ਦੁਆਬ ਨਹਿਰ ਦਾ ਪਾਣੀ ਸਾਫ਼ ਕਰਕੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ। ਜਿਸ ਲਈ ਵੱਲ੍ਹਾ ਦੇ ਨੇੜੇ 44 ਕਰੋੜ ਲੀਟਰ ਪਾਣੀ ਪ੍ਰਤੀ ਦਿਨ ਸਮਰੱਥਾ ਵਾਲੇ ਆਧੁਨਿਕ ਵਾਟਰ ਟ੍ਰੀਟਮੈਂਟ ਪਲਾਂਟ ਬਣਾਇਆ ਜਾ ਰਿਹਾ ਹੈ। ਇਨ੍ਹਾਂ ਦੇ ਇਲਾਵਾ ਸ਼ਹਿਰ ਵਿੱਚ 45 ਨਵੀਆਂ ਪਾਣੀ ਦੀਆਂ ਟੈਂਕੀਆਂ ਅਤੇ 112 ਕਿ.ਮੀ. ਲੰਮੀ ਪਾਈਪਲਾਈਨ ਬਿਛਾਉਣ ਦੇ ਕੰਮ ਚਲ ਰਹੇ ਹਨ, ਜਿਸ ਵਿੱਚੋਂ 95 ਕਿਲੋਮੀਟਰ ਪਾਈਪਲਾਈਨ ਵਿਛਾਈ ਜਾ ਚੁੱਕੀ ਹੈ। ਵਿਸ਼ਵ ਬੈਂਕ ਦੇ ਰੋਸਾਨਾ ਨਿੱਟੀ ਅਤੇ ਸ਼੍ਰੀਨਿਵਾਸ ਰਾਓ ਪੋਡੀਪੀਰੇਡੀ ਨੇ ਸੌ ਫੁੱਟੀ ਰੋਡ, ਗੋਲਬਾਗ, ਪੁਰਾਣੀ ਸਬਜ਼ੀ ਮੰਡੀ ਅਤੇ ਐਸ.ਐੱਸ.ਪੀ ਦਫ਼ਤਰ ਦੇ ਨੇੜੇ ਬਣ ਰਹੀਆਂ ਪਾਣੀ ਦੀਆਂ ਟੈਂਕੀਆਂ ਅਤੇ ਵੱਲਾ ਵਿੱਚ ਬਣ ਰਹੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਦੌਰਾ ਕਰਕੇ ਨਿਰਮਾਣ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਟੀਮ ਨੇ ਨਿਗਮ ਕਮਿਸ਼ਨਰ ਬਿਕਰਜੀਤ ਸਿੰਘ ਸ਼ੇਰਗਿਲ ਨਾਲ ਪ੍ਰੋਜੈਕਟ ਦੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿਸ਼ਵ ਬੈਂਕ ਦੀ ਟੀਮ ਨੇ ਚੱਲ ਰਹੇ ਕੰਮ ਦੀ ਗੁਣਵੱਤਾ ਦੀ ਸਰਾਹਨਾ ਕੀਤੀ ਅਤੇ ਨਿਰਮਾਣ ਵਿੱਚ ਅਪਣਾਏ ਜਾ ਰਹੇ ਮਿਆਰਾਂ ‘ਤੇ ਸੰਤੁਸ਼ਟੀ ਜਤਾਈ। ਇਸ ਮੌਕੇ ‘ਤੇ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਮਜ਼ਦੂਰਾਂ ਦੀ ਘਾਟ ਸੰਬੰਧੀ ਲਾਰਸਨ ਐਂਡ ਟੂਬਰੋ ਕੰਪਨੀ ਨੂੰ ਸਮੇਂ-ਸਮੇਂ ‘ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਹੁਣ ਮਜ਼ਦੂਰਾਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ। ਇਸ ਮੌਕੇ ‘ਤੇ ਕੁਲਦੀਪ ਸਿੰਘ ਸੈਨੀ (ਪ੍ਰੋਜੈਕਟ ਮੈਨੇਜਰ), ਜੀਤਿਨ ਵਾਸੁਦੇਵਾ (ਐਸ.ਈ. ਪ੍ਰੋਜੈਕਟ), ਨਰਿੰਦਰਪਾਲ ਸਿੰਘ, ਅਸ਼ਵਨੀ ਕੁਮਾਰ ਆਦਿ ਵੀ ਮੌਜੂਦ ਸਨ।

Have something to say? Post your comment

More in Majha

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ