Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Education

ਪੰਜਾਬੀ ਯੂਨੀਵਰਸਿਟੀ ਰੀਜਨਲ ਸੈਂਟਰ ਬਠਿੰਡਾ ਦੇ ਵਿਦਿਆਰਥੀਆਂ ਨੇ ਯੂ.ਜੀ.ਸੀ-ਨੈੱਟ ਵਿੱਚ ਮਾਰੀ ਬਾਜ਼ੀ

February 12, 2026 10:15 PM
SehajTimes
ਬਠਿੰਡਾ : ਪੰਜਾਬੀ ਯੂਨੀਵਰਸਿਟੀ ਰੀਜਨਲ ਸੈਂਟਰ ਬਠਿੰਡਾ ਦੇ ਵਿਦਿਆਰਥੀਆਂ ਨੇ ਦਸੰਬਰ 2025 ਦੇ ਯੂ.ਜੀ.ਸੀ-ਨੈੱਟ ਪ੍ਰੀਖਿਆ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਵਿਭਾਗ ਦੇ ਚਾਰ ਹੋਣਹਾਰ ਵਿਦਿਆਰਥੀਆਂ ਨੇ ਨੈੱਟ ਪ੍ਰੀਖਿਆ ਪਾਸ ਕਰਕੇ ਜੇ.ਆਰ.ਐਫ ਅਤੇ ਅਸਿਸਟੈਂਟ ਪ੍ਰੋਫੈਸਰ ਲਈ ਯੋਗਤਾ ਹਾਸਲ ਕੀਤੀ ਹੈ। ਚੇਰੀ ਗਰਗ ਨੇ ਜੇ.ਆਰ.ਐਫ ਅਤੇ ਅਸਿਸਟੈਂਟ ਪ੍ਰੋਫੈਸਰ ਲਈ ਨੈੱਟ ਕਲੀਅਰ ਕੀਤਾ, ਜਦਕਿ ਅੰਮ੍ਰਿਤਪਾਲ ਸਿੰਘ, ਸੁਖਮਿੰਦਰ ਕੌਰ ਅਤੇ ਰਮਨਦੀਪ ਕੌਰ ਨੇ ਅਸਿਸਟੈਂਟ ਪ੍ਰੋਫੈਸਰ ਲਈ ਯੋਗਤਾ ਪ੍ਰਾਪਤ ਕੀਤੀ। ਵਿਦਿਆਰਥੀਆਂ ਦੀ ਇਸ ਕਾਮਯਾਬੀ ਨਾਲ ਕੈਂਪਸ ਵਿੱਚ ਖੁਸ਼ੀ ਦਾ ਮਾਹੌਲ ਹੈ।
ਵਿਭਾਗ ਮੁਖੀ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਸਾਲ 1984 ਤੋਂ ਸਥਾਪਿਤ ਇਹ ਰੀਜਨਲ ਸੈਂਟਰ ਹਮੇਸ਼ਾਂ ਹੀ ਅਕਾਦਮਿਕ ਮਿਆਰ ਉੱਚਾ ਰੱਖਦਾ ਆ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਰਹਿਨੁਮਾਈ ਅਤੇ ਵਿਦਿਆਰਥੀਆਂ ਦੀ ਲਗਨ ਸਦਕਾ ਇਹ ਨਤੀਜੇ ਸੰਭਵ ਹੋਏ ਹਨ।
ਡਾ. ਜਗਦੀਪ ਸਿੰਘ ਅਤੇ ਸਮੂਹ ਸਟਾਫ ਵੱਲੋਂ ਕਾਮਯਾਬ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ।

Have something to say? Post your comment

More in Education

"ਹਰ ਦਿਨ, ਇਕ ਕਦਮ ਅੱਗੇ": ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ