Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸ੍ਰੀ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ: ਟੈਂਡਰ ਪ੍ਰਕਿਰਿਆ ਪ੍ਰਗਤੀ ਅਧੀਨ; ਕੰਮ ਜਲਦ ਹੋਵੇਗਾ ਸ਼ੁਰੂ

February 12, 2026 10:20 PM
SehajTimes
ਸੰਗਰੂਰ, (ਕਰਨਵੀਰ ਸਿੰਘ ਲੋਂਗੋਵਾਲ) : ਡਾਇਰੈਕਟਰ, ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਡਾ. ਅਵਨੀਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਖਚੈਨ ਸਿੰਘ, ਨੋਡਲ ਅਫਸਰ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਸੰਗਰੂਰ ਡਾ. ਵਿਸ਼ਾਲ ਚੋਪੜਾ, ਉਪ ਮੰਡਲ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਭ ਤੇ ਮ ਸ਼ਾਖਾ ਸੰਗਰੂਰ ਅਤੇ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ, ਸੰਗਰੂਰ ਨਾਲ ਸਬੰਧਤ ਵੱਖ-ਵੱਖ ਡਾਕਟਰਾਂ ਦੀ ਹਾਜ਼ਰੀ ਵਿੱਚ ਗੁਰੂਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਸੰਘਰਸ਼ ਕਮੇਟੀ ਮਸਤੂਆਣਾ ਸਾਹਿਬ ਨਾਲ ਮੈਡੀਕਲ ਕਾਲਜ ਬਣਾਉਣ ਸਬੰਧੀ ਮੀਟਿੰਗ ਕੀਤੀ ਗਈ। 
 
ਇਸ ਮੀਟਿੰਗ ਵਿੱਚ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵੱਲੋਂ ਦੱਸਿਆ ਗਿਆ ਕਿ ਪਿੰਡ ਬਹਾਦਰਪੁਰ ਵਿਖੇ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਦੇ ਸਾਹਮਣੇ ਸੰਗਰੂਰ-ਬਠਿੰਡਾ ਹਾਈਵੇਅ ਨਾਲ ਸਥਿਤ ਕਰੀਬ 28 ਏਕੜ ਜ਼ਮੀਨ ਉੱਪਰ ਮੈਡੀਕਲ ਕਾਲਜ ਅਤੇ ਪਿੰਡ ਚੰਗਾਲ ਵਿਖੇ ਕਰੀਬ 09 ਏਕੜ ਜ਼ਮੀਨ 'ਤੇ ਹੋਮੀਓਪੈਥਿਕ ਹਸਪਤਾਲ, ਰੂਲਰ ਹੈਲਥ ਟਰੇਨਿੰਗ ਸੈਂਟਰ (30 ਬੈਡਡ ਹਸਪਤਾਲ) ਅਤੇ ਡਾਕਟਰਾਂ ਦੀ ਰਿਹਾਇਸ਼ ਲਈ ਹੋਸਟਲ ਬਣਾਉਣ ਦੀ ਤਜਵੀਜ਼ ਨੂੰ ਪੰਜਾਬ ਸਰਕਾਰ ਵੱਲੋਂ ਨਿਸ਼ਚਿਤ ਕੀਤਾ ਗਿਆ ਹੈ। 
 
ਪਿੰਡ ਚੰਗਾਲ ਦੀ 09 ਏਕੜ ਜ਼ਮੀਨ ਉੱਪਰ ਲੋਕ ਨਿਰਮਾਣ ਵਿਭਾਗ ਵੱਲੋਂ ਚਾਰ ਦੀਵਾਰੀ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਹੈ ਅਤੇ ਮੈਡੀਕਲ ਕਾਲਜ ਨਾਲ ਸਬੰਧਤ ਕੰਮਾਂ ਦੀ ਟੈਂਡਰ ਪ੍ਰਕਿਰਿਆ ਵੀ ਪ੍ਰਗਤੀ ਅਧੀਨ ਹੈ ਅਤੇ ਇਹ ਕੰਮ ਮੌਕੇ ਉੱਪਰ ਤਕਰੀਬਨ ਅਗਸਤ 2026 ਤਕ ਸ਼ੁਰੂ ਹੋ ਜਾਵੇਗਾ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ