Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ

February 12, 2026 10:23 PM
SehajTimes
ਸੰਗਰੂਰ, (ਕਰਨਵੀਰ ਸਿੰਘ ਲੋਂਗੋਵਾਲ) : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਚੱਲ ਰਹੇ ਅਤੇ ਸ਼ੁਰੂ ਕੀਤੇ ਜਾਣ ਵਾਲੇ 52 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਅੱਜ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ ਗਿਆ। ਇਸ ਮੌਕੇ ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ ਸੰਦੀਪ ਸਿੰਘ ਗਾੜ੍ਹਾ, ਵਧੀਕ ਡਿਪਟੀ ਕਮਿਸ਼ਨਰ ਅੰਕੁਰ ਮਹਿੰਦਰੂ ਅਤੇ ਐਸ.ਡੀ.ਐਮ. ਧੂਰੀ ਰਿਸ਼ਭ ਬਾਂਸਲ ਵੀ ਮੌਜੂਦ ਸਨ।
 
ਮੀਟਿੰਗ ਦੌਰਾਨ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਮਾਈਕਰੋ ਮੈਨੇਜਮੈਂਟ ਬਣਾਉਂਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਧੂਰੀ ਸ਼ਹਿਰ ਵਿੱਚ ਚੱਲ ਰਹੇ ਅਤੇ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਹਰੇਕ ਹਫ਼ਤੇ ਸਮੀਖਿਆ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਸਬੰਧਤ ਵਿਭਾਗਾਂ ਦਾ ਆਪਸੀ ਤਾਲਮੇਲ ਰਹੇ ਅਤੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਐਨ.ਓ.ਸੀਜ਼ ਜਾਂ ਫੇਰ ਹੋਰ ਵਿਭਾਗਾਂ ਦੀਆਂ ਪ੍ਰਵਾਨਗੀਆਂ ਕਰਕੇ ਕੋਈ ਵੀ ਵਿਕਾਸ ਕੰਮ ਰੁਕਣਾ ਨਹੀਂ ਚਾਹੀਦਾ ਜੇਕਰ ਕਿਸੇ ਵੀ ਕੰਮ ਵਿੱਚ ਰੁਕਾਵਟ ਆਉਂਦੀ ਹੈ ਤਾਂ ਇਸ ਸਬੰਧੀ ਤੁਰੰਤ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾਵੇ। 
 
ਧੂਰੀ ਸ਼ਹਿਰ ਵਿੱਚ ਚੱਲ ਰਹੇ ਹਰੇਕ ਕੰਮ ਦੀ ਬਾਰੀਕੀ ਨਾਲ ਸਮੀਖਿਆ ਕਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਕੰਮ ਸਮਾਂਬੱਧ ਕਰਨ ਦੇ ਨਾਲ ਨਾਲ ਕੰਮ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਅਧਿਕਾਰੀ ਚੱਲ ਰਹੇ ਕੰਮਾਂ ਦੀ ਨਿਯਮਤ ਤੌਰ ’ਤੇ ਚੈਕਿੰਗ ਕਰਨਾ ਵੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਧੂਰੀ ਸ਼ਹਿਰ ਦੀਆਂ ਸਾਰੀਆਂ ਵਾਰਡ ਵਿੱਚ ਪੀਣ ਵਾਲਾ ਸਾਫ਼ ਪਾਣੀ ਉਪਲਬਧ ਕਰਵਾਉਣ ਸਮੇਤ ਸੀਵਰੇਜ ਦੀ ਸਮੱਸਿਆ ਦੇ ਸਥਾਈ ਹੱਲ ਲਈ ਐਸ.ਟੀ.ਪੀ. ਅਤੇ ਡਬਲਿਊ.ਟੀ.ਪੀ. ਦੇ ਕੰਮ ਨੂੰ ਜਲਦ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। 
 
ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਧੂਰੀ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਰੋਜ਼ਾਨਾ ਰਿਪੋਰਟ ਲੈ ਰਹੇ ਹਨ, ਇਸ ਲਈ ਕੰਮ ਵਿੱਚ ਬੇਲੋੜੀ ਦੇਰੀ ਅਤੇ ਕੰਮ ਵਿੱਚ ਅਣਗਹਿਲੀ ਵਰਤਣ ਦੀ ਜ਼ਿੰਮੇਵਾਰੀ ਸਬੰਧਤ ਅਧਿਕਾਰੀ ਦੀ ਹੋਵੇਗੀ। ਇਸ ਮੌਕੇ ਉਨ੍ਹਾਂ ਧੂਰੀ ਦੇ ਹਰੇਕ ਵਾਰਡ ਵਿੱਚ ਚੱਲ ਰਹੇ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਸਬੰਧੀ ਫੀਡ ਬੈਕ ਲੈਂਦਿਆਂ ਕਿਹਾ ਕਿ ਧੂਰੀ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਜੋ ਵੀ ਪ੍ਰੋਜੈਕਟ ਲੋੜੀਂਦੇ ਹਨ, ਉਨ੍ਹਾਂ ਪ੍ਰੋਜੈਕਟਾਂ ਨੂੰ ਤੁਰੰਤ ਅਮਲੀ ਰੂਪ ਪ੍ਰਦਾਨ ਕੀਤਾ ਜਾਵੇ। 
 
ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਵੱਲੋਂ ਧੂਰੀ ਸ਼ਹਿਰ ਵਿੱਚ ਕਰੀਬ 14 ਕਰੋੜ ਰੁਪਏ ਦੀ ਲਾਗਤ ਨਲ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ ਗਿਆ, ਜਿਸ ਵਿੱਚ ਧੂਰੀ ਸ਼ਹਿਰ ਦੀ ਇੰਟਰਨਲ ਰੋਡ, ਧੂਰੀ-ਸ਼ੇਰਪੁਰ ਵਾਇਆ ਮਾਲੋ ਮਾਜਰਾ, ਦੌਲਤਪੁਰ ਨੂੰ ਚੌੜਾ ਕਰਨ ਦਾ ਕੰਮ ਅਤੇ ਦਸਮੇਸ਼ ਨਗਰ ਵਿਖੇ ਬਣ ਰਹੇ ਆਮ ਆਦਮੀ ਕਲੀਨਿਕ ਦੇ ਕੰਮ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

 

More in Malwa

ਸੁਨਾਮ ਵਿਖੇ ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ 

ਪੀ.ਆਰ.ਟੀ.ਸੀ ਚੇਅਰਮੈਨ ਹਰਪਾਲ ਜੁਨੇਜਾ ਨੇ ਹਰਪਾਲ ਸਿੰਘ ਚੀਮਾ ਨੂੰ ਟਰਾਂਸਪੋਰਟ ਮੰਤਰੀ ਬਨਣ ‘ਤੇ ਵਧਾਈ ਦਿੰਦਿਆਂ ਪੀ.ਆਰ.ਟੀ.ਸੀ ਦੀ ਕਾਰਗੁਜਾਰੀ ਤੋਂ ਜਾਣੂ ਕਰਵਾਇਆ

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਖਰੀਦ ਲਈ ਮੰਡੀਆਂ ਤਿਆਰ, ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਬੱਲੀ ਤੇ ਜੀਦਾ

ਭੈਣ-ਭਰਾ ਦੀ ਐਕਟਿਵਾ ਟਰੈਕਟਰ-ਟਰਾਲੀ ਨਾਲ਼ ਟਕਰਾਉਣ ਕਾਰਨ ਮੌਤ

ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਿਲ, ਵਿਧਾਇਕ ਸੇਖੋਂ ਨੇ ਕੀਤਾ ਸੁਆਗਤ

ਮੰਗਾਂ ਨੂੰ ਲੈਣ ਕੇ ਵਫ਼ਦ ਮੰਤਰੀ ਨੂੰ ਮਿਲਿਆ ਆਂਗਣਵਾੜੀ ਵਰਕਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ

ਸਿਲਵਰ ਓਕਸ ਸਕੂਲ ’ਚ ਪੇਰੈਂਟਸ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ' ਸੰਗਤਾਂ ਦਾ ਉਮੜਿਆ ਸੈਲਾਬ

ਦਾਮਨ ਬਾਜਵਾ ਨੇ ਗਗਨਦੀਪ ਕੌਰ ਨੂੰ ਕੀਤਾ ਸਨਮਾਨਿਤ