Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੰਗਰੂਰ ਬੱਸ ਸਟੈਂਡ ਦਿਨ ਭਰ ਪੁਲਿਸ ਛਾਉਣੀ ’ਚ ਬਣਿਆ ਰਿਹਾ 

February 12, 2026 10:30 PM
SehajTimes
 
ਸੰਗਰੂਰ, (ਕਰਨਵੀਰ ਸਿੰਘ ਲੋਂਗੋਵਾਲ) : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਹੜਤਾਲ ਕਾਰਨ ਵੀਰਵਾਰ ਨੂੰ ਸਰਕਾਰੀ ਬੱਸਾਂ ਠੱਪ ਹੋ ਗਈਆਂ। ਯੂਨੀਅਨ ਨੇ ਗ੍ਰਿਫ਼ਤਾਰ ਸਾਥੀਆਂ ਦੀ ਰਿਹਾਈ ਅਤੇ ਹੋਰ ਮੰਗਾਂ ਦੀ ਮੰਗ ਨੂੰ ਲੈ ਕੇ ਇਹ ਹੜਤਾਲ ਕੀਤੀ, ਜਿਸਦਾ ਸਿੱਧਾ ਅਸਰ ਆਮ ਯਾਤਰੀਆਂ 'ਤੇ ਪੈ ਰਿਹਾ ਹੈ। ਨੌਕਰੀ ਪੇਸ਼ਾ ਲੋਕਾਂ ਤੇ ਵਿਦਿਆਰਥੀਆਂ ਨੂੰ ਕਾਫੀ ਖੱਜਲ ਖੁਆਰ ਹੋਣਾ ਪੈ ਰਿਹਾ ਹੈ।  ਦੱਸ ਦਈਏ ਕਿ ਯੂਨੀਅਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਅੰਦੋਲਨ ਜਾਰੀ ਰਹੇਗਾ। ਉੱਥੇ ਹੀ ਦੂਜੇ ਪਾਸੇ ਅੱਜ ਠੇਕਾ ਮੁਲਾਜ਼ਮਾਂ ਵੱਲੋਂ ਸੀਐੱਮ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਣਾ ਸੀ।ਜਿਸ ਕਾਰਨ ਸੰਗਰੂਰ ’ਚ ਮਾਹੌਲ ਤਣਾਅਪੂਰਨ  ਰਿਹਾ ਹੈ। ਇਸ ਨੂੰ ਲੇਕੇ ਸੰਗਰੂਰ ਬੱਸ ਸਟੈਂਡ ਪੁਲਿਸ ਛਾਉਣੀ ’ਚ ਤਬਦੀਲ ਹੋ ਗਿਆ ਹੈ। ਆਖਿਰ ਪੈਨਲ ਮੀਟਿੰਗ ਮਿਲ਼ਣ ਉਪਰੰਤ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਸਮਾਪਤ ਹੋਇਆ। ਪੀਆਰਟੀਸੀ ਦੇ ਮੁਲਾਜ਼ਮਾਂ ਨਾਲ 28 ਨਵੰਬਰ ਨੂੰ ਹੋਈ ਝੜਪ ਤੋਂ ਬਾਅਦ ਪੁਲਿਸ ਨੇ ਹਰ ਤਰ੍ਹਾਂ ਦੇ ਪੁਖਤਾ ਇੰਤਜ਼ਾਮ ਕੀਤੇ ਹੋਏ ਹਨ। ਪੁਲਿਸ ਵੱਲੋਂ ਬੱਸ ਸਟੈਂਡ ਦੇ ਨੇੜੇ ਐਮਬੂਲੈਂਸ ਹਾਈਡਰ ਤੇ ਫਾਇਰ ਗੇਟ ਦੀਆਂ ਗੱਡੀਆਂ ਲਗਾਈਆਂ ਗਈਆਂ ਹਨ। ਨਾਲ ਹੀ ਵਾਟਰ ਕੈਨਨ ਵੀ ਤੈਨਾਤ ਕੀਤੀ ਹੋਈ ਹੈ। ਪੁਲਿਸ ਵੱਲੋਂ ਪੂਰੀ ਚੌਕਸੀ ਵਧਾਈ ਹੋਈ ਹੈ।
ਕਾਬਿਲੇਗੌਰ ਹੈ ਕਿ ਸੂਬੇ ਭਰ ਵਿੱਚ ਪੀਆਰਟੀਸੀ ਅਤੇ ਰੋਡਵੇਜ਼ ਨਾਲ ਸਬੰਧਿਤ ਕਰੀਬ 7000 ਠੇਕਾ ਮੁਲਾਜ਼ਮ ਦੂਜੇ ਦਿਨ ਵੀ ਹੜਤਾਲ ’ਤੇ ਡਟੇ ਹੋਏ ਹਨ। ਯੂਨੀਅਨ ਦੇ ਆਗੂ ਬਚਿੱਤਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਇਹ ਹੜਤਾਲ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲੀ ਮੰਗ ਸਾਰੇ ਠੇਕਾ, ਕੰਟਰੈਕਟ ਅਤੇ ਆਊਟ ਸੋਰਸ  ਤਹਿਤ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ। ਦੂਜੀ ਵੱਡੀ ਮੰਗ ਇਹ ਹੈ ਕਿ ਪਿਛਲੀ ਹੜਤਾਲ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਆਗੂਆਂ ਅਤੇ ਸਾਥੀਆਂ ਨੂੰ ਬਿਨਾਂ ਸ਼ਰਤ ਰਿਹਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਕੁਝ ਸਾਥੀਆਂ ‘ਤੇ ਧਾਰਾ 307 ਦੇ ਮਾਮਲੇ ਦਰਜ ਕਰਕੇ ਹਜੇ ਵੀ ਜੇਲ੍ਹਾਂ ਵਿੱਚ ਰੱਖਿਆ ਗਿਆ ਹੈ, ਜਿਸ ਨਾਲ ਮੁਲਾਜ਼ਮਾਂ ਵਿੱਚ ਡੂੰਘਾ ਰੋਸ ਹੈ।
ਬਚਿੱਤਰ ਸਿੰਘ ਨੇ ਇਲਜ਼ਾਮ ਲਾਇਆ ਕਿ ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਨੇ ਵੀ ਮੁਲਾਜ਼ਮਾਂ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ। ਚੋਣਾਂ ਤੋਂ ਪਹਿਲਾਂ ਸਾਰੀਆਂ ਮੰਗਾਂ ਮੰਨਣ ਦੇ ਭਰੋਸੇ ਦਿੱਤੇ ਗਏ ਸਨ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਕੋਈ ਹੱਲ ਨਹੀਂ ਕੀਤਾ ਗਿਆ। ਉਲਟਾ ਸਾਡੇ ਉੱਤੇ ਲਾਠੀ ਚਾਰਜ ਕੀਤਾ ਗਿਆ ਅਤੇ ਝੂਠੇ ਮਾਮਲੇ ਦਰਜ ਕੀਤੇ ਗਏ। 
 
 

Have something to say? Post your comment

 

More in Malwa

ਭਗਵਾਨ ਪਰਸ਼ੂਰਾਮ ਜੈਯੰਤੀ ਅਤੇ ਮੂਰਤੀ ਸਥਾਪਨਾ ਸਮਾਗਮ 19 ਨੂੰ

ਡਿਪਟੀ ਕਮਿਸ਼ਨਰ ਵੱਲੋਂ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਸਬੰਧੀ ਪੌਦੇ ਲਗਾਉਣ ਦੀ ਮੁਹਿੰਮ ਲਈ ਤਿਆਰੀਆਂ ਦਾ ਜਾਇਜ਼ਾ

ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਥਾਪਰ ਨਰਸਿੰਗ ਕਾਲਜ ਵਿੱਚ ਆਫਤ ਪ੍ਰਬੰਧਨ ‘ਤੇ ਵਰਕਸ਼ਾਪ ਆਯੋਜਿਤ

ਮਿਉਂਸਪਲ ਕੌਂਸਲ ਚੋਣਾਂ 2026 ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ

ਮਾਤਾ ਬਲਵਿੰਦਰ ਕੌਰ ਮਾਨ ਦੀ ਅੰਤਿਮ ਅਰਦਾਸ ਦੇ ਮੌਕੇ ਵੱਖ-ਵੱਖ ਆਗੂਆਂ ਨੇ ਲਗਵਾਈ ਹਾਜ਼ਰੀ

ਮਨੁੱਖੀ ਅਧਿਕਾਰੀ ਕਮਿਸ਼ਨ ਦੇ ਦਖ਼ਲ ਤੋਂ ਬਾਦ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਸਾਫ ਸਫਾਈ ਦਾ ਕੰਮ ਸੁਰੂ : ਨਦੀਮ ਖਾਂ

ਮਨੁੱਖੀ ਸੰਵੇਦਨਾਵਾਂ ਨੂੰ ਪ੍ਰਗਟਾਉਣ ਦਾ ਸਭ ਤੋਂ ਉੱਤਮ ਜ਼ਰੀਆ ਹੈ ਕਲਾ: ਡਾ. ਜਗਦੀਪ ਸਿੰਘ

ਸਰਕਾਰੀ ਸਕੂਲ ਸੁਰਗਾਪੁਰੀ ਦੇ ਵਿਦਿਆਰਥੀਆਂ ਦਾ ਲਵਾਇਆ ਜੈਪੁਰ ਵਿਦਿਅਕ ਟੂਰ

ਪੁਲਿਸ ਨੇ ਵੱਡੀ ਵਾਰਦਾਤ ਨੂੰ ਨਾਕਾਮ ਕਰਦਿਆਂ 1 ਦੋਸ਼ੀ ਨੂੰ ਨਜਾਇਜ ਅਸਲੇ ਸਮੇਤ ਕੀਤਾ ਕਾਬੂ