Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 17 ਫਰਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

February 13, 2026 02:51 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ 17 ਫਰਵਰੀ 2026, ਦਿਨ ਮੰਗਲਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜ਼ਿਲ, ਸੈਕਟਰ-76 ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਦਾ ਸਮਾਂ ਸਵੇਰ 10:00 ਵਜੇ ਤੋਂ ਦੁਪਿਹਰ 01.00 ਵਜੇ ਤੱਕ ਹੋਵੇਗਾ। ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਉਕਤ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ  ਪੈਰਾਡਾਇਮ ਆਈਟੀ, ਅਚਾਟਸ ਐਕਸਕਲੂਸਿਵ ਐਲ ਐਲ ਪੀ ਅਤੇ ਡੀ ਮਾਰਟ (Paradigm IT, Achats Exclusif LLP ਅਤੇ D Mart) ਕੰਪਨੀਆਂ ਵੱਲੋਂ ਕੇਵਾਈਸੀ ਓਪਰੇਟਰ – ਪੰਜਾਬ ਸੇਵਾ ਕੇਂਦਰ ਪ੍ਰੋਜੈਕਟ, ਟੈਲੀ-ਕਾਲਿੰਗ ਐਗਜ਼ੈਕਟਿਵ (ਹਿੰਦੀ/ਪੰਜਾਬੀ), ਕੈਸ਼ੀਅਰ, ਪੈਕਰ, ਸੇਲਜ਼ ਅਸੋਸੀਏਟ, ਗੋਡਾਊਨ ਸਹਾਇਕ  ਲਈ  12ਵੀਂ ਪਾਸ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਚੁਣੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਨੋਰਮਜ਼ ਅਨੁਸਾਰ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਮੋਹਾਲੀ ਹੋਵੇਗਾ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਲਈ ਆਪਦੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆ ਫੋਟੋ ਕਾਪੀਆਂ,  ਰੀਜ਼ਿਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।

 

Have something to say? Post your comment

More in Chandigarh

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ