Monday, March 30, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Chandigarh

ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਦੀ ਪ੍ਰਕਿਰਿਆ ਤੇਜ਼

February 13, 2026 05:45 PM
SehajTimes

ਭਗਵੰਤ ਮਾਨ ਸਰਕਾਰ 180 ਈ.ਟੀ.ਟੀ. ਅਧਿਆਪਕ ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕਾਨੂੰਨੀ ਅਤੇ ਵਿੱਤੀ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਜਾਵੇਗਾ 180 ਈ.ਟੀ.ਟੀ. ਅਧਿਆਪਕਾਂ ਦੇ ਮਸਲਿਆਂ 'ਤੇ ਫੈਸਲਾ: ਹਰਪਾਲ ਸਿੰਘ ਚੀਮਾ

ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਸੁਖਾਵੇਂ ਹੱਲ ਲਈ ਅੰਤਰ-ਵਿਭਾਗੀ ਤਾਲਮੇਲ ਅਹਿਮ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਿੱਤ ਅਤੇ ਸਿੱਖਿਆ ਵਿਭਾਗਾਂ ਨੂੰ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਲਈ ਇੱਕ ਹੰਗਾਮੀ ਸਾਂਝੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੁਹਰਾਇਆ ਕਿ ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ ਹੈ। ਇਹ ਨਿਰਦੇਸ਼ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਇੱਕ ਵਿਸਤ੍ਰਿਤ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਗਏ, ਜਿੱਥੇ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣਾ ਪੱਖ ਪੂਰੇ ਵੇਰਵੇ ਸਹਿਤ ਪੇਸ਼ ਕੀਤਾ। ਯੂਨੀਅਨ ਦੇ ਵਫ਼ਦ ਦੀਆਂ ਗੱਲਾਂ ਨੂੰ ਬੜੇ ਧੀਰਜ ਅਤੇ ਧਿਆਨ ਨਾਲ ਸੁਣਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਵੱਲੋਂ ਉਠਾਏ ਗਏ ਮਸਲੇ ਗੰਭੀਰ ਅਤੇ ਸਮਾਂਬੱਧ ਵਿਚਾਰ ਦੇ ਹੱਕਦਾਰ ਹਨ। ਮੈਂ ਵਿੱਤ ਅਤੇ ਸਿੱਖਿਆ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਇੱਕ ਹੰਗਾਮੀ ਸਾਂਝੀ ਮੀਟਿੰਗ ਕਰਨ ਤਾਂ ਜੋ ਸਾਰੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਨਿਪਟਾਇਆ ਜਾ ਸਕੇ।” ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ, “ਅੱਜ ਦੀ ਮੀਟਿੰਗ ਦੌਰਾਨ ਅਧਿਆਪਕਾਂ ਨੂੰ ਉਨ੍ਹਾਂ ਨੂੰ ਦਰਪੇਸ਼ ਪ੍ਰਸ਼ਾਸਨਿਕ ਅਤੇ ਪੇਸ਼ੇਵਰ ਰੁਕਾਵਟਾਂ ਬਾਰੇ ਦੱਸਣ ਦਾ ਪੂਰਾ ਮੌਕਾ ਦਿੱਤਾ ਗਿਆ। ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਉਨ੍ਹਾਂ ਦੀਆਂ ਮੰਗਾਂ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ, ਜਿਸ ਵਿੱਚ ਕਾਨੂੰਨੀ ਅਤੇ ਵਿੱਤੀ ਪ੍ਰਭਾਵ ਵੀ ਸ਼ਾਮਲ ਹਨ, ਤਾਂ ਜੋ ਅੰਤਿਮ ਫੈਸਲਾ ਕਾਨੂੰਨੀ ਤੌਰ 'ਤੇ ਸਹੀ ਅਤੇ ਵਿੱਤੀ ਤੌਰ 'ਤੇ ਵਿਵਹਾਰਕ ਹੋਵੇ।”

ਇਸ ਮੀਟਿੰਗ ਵਿੱਚ ਵਿੱਤ ਵਿਭਾਗ ਦੇ ਵਿਸ਼ੇਸ਼ ਸਕੱਤਰ ਸ਼ੌਕਤ ਅਹਿਮਦ ਪਰੈ, ਐਡੀਸ਼ਨਲ ਐਡਵੋਕੇਟ ਜਨਰਲ ਰਮਨਦੀਪ ਸਿੰਘ ਪੰਧੇਰ, ਵਿਸ਼ੇਸ਼ ਸਕੱਤਰ (ਪਰਸੋਨਲ) ਉਪਕਾਰ ਸਿੰਘ ਅਤੇ ਸਿੱਖਿਆ ਵਿਭਾਗ ਦੇ ਸੰਯੁਕਤ ਸਕੱਤਰ ਹਰਪ੍ਰੀਤ ਸਿੰਘ ਸਮੇਤ ਪ੍ਰਮੁੱਖ ਸਰਕਾਰੀ ਅਧਿਕਾਰੀਆਂ ਨੇ ਵਿਸਥਾਰ ਵਿੱਚ ਚਰਚਾ ਕੀਤੀ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਐਡਵੋਕੇਟ ਜਨਰਲ ਦਫ਼ਤਰ ਅਤੇ ਸੀਨੀਅਰ ਵਿੱਤ ਅਧਿਕਾਰੀਆਂ ਦੀ ਮੁਹਾਰਤ ਸਦਕਾ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਐਸੋਸੀਏਸ਼ਨ ਦੇ ਮਸਲੇ ਦਾ ਸੁਚੱਜਾ, ਪਾਰਦਰਸ਼ੀ ਅਤੇ ਸਥਿਰ ਹੱਲ ਕੱਢਿਆ ਜਾ ਸਕੇ।” ਇਸ ਸਬੰਧੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਸ਼ੇਸ਼ ਤੌਰ 'ਤੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਕੇਸ ਨਾਲ ਸਬੰਧਤ ਸਾਰੇ ਵੇਰਵੇ ਵਿੱਤ ਵਿਭਾਗ ਨਾਲ ਸਾਂਝੇ ਕਰਨ। ਉਨ੍ਹਾਂ ਕਿਹਾ, “ਇਹ ਅੰਤਰ-ਵਿਭਾਗੀ ਤਾਲਮੇਲ ਇੱਕ ਸੁਖਾਵੇਂ ਅਤੇ ਕਾਨੂੰਨੀ ਫੈਸਲੇ ਤੱਕ ਪਹੁੰਚਣ ਲਈ ਅੰਤਿਮ ਅਤੇ ਅਹਿਮ ਕਦਮ ਹੈ। ਸਾਡੇ ਅਧਿਆਪਕਾਂ ਦੇ ਮਸਲਿਆਂ ਨੂੰ ਹੱਲ ਕਰਨ ਵਿੱਚ ਕੋਈ ਵੀ ਪ੍ਰਸ਼ਾਸਨਿਕ ਅੜਚਨ ਨਹੀਂ ਹੋਣੀ ਚਾਹੀਦੀ।” ਸਰਕਾਰ ਦੇ ਪੱਖ ਨੂੰ ਮੁੜ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਉਸਾਰੂ ਗੱਲਬਾਤ ਅਤੇ ਕਾਨੂੰਨੀ ਹੱਲ ਹਮੇਸ਼ਾ ਸਾਡੀ ਪਹੁੰਚ ਰਹੇਗੀ।” ਮੀਟਿੰਗ ਦੌਰਾਨ 180 ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਨੁਮਾਇੰਦਗੀ ਐਸੋਸੀਏਸ਼ਨ ਦੇ ਪ੍ਰਧਾਨ ਕਮਲ ਠਾਕੁਰ ਦੇ ਨਾਲ ਸੋਹਣ ਸਿੰਘ, ਗੁਰਮੁਖ ਸਿੰਘ ਅਤੇ ਗੌਰਵ ਕਾਂਤ ਨੇ ਕੀਤੀ।

Have something to say? Post your comment

 

More in Chandigarh

ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ

ਕੁਝ "ਮੌਕਾਪ੍ਰਸਤ" ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਸੰਜੀਵ ਅਰੋੜਾ