Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਿਸਾਨਾਂ ਨੇ ਲੌਂਗੋਵਾਲ ਥਾਣੇ ਮੂਹਰੇ ਦਿੱਤਾ ਧਰਨਾ 

February 13, 2026 06:36 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਚਾਉਕੇ ਆਦਰਸ਼ ਸਕੂਲ ਸੰਘਰਸ਼ ਦੌਰਾਨ ਗ੍ਰਿਫਤਾਰ ਕੀਤੇ ਕਿਸਾਨ ਆਗੂਆਂ ਦੀ ਰਿਹਾਈ ਨੂੰ ਲੈਕੇ ਬਠਿੰਡਾ ਜਾ ਰਹੇ ਕਿਸਾਨਾਂ ਉੱਪਰ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਅਤੇ ਹਿਰਾਸਤ ਚ ਲਏ ਕਿਸਾਨਾਂ ਤੇ ਥਾਣਿਆਂ ਵਿੱਚ ਦੁਰਵਿਵਹਾਰ ਕਰਨ ਦੇ ਰੋਸ ਵਜੋਂ ਸ਼ੁੱਕਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੈਂਕੜੇ ਕਾਰਕੁਨਾਂ ਨੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਲੋਂਗੋਵਾਲ ਥਾਣੇ ਮੂਹਰੇ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੇ ਕਿਹਾ ਕਿ ਪੁਲਿਸ ਨੇ ਕਿਸਾਨਾਂ ਉੱਪਰ ਵਹਿਸ਼ੀਆਨਾ ਢੰਗ ਨਾਲ ਲਾਠੀਚਾਰਜ ਕਰਦਿਆਂ ਬਜ਼ੁਰਗਾਂ ਅਤੇ ਬੱਚਿਆਂ ਨੂੰ ਵੀ ਨਹੀਂ ਬਖਸ਼ਿਆ। ਇਸ ਮੌਕੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਿਲਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਆਖਿਆ ਕਿ ਛੇ ਫ਼ਰਵਰੀ ਨੂੰ ਕਿਸਾਨਾਂ ਦੇ ਕਾਫਲੇ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਅਤੇ ਸਗਨਦੀਪ ਸਿੰਘ ਦੀ ਰਿਹਾਈ ਲਈ ਬਠਿੰਡਾ ਜਾ ਰਹੇ ਸਨ ਤਾਂ ਇਸ ਦੌਰਾਨ ਪੁਲਿਸ ਨੇ ਅਮਰੂ ਕੋਟੜਾ ਅਤੇ ਮਹਿਲਾ ਚੌਕ ਵਿਖੇ ਵਹਿਸੀਆਨਾ ਢੰਗ ਨਾਲ ਲਾਠੀਚਾਰਜ ਕੀਤਾ। ਇੱਥੋਂ ਤੱਕ ਕਿ ਬਜ਼ੁਰਗਾਂ ਅਤੇ ਬੱਚਿਆਂ ਨੂੰ ਵੀ ਨਹੀਂ ਬਖਸ਼ਿਆ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਪੁਲਿਸ ਨੇ ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਥਾਣਿਆਂ ਵਿੱਚ ਵੀ ਨਹੀਂ ਬਖਸ਼ਿਆ। ਉਨ੍ਹਾਂ ਪੁਲਿਸ ਤੇ ਲੌਂਗੋਵਾਲ ਅਤੇ ਧਰਮਗੜ੍ਹ ਥਾਣਿਆਂ ਵਿੱਚ ਕਿਸਾਨਾਂ ਨਾਲ ਦੁਰਵਿਵਹਾਰ ਕਰਨ ਦੇ ਇਲਜ਼ਾਮ ਵੀ ਲਾਏ। ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਨੂੰ ਇਨਸਾਫ ਮਿਲਣ ਤੱਕ ਪੁਲਿਸ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਆਖਿਆ ਕਿ ਸੰਘਰਸ਼ ਕਰਦੇ ਲੋਕਾਂ ਨੂੰ ਕਦੇ ਵੀ ਕੁੱਟ ਕੇ ਦਬਾਇਆ ਨਹੀਂ ਜਾ ਸਕਦਾ। ਇਸ ਮੌਕੇ ਮਨਜੀਤ ਸਿੰਘ ਘਰਾਚੋਂ, ਅਮਨਦੀਪ ਸਿੰਘ ਮਹਿਲਾਂ, ਬਹਾਦਰ ਸਿੰਘ ਭੁਟਾਲ, ਰਿੰਕੂ ਮੂਣਕ, ਹਰਬੰਸ ਸਿੰਘ ਲੱਡਾ, ਸੁਖਪਾਲ ਸਿੰਘ ਮਾਣਕ ,ਹਰਜੀਤ ਸਿੰਘ ਮਹਿਲਾਂ, ਜਗਤਾਰ ਸਿੰਘ ਲੱਡੀ ,ਰਣਦੀਪ ਕੌਰ ਰਟੋਲਾਂ ,ਮਨਜੀਤ ਕੌਰ ਤੋਲਾਵਾਲ ,ਜਸਵਿੰਦਰ ਕੌਰ ਮਹਿਲਾਂ ਚੌਂਕ, ਭੁਪਿੰਦਰ ਸਿੰਘ ਲੌਂਗੋਵਾਲ , ਦਰਸ਼ਨ ਸਿੰਘ ਕੁੰਦਰਾ, ਕਰਮਜੀਤ ਸਿੰਘ ਸੰਤਪੁਰਾ, ਸਤਿਨਾਮ ਸਿੰਘ ਕਿਲਾ ਭਰੀਆਂ, ਦਰਬਾਰਾ ਸਿੰਘ, ਬਲਜਿੰਦਰ ਸਿੰਘ, ਕਰਨੈਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ