Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਲੋਕ ਪੱਖੀ ਮਾਨ ਸਰਕਾਰ ਨੂੰ ਅਗਲੀਆਂ ਚੋਣਾਂ ‘ਚ ਰੀਪੀਟ ਕਰਨ ਲਈ ਵੋਟਰ ਹੁਣ ਤੋਂ ਹੀ ਪੱਬਾਂ ਭਾਰ : ਧਾਲੀਵਾਲ

February 13, 2026 08:51 PM
SehajTimes

ਸ. ਧਾਲੀਵਾਲ ਨੇ 2.40 ਕਰੋੜ ਰੁਪਏ ਗ੍ਰਾਂਟ ਦੀ ਰਸਮੀ ਤੌਰ ਤੇ ਸਰਵ ਸੰਮਤੀ ਨਾਲ ਚੁਣੀਆਂ ਗ੍ਰਾਮ ਪੰਚਾਇਤਾਂ ‘ਚ ਵੰਡ ਕੀਤੀ ਸ਼ੁਰੂ

ਅੰਮ੍ਰਿਤਸਰ/ਅਜਨਾਲਾ, (ਦਵਿੰਦਰ ਕੁਮਾਰ ਪੁਰੀ ) : ਅੱਜ ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਹਲਕਾ ਅਜਨਾਲਾ ਤੋਂ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਪੰਜਾਬ ਦੀ ਸੱਤਾ ‘ਤੇ ਸਭ ਤੋਂ ਲੰਮਾ ਸਮਾਂ ਰਾਜ ਕਰਦੀ ਰਹੀ ਕਾਂਗਰਸ ਅਤੇ 15 ਸਾਲ ਸਾਂਝੇ ਤੌਰ ‘ਤੇ ਸੱਤਾ ਹੰਢਾਉਣ ਸਮੇਂ ਅਕਾਲੀ ਭਾਜਪਾ ਗਠਜੋੜ ਵੱਲੋਂ ਵੋਟ ਦੀ ਰਾਜਨੀਤੀ ਤਹਿਤ ਕਥਿਤ ਤੌਰ ਤੇ ਗੈਂਗਸਟਰ ਤੇ ਨਸ਼ਿਆਂ ਦੇ ਕਾਰੋਬਾਰ ਨੂੰ ਪ੍ਰਫੁੱਲਤ ਕਰਕੇ ਹੱਸਦੇ- ਵੱਸਦੇ -ਖੇਡਦੇ ਪੰਜਾਬ ਨੂੰ ਡਰ ਤੇ ਦਹਿਸ਼ਤ ਦੇ ਮਾਹੌਲ ‘ਚ ਧੱਕੇ ਜਾਣ ਦਾ ਵੋਟ ਪਰਚੀ ਰਾਹੀਂ ਮਜਾ ਚਖਾਉਣ ਲਈ ਜਿਵੇਂ ਸਾਲ 2022 ਦੀਆਂ ਚੋਣਾਂ ‘ਚ ਸੱਤਾ ਚੋਂ ਬੇਦਖਲ ਕੀਤਾ ਸੀ, ਠੀਕ ਉਸੇ ਤਰਾਂ ਅਗਲੇ ਵਰੇ੍ਹ 2027 ‘ਚ ਹੋਣ ਜਾ ਰਹੀਆਂ ਪੰਜਾਬ ਚੋਣਾਂ ‘ਚ ਮਜਾ ਚਖਾਉਣ ਲਈ ਅੱਗੇ ਆਇਆ ਜਾਵੇ । ਸਾਲ 2022 ਦੀਆਂ ਚੋਣਾਂ ਦੀ ਤਰਾਂ ਹੀ ਅਗਲੀਆਂ ਚੋਣਾਂ ‘ਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਰੀਪੀਟ ਕਰਨ ਲਈ ਹੁਣ ਤੋਂ ਹੀ ਕਮਰਕੱਸੇ ਕਰ ਲਏ ਜਾਣ। ਸ. ਧਾਲੀਵਾਲ ਅੱਜ ਹਲਕੇ ਦੇ 48 ਪਿੰਡਾਂ ਦੀਆਂ ਸਰਵ ਸੰਮਤੀ ਨਾਲ ਚੁਣੀਆਂ ਦੀਆਂ ਗ੍ਰਾਮ ਪੰਚਾਇਤਾਂ ਲਈ ਜਾਰੀ ਹੋਈ 2 ਕਰੋੜ 40 ਲੱਖ ਰੁਪਏ ਸਰਕਾਰੀ ਗ੍ਰਾਂਟ ‘ਚੋਂ ਸਰਵ ਸੰਮਤੀ ਨਾਲ ਚੁਣੀਆਂ ਗਈਆਂ ਗ੍ਰਾਮ ਪੰਚਾਇਤ ਨਿਜਾਮਪੁਰਾ, ਨਵਾਂ ਪਿੰਡ, ਭਗਵਾਨਪੁਰਾ, ਨਿੱਸੋਕੇ, ਤੇ ਗੱਗੜ ‘ਚ 5-5 ਲੱਖ ਰੁਪਏ ਗ੍ਰਾਂਟ ਦੇ ਚੈੱਕ ਤਕਸੀਮ ਕਰਨ ਮੌਕੇ ਹੋਈਆਂ ਪ੍ਰਭਾਵਸ਼ਾਲੀ ਪੇਂਡੂ ਵਿਕਾਸ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਕਾਂਗਰਸ ਸਮੇਤ ਅਕਾਲੀ ਭਾਜਪਾ ਨੂੰ ਆਪਣੀ ਅਲੋਚਣਾ ਦਾ ਕੇਂਦਰ ਬਿੰਦੂ ਬਣਾਉਂਦਿਆਂ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਿੱਛੋਂ ਵੀ ਪੰਜਾਬ ‘ ਚ ਹੋਈਆਂ ਜਿਮਨੀ ਚੋਣਾਂ, ਨਗਰ ਪੰਚਾਇਤਾਂ, ਨਗਰ ਕੌਂਸਲਾਂ, ਗ੍ਰਾਮ ਪੰਚਾਇਤਾਂ, ਜ਼ਿਲਾ੍ਹ ਪ੍ਰੀਸ਼ਦਾਂ ਤੇ ਬਲਾਕ ਸੰਮਤੀਆਂ ਦੀਆਂ ਚੋਣਾਂ ‘ਚ ਵੋਟਰਾਂ ਵਲੋਂ ਵਾਰ ਵਾਰ ਨਕਾਰੇ ਜਾਣ ਦੇ ਬਾਵਜੂਦ ਇਨ੍ਹਾਂ ਰਾਜਸੀ ਪਾਰਟੀਆਂ ਨੇ ਪੰਜਾਬ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਣ ਲਈ ਕੋਈ ਸਬਕ ਨਹੀਂ ਸਿੱਖਿਆ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਕੋਈ ਪ੍ਰੋਗਰਾਮ ਦੇਣ ਦੀ ਥਾਂ ਸਗੋਂ ਸੱਤਾ ਲਈ ਤਰਲੋ ਮੱਛੀ ਹੁੰਦਿਆਂ ਸਿਰਫ ਤੇ ਸਿਰਫ ਪੰਜਾਬ ਦੀਆਂ ਅਗਲੇ ਵਰੇ੍ਹ ਹੋਣ ਵਾਲੀਆਂ ਚੋਣਾਂ ‘ਚ ਆਪਣੀ ਆਪਣੀ ਸਰਕਾਰ ਬਣਾਉਣ ਲਈ ਦਿਨੋ ਦਿਨ ਆਪਣੇ ਬੇਸੁਰੇ ਰਾਗ ਦੀ ਸੁਰ ਉੱਚੀ ਕਰ ਰਹੀਆਂ ਹਨ। ਸ. ਧਾਲੀਵਾਲ ਨੇ ਦਾਅਵਾ ਕੀਤਾ ਕਿ ਵੋਟਰਾਂ ਵਲੋਂ ਨਕਾਰੀਆਂ ਹੋਈਆਂ ਰਾਜਸੀ ਪਾਰਟੀਆਂ ਦੇ ਮਨਸੂਬਿਆਂ ਨੂੰ ਬੂਰ ਪੈਣ ਵਾਲਾ ਨਹੀਂ ਸਗੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਅਮਨ ਕਾਨੂੰਨ ਤੇ ਫਿਰਕੂ ਸਦਭਾਵਨਾ ਦੀ ਮਜ਼ਬੂਤੀ, ਮੁਫ਼ਤ ਬਿਜਲੀ ਸਹੂਲਤ, 10 ਲੱਖ ਰੁਪਏ ਤੱਕ ਹਰ ਪੰਜਾਬੀ ਨਾਗਰਿਕ ਨੂੰ ਮੁਫ਼ਤ ਸਿਹਤ ਬੀਮਾ ਦਾ ਲਾਭ ਸਮੇਤ ਹੋਰ ਅਨੇਕਾਂ ਵਿਕਾਸ ਤੇ ਰੁਜਗਾਰ ਮੁੱਖੀ ਮੁਹੱਈਆ ਕਰਵਾਈਆਂ ਗਈਆਂ ਸੁੱਖ ਸਹੂਲਤਾਂ ਦੇ ਹੱਕ ‘ਚ ਵੋਟਰ ਮੋਹਰ ਲਗਾ ਕੇ ਭਗਵੰਤ ਮਾਨ ਸਰਕਾਰ ਨੂੰ ਮੁੜ ਸੱਤਾ ਚ ਲਿਆਉਣ ਲਈ ਹੁਣ ਤੋਂ ਹੀ ਪੱਬਾਂ ਭਾਰ ਹਨ। ਸ. ਧਾਲੀਵਾਲ ਨੇ ਇਹ ਵੀ ਕਿਹਾ ਕਿ ਸਾਲ 2026 ਨੂੰ ਵਿਕਾਸ ਵਰੇ੍ਹ ਵੱਜੋਂ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਹਰ ਪਿੰਡ, ਕਸਬੇ ਤੇ ਸ਼ਹਿਰ ‘ਚ ਜੰਗੀ ਪੱਧਰ ਤੇ ਵਿਕਾਸ ਕਾਰਜ ਹੁੰਦੇ ਨਜ਼ਰ ਆ ਰਹੇ ਹਨ । 

Have something to say? Post your comment

 

More in Majha

ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਦੌਰਾ

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਬੇਅਦਬੀਆਂ ਸੰਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ 6 ਅਪ੍ਰੈਲ ਨੂੰ

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ ਹੋਇਆ ਅੰਮ੍ਰਿਤ ਸੰਚਾਰ ਸਮਾਗਮ*

ਗੌ ਸਨਮਾਨ ਆਹਵਾਨ ਅਭਿਆਨ ਤਹਿਤ ਤਹਸੀਲ ਪੱਧਰ ’ਤੇ ਤਿਆਰੀਆਂ ਤੇਜ਼

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ : ਹਰਭਜਨ ਸਿੰਘ ਈ.ਟੀ.ਓ.

ਰਾਘਵ ਚੱਢਾ ‘ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਿੱਖਾ ਹਮਲਾ, ਦੋ ਸਾਲ ਪੰਜਾਬ ‘ਚ ਪੂਰਾ ਕੰਟਰੋਲ ਹੋਣ ਦੇ ਦੋਸ਼

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ

ਭ੍ਰਿਸ਼ਟਾਚਾਰ, ਨਸ਼ੇ, ਗੈਂਗਸਟਰਵਾਦ ਦੇ ਕਾਰਣਾਂ ਦੀ ਖੋਜ ਕਰਕੇ ਮਾਨ ਸਰਕਾਰ ਜੜ੍ਹ ਪੁੱਟਣ ਲਈ ਗੰਭੀਰ :ਧਾਲੀਵਾਲ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਂਟਰਲ ਜੇਲ੍ਹ ਅੰਮ੍ਰਿਤਸਰ ਵਿੱਚ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ