Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਲੱਡਾ-ਬਾਲੀਆਂ ਸੜਕ ’ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

February 13, 2026 08:59 PM
SehajTimes
ਸੰਗਰੂਰ ( ਕਰਨਵੀਰ ਸਿੰਘ ਲੋਂਗੋਵਾਲ ) : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਅੱਜ ਧੂਰੀ ਹਲਕੇ ਅਧੀਨ ਆਉਂਦੇ ਪਿੰਡ ਕਾਂਝਲਾ ਵਿਖੇ 89 ਲੱਖ ਰੁਪਏ ਦੀ ਲਾਗਤ ਨਾਲ ਲਗਭਗ 18 ਕਿ ਮੀ ਲੱਡਾ -ਬਾਲੀਆਂ ਸੜਕ ਦੇ ਦੋਵੇਂ ਪਾਸੇ 5-5 ਫੁੱਟ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ੍ਰੀ ਹਰਜਿੰਦਰ ਸਿੰਘ ਕਾਂਝਲਾ ਅਤੇ ਬਲਾਕ ਸੰਮਤੀ ਮੈਂਬਰ ਸ੍ਰੀ ਰਣਜੋਧ ਸਿੰਘ ਯੋਧਾ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਅਤੇ ਪਿੰਡ ਵਾਸੀ ਵੀ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪਿੰਡ ਕਿਲਾ ਹਕੀਮਾ, ਕਾਂਝਲਾ ਅਤੇ ਬਾਲੀਆਂ ਦੀਆਂ 18 ਫੁੱਟ ਚੌੜੀਆਂ ਸੜਕਾਂ ਦੇ ਦੋਵੇਂ ਪਾਸਿਆਂ 5-5 ਫੁੱਟ ਇੰਟਰਲਾਕ ਟਾਈਲਾਂ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਸੜਕਾਂ ਦੇ ਕਿਨਾਰਿਆਂ ਦੀ ਮਜ਼ਬੂਤੀ ਯਕੀਨੀ ਬਣੇਗੀ ਅਤੇ ਬਰਸਾਤੀ ਮੌਸਮ ਦੌਰਾਨ ਸੜਕਾਂ ਦੇ ਕਟਾਅ ਦੀ ਸਮੱਸਿਆ ਤੋਂ ਵੀ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਪੈਦਲ ਜਾਣ ਵਾਲਿਆਂ ਅਤੇ ਦੋ ਪਹੀਆ ਵਾਹਨਾਂ ਲਈ ਆਵਾਜਾਈ ਹੋਰ ਸੁਖਾਲੀ ਅਤੇ ਸੁਰੱਖਿਅਤ ਹੋਵੇਗੀ। ਉਨ੍ਹਾਂ ਦੱਸਿਆ ਕਿ ਪਿੰਡ ਕਿਲਾ ਹਕੀਮਾ ਵਿੱਚ 40.24 ਲੱਖ ਰੁਪਏ, ਪਿੰਡ ਕਾਂਝਲਾ ਵਿੱਚ 36.31 ਲੱਖ ਰੁਪਏ ਅਤੇ ਪਿੰਡ ਬਾਲੀਆਂ ਵਿੱਚ 12.51 ਲੱਖ ਰੁਪਏ ਦੀ ਲਾਗਤ ਨਾਲ ਇਹ ਵਿਕਾਸ ਕਾਰਜ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੰਮ ਨੂੰ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ ਅਤੇ ਮੌਕੇ ’ਤੇ ਨਿਯਮਤ ਨਿਗਰਾਨੀ ਯਕੀਨੀ ਬਣਾਈ ਜਾਵੇ।
ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਧੂਰੀ ਹਲਕੇ ਦੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ, ਪਾਣੀ, ਸੀਵਰੇਜ ਅਤੇ ਹੋਰ ਜਨ ਸਹੂਲਤਾਂ ਨਾਲ ਜੁੜੇ ਪ੍ਰੋਜੈਕਟਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖਟੀਚਾ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ, ਤਾਂ ਜੋ ਹਰ ਪਿੰਡ ਤਰੱਕੀ ਅਤੇ ਸਹੂਲਤਾਂ ਦੇ ਮਾਮਲੇ ਵਿੱਚ ਮਿਸਾਲ ਬਣ ਸਕੇ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਪਿੰਡ ਵਿੱਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਵੀ ਵਿਚਾਰ ਚਰਚਾ ਕੀਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪੰਚਾਇਤ ਮੈਂਬਰ ਅਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ। 

Have something to say? Post your comment

 

More in Malwa

ਸੁਨਾਮ ਵਿਖੇ ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ 

ਪੀ.ਆਰ.ਟੀ.ਸੀ ਚੇਅਰਮੈਨ ਹਰਪਾਲ ਜੁਨੇਜਾ ਨੇ ਹਰਪਾਲ ਸਿੰਘ ਚੀਮਾ ਨੂੰ ਟਰਾਂਸਪੋਰਟ ਮੰਤਰੀ ਬਨਣ ‘ਤੇ ਵਧਾਈ ਦਿੰਦਿਆਂ ਪੀ.ਆਰ.ਟੀ.ਸੀ ਦੀ ਕਾਰਗੁਜਾਰੀ ਤੋਂ ਜਾਣੂ ਕਰਵਾਇਆ

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਖਰੀਦ ਲਈ ਮੰਡੀਆਂ ਤਿਆਰ, ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਬੱਲੀ ਤੇ ਜੀਦਾ

ਭੈਣ-ਭਰਾ ਦੀ ਐਕਟਿਵਾ ਟਰੈਕਟਰ-ਟਰਾਲੀ ਨਾਲ਼ ਟਕਰਾਉਣ ਕਾਰਨ ਮੌਤ

ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਿਲ, ਵਿਧਾਇਕ ਸੇਖੋਂ ਨੇ ਕੀਤਾ ਸੁਆਗਤ

ਮੰਗਾਂ ਨੂੰ ਲੈਣ ਕੇ ਵਫ਼ਦ ਮੰਤਰੀ ਨੂੰ ਮਿਲਿਆ ਆਂਗਣਵਾੜੀ ਵਰਕਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ

ਸਿਲਵਰ ਓਕਸ ਸਕੂਲ ’ਚ ਪੇਰੈਂਟਸ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ' ਸੰਗਤਾਂ ਦਾ ਉਮੜਿਆ ਸੈਲਾਬ

ਦਾਮਨ ਬਾਜਵਾ ਨੇ ਗਗਨਦੀਪ ਕੌਰ ਨੂੰ ਕੀਤਾ ਸਨਮਾਨਿਤ