Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਭਾਰਤੀ ਕਿਸਾਨ ਯੂਨੀਅਨ ਨੇ ਦਿਤਾ ਲੋਂਗੋਵਾਲ ਥਾਣੇ ਦੇ ਅੱਗੇ ਰੋਸ ਧਰਨਾ

February 13, 2026 09:02 PM
SehajTimes
ਸੰਗਰੂਰ (ਕਰਨਵੀਰ ਸਿੰਘ ਲੋਂਗੋਵਾਲ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਤਰਫੋਂ ਅੱਜ  ਲੋਂਗੋਵਾਲ ਥਾਣੇ ਦੇ ਅੱਗੇ ਰੋਸ ਧਰਨਾ ਦਿੱਤਾ ਗਿਆ ਧਰਨੇ ਦੀ ਅਗਵਾਈ ਕਰਦਿਆਂ ਜ਼ਿਲਾ ਪ੍ਰਧਾਨ ਅਮਰੀਕ ਸਿੰਘ ਗੰਢੂਆ ਅਤੇ ਜਿਲਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਦੱਸਿਆ ਕਿ ਪਿਛਲੇ ਦਿਨੀ ਜਥੇਬੰਦੀ ਦੀ ਤਰਫੋਂ ਬਠਿੰਡੇ ਜਾਣ ਦਾ ਪ੍ਰੋਗਰਾਮ ਬਣਾਇਆ ਹੋਇਆ ਸੀ ਪਰ ਸਰਕਾਰ ਨੇ ਪੁਲਿਸ ਦੀਆਂ ਧਾੜਾਂ ਲਿਆ ਕੇ ਕਿਸਾਨਾਂ ਨੂੰ ਰੋਕਿਆ ਪੁਲਿਸ ਪ੍ਰਸ਼ਾਸਨ ਦੀ ਤਰਫੋਂ ਅਮਰੂ ਕੋਟੜਾ ਅਤੇ ਮਹਿਲਾਂ ਚੌਂਕ ਵਿਖੇ ਲਾਠੀ ਚਾਰਜ ਕੀਤਾ ਗਿਆ ਅਤੇ ਅੰਨੇ ਵਾਹ ਡਾਂਗਾਂ ਚਲਾਈਆਂ ਗਈਆਂ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਦੱਸਿਆ ਕਿ ਲੌਂਗੋਵਾਲ ਥਾਣੇ ਅੰਦਰ ਅਤੇ ਧਰਮਗੜ੍ਹ ਥਾਣੇ ਅੰਦਰ ਕਿਸਾਨਾਂ ਉੱਪਰ ਡਾਂਗ ਚਲਾਈ ਗਈ ਸਵਾਲ ਉੱਠਦਾ ਹੈ ਕਿ ਜਦੋਂ ਕਿਸਾਨ ਅਤੇ ਭੈਣਾਂ ਗ੍ਰਿਫਤਾਰ ਕਰ ਲਈਆਂ ਤਦ ਉਸ ਤੋਂ ਬਾਅਦ ਉਨਾ ਕਿਸਾਨਾਂ ਤੇ ਹੱਥ ਉਠਾਉਣਾ ਬਿਲਕੁਲ ਗਲਤ ਹੈ ਕਿਸਾਨਾਂ ਦੇ ਘਰ ਪੁਲਿਸ ਨੇ ਅੱਧੀ ਰਾਤ ਨੂੰ ਛਾਪੇ ਮਾਰੇ ਜਿਵੇਂ ਕਿਸਾਨ ਕੋਈ ਵੱਡੇ ਦੋਸ਼ੀ ਹੋਣ ਅਸਲ ਰੂਪ ਅੰਦਰ ਇਕੱਲੀ ਂ ਜਿਉਂਦ ਪਿੰਡ ਦੀ ਜਮੀਨ ਦਾ ਮਸਲਾ ਨਹੀਂ ਹੈ ਇਹ ਮਸਲਾ ਉਸ ਜਮੀਨ ਦਾ ਹੈ ਜਿਹੜੀ ਜਮੀਨ ਮੰਤਰੀਆਂ ਐਮਐਲਏ ਆਈਪੀਐਸ ਅਫਸਰ ਆਈਏਐਸ ਅਫਸਰ ਅਤੇ ਪੀਸੀਐਸ ਅਫਸਰਾਂ ਨੇ ਵੱਡੀ ਪੱਧਰ ਤੇ ਨਜਾਇਜ਼ ਕਬਜ਼ਾ ਕੀਤਾ ਹੋਇਆ ਹੈ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਜੋ ਕਾਨੂੰਨ 17 ਏਕੜ ਦਾ ਸਰਕਾਰ ਨੇ ਬਣਾਇਆ ਹੈ ਉਸ ਨੂੰ ਲਾਗੂ ਕਿਉਂ ਨਹੀਂ ਕਰਦੀ ਇਸ ਕਰਕੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਸਾਫ ਹੋ ਜਾਵੇਗਾ ਸੁਨਾਮ ਦੇ ਡੀਐਸਪੀ ਅਤੇ ਥਾਣਿਆਂ ਦੇ ਥਾਣੇਦਾਰ ਇਸ ਗੱਲ ਤੋਂ ਡਰੇ ਹੋਏ ਹਨ ਕਿ ਆਪਣੀ ਗਲਤ ਤਰੀਕਿਆਂ ਨਾਲ ਇਕੱਠੀ ਕੀਤੀ ਹੋਈ ਜਮੀਨ ਕਿਤੇ ਆਪਣੇ ਤੋਂ ਖੁਸ ਨਾ ਜਾਵੇ ਪੰਜਾਬ ਅੰਦਰ ਅਫਸਰ ਸਾਹੀ ਦੀ ਤਰਫੋਂ ਬਹੁਤ ਸਾਰੀ ਜਮੀਨ ਦੱਬੀ ਹੋਈ ਹੈ। ਕਿਸਾਨ ਆਗੂਆਂ ਨੇ ਕਿਹਾ ਜਿੰਨਾ ਸਮਾਂ ਕਿਸਾਨਾਂ ਮਜ਼ਦੂਰਾਂ ਨੂੰ ਇਨਸਾਫ ਨਹੀਂ ਮਿਲਦਾ ਉਨਾ ਸਮਾਂ ਸੰਘਰਸ਼ ਜਾਰੀ ਰਹੇਗਾ ਅਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਸੰਘਰਸ਼ ਕਰਦੇ ਲੋਕਾਂ ਨੂੰ ਕਦੇ ਵੀ ਕੁੱਟ ਕੇ ਦਬਾਇਆ ਨਹੀਂ ਜਾ ਸਕਦਾ ਸਗੋਂ ਲੋਕ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹਨ ਅੱਜ ਦੇ ਧਰਨੇ ਸਮੇਂ ਮਨਜੀਤ ਸਿੰਘ ਘਰਾਚੋਂ ਅਮਨਦੀਪ ਸਿੰਘ ਮਹਿਲਾਂ ਬਹਾਦਰ ਸਿੰਘ ਭਟਾਲ ਖੁਰਦ ਰਿੰਕੂ ਮੂਣਕਹਰਬੰਸ ਸਿੰਘ ਲੱਡਾ ਸੁਖਪਾਲ ਸਿੰਘ ਮਾਣਕ ਹਰਜੀਤ ਸਿੰਘ ਮਹਿਲਾਂ ਜਗਤਾਰ ਸਿੰਘ ਲੱਡੀ ਰਣਦੀਪ ਕੌਰ ਰਟੋਲਾ ਮਨਜੀਤ ਕੌਰ ਤੋਲਾਵਾਲ ਜਸਵਿੰਦਰ ਕੌਰ ਮਹਿਲਾਂ ਚੌਂਕ ਭੁਪਿੰਦਰ ਸਿੰਘ ਲੌਂਗੋਵਾਲ ਸੂਬਾ ਆਗੂ ਕਿਰਤੀ ਕਿਸਾਨ ਯੂਨੀਅਨ ਦਰਸ਼ਨ ਸਿੰਘ ਕੁੰਦਰਾ ਜਿਲਾ ਸਕੱਤਰ ਕਰਮਜੀਤ ਸਿੰਘ ਸੰਤਪੁਰਾ ਬਲਾਕ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਸਤਿਨਾਮ ਸਿੰਘ ਕਿਲਾ ਪਰੀਆਂ ਜ਼ਿਲਾ ਆਗੂ ਬੀਕੇਯੂ ਡਕਾਦੌ ਬੁਰਜਗਿੱਲ ਦਰਬਾਰਾ ਸਿੰਘ ਬਲਾਕ ਆਗੂ ਬੀਕੇਯੂ ਡਕੌਂਦਾ ਬੁਰਜਗਿਲ ਬਲਜਿੰਦਰ ਸਿੰਘ ਇਕਾਈ ਪ੍ਰਧਾਨ ਬੀਕੇਯੂ ਆਜ਼ਾਦ ਕਰਨੈਲ ਸਿੰਘ ਆਗੂ ਲਈ ਆਦ ਹਾਜ਼ਰ ਹੋਈ

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ