Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਆਪ ਆਗੂਆਂ ਨੇ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ ਦਿਤਾ ਧਰਨਾ 

February 13, 2026 09:07 PM
SehajTimes
ਸੰਗਰੂਰ ( ਕਰਨਵੀਰ ਸਿੰਘ ਲੋਂਗੋਵਾਲ) :  ਕਾਂਗਰਸ ਦੇ ਦਲਿਤ ਵਿਰੋਧੀ ਵਤੀਰੇ ਖ਼ਿਲਾਫ਼ ਆਮ ਆਦਮੀ ਪਾਰਟੀ ਵਲੋਂ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਦੀ ਸਥਾਨਕ ਕੋਠੀ ਮੂਹਰੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ। ਜ਼ਿਕਰ ਯੋਗ ਹੈ ਕਿ ਆਮ ਆਦਮੀ ਪਾਰਟੀ ਵਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਅਪਮਾਨਜਨਕ ਟਿੱਪਣੀ ਕੀਤੀ ਗਈ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਯੋਜਨਾ ਬੋਰਡ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਤੇ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਜਿੰਨੀ ਨਿੰਦਾ ਕੀਤੀ ਜਾਵੇ, ਉਹ ਥੋੜੀ ਹੈ। ਬੁਲਾਰਿਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਆਪਣਾ ਮਾਨਸਿਕ ਸੰਤੁਲਨ ਗਵਾ ਚੁੱਕੇ ਹਨ, ਉਨਾਂ ਦੀ ਦਲਿਤ ਵਿਰੋਧੀ ਮਾਨਸਿਕਤਾ ਲਗਾਤਾਰ ਸਾਹਮਣੇ ਆ ਰਹੀ ਹੈ। ਕਾਂਗਰਸ ਪਾਰਟੀ ਦੇ ਆਗੂ ਲਗਾਤਾਰ ਦਲਿਤ ਭਾਈਚਾਰੇ ਦੇ ਆਗੂਆਂ ਨੂੰ ਨਿਸ਼ਾਨਾ ਬਣਾ ਰਹੇ ਹਨ ਕਦੇ ਉਹ ਚੁਣੇ ਹੋਏ ਨੁਮਾਇੰਦਿਆਂ ਨੂੰ ਮਟੀਰੀਅਲ ਦੱਸਦੇ ਹਨ, ਕਦੇ ਬਾਜੇ ਵਾਲੇ ਅਤੇ ਕਦੇ ਰੰਗ ਭੇਦ ਟਿੱਪਣੀਆਂ ਕਰਦੇ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਗਰੀਬ ਨੌਜਵਾਨਾਂ ਨੂੰ ਲਗਾਤਾਰ ਅੱਗੇ ਲਿਆਂਦਾ ਜਾ ਰਿਹਾ ਹੈ, ਜੋ ਕਾਂਗਰਸ ਪਾਰਟੀ ਦੇ ਸਰਮਾਏਦਾਰ ਆਗੂਆਂ ਨੂੰ ਹਜ਼ਮ ਨਹੀਂ ਹੋ ਰਿਹਾ। ਉਨ੍ਹਾਂ ਦੀ ਮਾਨਸਿਕਤਾ ਦਲਿਤ ਭਾਈਚਾਰੇ ਨੂੰ ਗੁਲਾਮ ਬਣਾ ਕੇ ਰੱਖਣ ਦੀ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਹਨਾਂ ਨੂੰ ਉੱਚ ਅਹੁਦਿਆਂ ’ਤੇ ਬਿਠਾ ਦਿੱਤਾ ਹੈ। ਬੁਲਾਰਿਆਂ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਤੁਰੰਤ ਮਾਫੀ ਮੰਗਣ ਨਹੀਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। 
 
 

Have something to say? Post your comment

 

More in Malwa

ਸੁਨਾਮ 'ਚ ਵਿਸ਼ਵ ਦਸਤਾਰ ਦਿਵਸ ਮੌਕੇ ਕੱਢਿਆ ਵਿਸ਼ਾਲ ਚੇਤਨਾ ਮਾਰਚ

ਘਰਵਾਲੀ ਨੂੰ ਤੋਰਨ ਤੋਂ ਸਹੁਰਿਆਂ ਨੇ ਦਿੱਤਾ ਜਵਾਬ, ਨੌਜਵਾਨ ਨੇ ਕੀਤੀ ਖੁਦਕੁਸ਼ੀ 

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ

ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ

‘ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ‘ਚ ਲਗਾਏ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਕੈਂਪ ਰਾਹੀਂ ਮੈਂਬਰਾਂ ਤੇ ਸਟਾਫ ਲਈ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਪਹਿਲ

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ

ਭਗਵੰਤ ਮਾਨ ਸਰਕਾਰ ਤੁਰੰਤ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਤਿਆਗ ਕਰਕੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕਰੇ : ਸੂਬਾ ਕਨਵੀਨਰ