Friday, February 13, 2026
BREAKING NEWS
ਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

Malwa

ਘਰੇਲੂ ਬਗੀਚੀ ਵਿੱਚ ਸਬਜ਼ੀਆਂ ਜ਼ਰੂਰ ਉਗਾਉਣ ਕਿਸਾਨ : ਡਾ. ਅਸ਼ੋਕ ਕੁਮਾਰ ਗਰਗ

February 13, 2026 09:13 PM
SehajTimes
ਸੰਗਰੂਰ ( ਕਰਨਵੀਰ ਸਿੰਘ ਲੋਂਗੋਵਾਲ ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਨੇ ਪਿੰਡ ਫੁੰਮਣਵਾਲ ਵਿਖੇ ਘਰੇਲੂ ਬਗੀਚੀ ਵਿੱਚ ਸਬਜ਼ੀਆਂ ਦੀ ਕਾਸ਼ਤ ਅਤੇ ਕਣਕ ਨੂੰ ਗਰਮੀ ਦੇ ਮਾੜੇ ਪ੍ਰਭਾਵ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ ਲਗਾਇਆ। ਡਾ. ਅਸ਼ੋਕ ਕੁਮਾਰ, ਸੀਨੀਅਰ ਪਸਾਰ ਵਿਗਿਆਨੀ ਅਤੇ ਇੰਚਾਰਜ ਨੇ ਕਿਸਾਨਾਂ ਨੂੰ ਆਪਣੇ ਘਰ ਖਾਣ ਵਾਲੀ ਸਬਜ਼ੀ ਆਪਣੀ ਹੀ ਘਰੇਲੂ ਬਗੀਚੀ ਵਿੱਚ ਉਗਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਕਿਸਾਨ ਬਗੈਰ ਖਾਦ ਅਤੇ ਕੀਟਨਾਸ਼ਕਾਂ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਤਿਆਰ ਗਰਮੀ ਰੁੱਤ ਦੀਆਂ ਸਬਜ਼ੀਆਂ ਦੇ ਬੀਜਾਂ ਦੀ ਕਿੱਟ ਨੂੰ ਵਰਤ ਕੇ ਘਰ ਖਾਣ ਲਈ ਸਬਜ਼ੀ ਉਗਾ ਸਕਦੇ ਹਨ।  ਇਸ ਕਿੱਟ ਵਿੱਚ 12 ਤਰ੍ਹਾਂ ਦੀਆਂ ਸਬਜ਼ੀਆਂ ਦੇ ਬੀਜ ਜਿਵੇਂ ਕਿ ਖੀਰਾ, ਘੀਆ ਤੋਰੀ, ਲੋਬੀਆ, ਘੀਆ ਕੱਦੂ, ਕਰੇਲਾ, ਤਰਵੰਗਾ, ਟੀਂਡਾ, ਭਿੰਡੀ, ਹਲਵਾ ਕੱਦੂ, ਚੱਪਣ ਕੱਦੂ ਆਦਿ ਹੁੰਦੇ ਹਨ। ਇਹ ਕਿੱਟ ਕੇਵਲ 100 ਰੁਪਏ ਪ੍ਰਤੀ ਕਿੱਟ ਦੇ ਹਿਸਾਬ ਨਾਲ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਦੇ ਦਫ਼ਤਰ ਤੋਂ ਖਰੀਦੀ ਜਾ ਸਕਦੀ ਹੈ। ਡਾ. ਗਰਗ ਨੇ ਆਉਣ ਵਾਲੇ ਸਮੇਂ ਵਿੱਚ ਵਧ ਰਹੀ ਗਰਮੀ ਤੋਂ ਬਚਾਅ ਲਈ ਕਣਕ ਵਿੱਚ ਪੋਟਾਸ਼ੀਅਮ ਨਾਈਟ੍ਰੇਟ ਦੇ 2% ਦੇ ਛਿੜਕਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਮਾਰਚ ਮਹੀਨੇ ਵਿੱਚ ਯੂਨੀਵਰਸਿਟੀ ਦੁਆਰਾ ਲਗਾਏ ਜਾ ਰਹੇ ਮੇਲਿਆਂ ਸਬੰਧੀ ਵੀ ਸੂਚਨਾ ਦਿੱਤੀ। ਮਿੱਟੀ ਅਤੇ ਪਾਣੀ ਪਰਖ ਦੇ ਨਮੂਨੇ ਲੈਣ ਦੇ ਢੰਗ, ਹਰੀ ਖਾਦ, ਮੂੰਗੀ ਦੀ ਕਾਸ਼ਤ, ਪਸ਼ੂਆਂ ਲਈ ਧਾਤਾਂ ਦੇ ਚੂਰੇ, ਪ੍ਰੀਮਿਕਸ ਆਦਿ ਬਾਰੇ ਵੀ ਚਰਚਾ ਹੋਈ। ਅੰਤ ਵਿੱਚ ਕਿਸਾਨਾਂ ਵਲੋਂ ਪੁੱਛੇ ਗਏ ਸਵਾਲ ਜਿਵੇਂ ਸਲਫਰ ਅਤੇ ਬੋਰੋਨ ਤੱਤ ਦੀ ਮਹੱਤਤਾ, ਗੁੱਲੀ ਡੰਡੇ ਦੀ ਰੋਕਥਾਮ ਅਤੇ ਝੋਨੇ ਦੇ ਬੀਜਾਂ ਦੀ ਜਾਣਕਾਰੀ ਵੀ ਦਿੱਤੀ ਗਈ। ਸਬਜ਼ੀਆਂ ਦੀਆਂ ਕਿੱਟਾਂ ਅਤੇ ਧਾਤਾਂ ਦਾ ਚੂਰਾ ਵਿਕਰੀ ਲਈ ਉਪਲੱਬਧ ਕਰਵਾਇਆ ਗਿਆ।

Have something to say? Post your comment

 

More in Malwa

ਆਪ ਆਗੂਆਂ ਨੇ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ ਦਿਤਾ ਧਰਨਾ 

ਭਾਰਤੀ ਕਿਸਾਨ ਯੂਨੀਅਨ ਨੇ ਦਿਤਾ ਲੋਂਗੋਵਾਲ ਥਾਣੇ ਦੇ ਅੱਗੇ ਰੋਸ ਧਰਨਾ

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਲੱਡਾ-ਬਾਲੀਆਂ ਸੜਕ ’ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਕਿਸਾਨਾਂ ਨੇ ਲੌਂਗੋਵਾਲ ਥਾਣੇ ਮੂਹਰੇ ਦਿੱਤਾ ਧਰਨਾ 

ਸੰਗਰੂਰ ਬੱਸ ਸਟੈਂਡ ਦਿਨ ਭਰ ਪੁਲਿਸ ਛਾਉਣੀ ’ਚ ਬਣਿਆ ਰਿਹਾ 

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਸ੍ਰੀ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ: ਟੈਂਡਰ ਪ੍ਰਕਿਰਿਆ ਪ੍ਰਗਤੀ ਅਧੀਨ; ਕੰਮ ਜਲਦ ਹੋਵੇਗਾ ਸ਼ੁਰੂ

ਭਾਰਤ ਬੰਦ ਦੇ ਸੱਦੇ ਤੇ ਕੇਂਦਰੀ ਟਰੇਡ ਯੂਨੀਅਨਾਂ ਨੇ ਦੇਸ਼ ਵਿਆਪੀ ਹੜਤਾਲ ਨੂੰ ਕੀਤਾ ਸਫਲ

ਸੁਨਾਮ 'ਚ ਕਿਸਾਨਾਂ ਤੇ ਕਿਰਤੀਆਂ ਨੇ ਕੀਤਾ ਚੱਕਾ ਜਾਮ 

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਵੀਡੀਸੀ ਮੈਂਬਰਾਂ ਨਾਲ ਅਹਿਮ ਬੈਠਕ