Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Doaba

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

February 13, 2026 09:22 PM
SehajTimes

ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤ ਲਈ ਸਾਜ਼ਗਾਰ ਤੇ ਅਧਿਆਤਮਿਕ ਅਨੁਭਵ ਯਕੀਨੀ ਬਣਾਉਣ ਲਈ ਵਚਨਬੱਧਤਾ ਦਹੁਰਾਈ

ਸ੍ਰੀ ਅਨੰਦਪੁਰ ਸਾਹਿਬ : ਹੋਲੇ ਮਹੱਲੇ ਦੇ ਪਵਿੱਤਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰੂਪਨਗਰ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਟੈਂਟ ਸਿਟੀ, ਟਰਾਲੀ ਸਿਟੀ, ਸਮਰਪਿਤ ਪਾਰਕਿੰਗ ਜ਼ੋਨ ਬਣਾਉਣ ਤੋਂ ਇਲਾਵਾ ਸੰਗਤ ਦੀ ਸੌਖਾਲੀ ਯਾਤਰਾ ਲਈ ਸ਼ਟਲ ਬੱਸ ਅਤੇ ਆਟੋਰਿਕਸ਼ਾ ਸੇਵਾ ਸ਼ੁਰੂ ਕਰਨ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਆਉਣ ਵਾਲੀ ਸਾਰੀ ਸੰਗਤ ਲਈ ਅਧਿਆਤਮਿਕ ਮਾਹੌਲ ਨੂੰ ਯਕੀਨੀ ਬਣਾਇਆ ਜਾ ਸਕੇ। ਸਿੱਖ ਪਰੰਪਰਾਵਾਂ ਦੇ ਸ਼ਾਨਦਾਰ ਜਸ਼ਨਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਵਿੱਤਰ ਨਗਰੀ ਵਿਖੇ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਦੀ ਸਹੂਲਤ ਪ੍ਰਤੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਬੁਨਿਆਦੀ ਢਾਂਚੇ ਅਤੇ ਭਾਰੀ ਇਕੱਠ ਦੇ ਪ੍ਰਬੰਧਨ ਲਈ ਰਣਨੀਤੀਆਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਸਮੀਖਿਆ ਦੌਰਾਨ ਇਹ ਯਕੀਨੀ ਬਣਾਇਆ ਗਿਆ ਕਿ ਤਿੰਨ ਦਿਨਾਂ ਸਮਾਗਮ ਦੌਰਾਨ ਸਿੱਖ ਧਰਮ ਦੇ ਮੂਲ ਸਿਧਾਂਤਾਂ ਨੂੰ ਬਰਕਰਾਰ ਰੱਖਿਆ ਜਾਵੇ।

ਸ. ਬੈਂਸ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਅੱਠ ਏਕੜ ਵਿੱਚ ਟੈਂਟ ਸਿਟੀ, ਇੱਕ ਸਮਰਪਿਤ ਟਰਾਲੀ ਸਿਟੀ, 60 ਸ਼ਟਲ ਬੱਸਾਂ, 100 ਈ-ਰਿਕਸ਼ਾ, ਪੈਦਲ ਚੱਲਣ ਵਾਲਿਆਂ ਲਈ ਰਸਤੇ ਵਾਲੀਆਂ ਅਤੇ 25 ਪਾਰਕਿੰਗ ਜ਼ੋਨਾਂ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸ. ਹਰਜੋਤ ਸਿੰਘ ਬੈਂਸ ਨੇ ਸਬੰਧਤ ਸੀਨੀਅਰ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਵਾਲੀ ਸੰਗਤ ਲਈ ਸੁਚਾਰੂ ਆਵਾਜਾਈ ਯਕੀਨੀ ਜਾਵੇ, ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਿਆ ਜਾਵੇ ਅਤੇ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਣ ਦਿੱਤੀ ਜਾਵੇ। ਸ. ਬੈਂਸ ਨੇ ਕਿਹਾ, "ਅਸੀਂ ਮਿਲ ਕੇ ਇਕ ਅਜਿਹਾ ਮਾਹੌਲ ਸਿਰਜਣਾ ਚਾਹੁੰਦੇ ਹਾਂ ਜਿੱਥੇ ਸ਼ਰਧਾ ਭਾਵਨਾ ‘ਤੇ ਧਿਆਨ ਕੇਂਦਰਤ ਕੀਤਾ ਜਾਵੇ। ਅਸੀਂ ਆਪਣੀ ਯੋਜਨਾਬੰਦੀ ਵਿੱਚ ਕੋਈ ਕਸਰ ਨਹੀਂ ਛੱਡਾਂਗੇ। ਸੰਗਤ ਦੀ ਸਹੂਲਤ ਲਈ ਅੱਠ ਏਕੜ ਵਿੱਚ ਫੈਲੀ ਟੈਂਟ ਸਿਟੀ ਤੋਂ ਲੈ ਕੇ ਸ਼ਟਲ ਬੱਸਾਂ ਦੇ ਬੇੜੇ ਤੱਕ ਹਰ ਲੌਜਿਸਟਿਕਲ ਸਹਾਇਤਾ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪ੍ਰਸ਼ਾਸਨ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸੁਚਾਰੂ ਆਵਾਜਾਈ, ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਇਆ ਜਾਵੇ ਅਤੇ ਸੰਗਤ ਨੂੰ ਕਿਸੇ ਵੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।" ਸ. ਬੈਂਸ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ ਤਾਂ ਜੋ ਹੋਲੇ ਮੁਹੱਲੇ ਦੌਰਾਨ ਸਾਰਾ ਸਿਸਟਮ ਸੁਚੱਜੇ ਢੰਗ ਨਾਲ ਕੰਮ ਕਰੇ।

Have something to say? Post your comment

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ