Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਅਗਨੀਵੀਰ ਆਰਮੀ ਦੀ ਭਰਤੀ ਰਜਿਸਟਰੇਸ਼ਨ 13 ਫਰਵਰੀ ਤੋਂ ਸ਼ੁਰੂ

February 13, 2026 09:33 PM
SehajTimes

ਅੰਮ੍ਰਿਤਸਰ : ਭਾਰਤੀ ਸੇਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ, ਇਸ ਗੱਲ ਦਾ ਪ੍ਰਗਟਾਵਾ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)ਸ਼੍ਰੀਮਤੀ ਅਮਨਦੀਪ ਕੌਰ ਨੇ ਕੀਤਾ। ਉਹਨਾਂ ਦੱਸਿਆ ਕਿ ਅਗਨੀਵੀਰ ਆਰਮੀ ਦੀ ਭਰਤੀ ਦੀ ਆਨਲਾਈਨ ਰਜਿਸਟਰੇਸ਼ਨ ਮਿਤੀ 13-02-2026 ਤੋਂ ਸ਼ੁਰੂ ਹੋ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਦੇ ਰੋਜਗਾਰ ਅਫਸਰ ਸ਼੍ਰੀ ਮੁਕੇਸ਼ ਸਰੰਗਲ ਨੇ ਦੱਸਿਆ ਕਿ ਇਸ ਵਿੱਚ ਉਮਰ ਸੀਮਾ 18 ਤੋਂ 22 ਸਾਲ ਅਤੇ 12ਵੀਂ ਪਾਸ ਪ੍ਰਾਰਥੀ ਅਪਲਾਈ ਕਰ ਸਕਦੇ ਹਨ। ਪ੍ਰਾਰਥੀ ਆਰਮੀ ਦੇ ਨਿਯਮਾਂ ਅਨੁਸਾਰ ਫਿਜਿਕਲੀ ਫਿਟ ਹੋਣੇ ਚਾਹੀਦੇ ਹਨ। ਇੱਥੇ ਇਹ ਦੱਸਣਯੋਗ ਹੈ ਕਿ ਪਹਿਲਾਂ ਦੀ ਉਮਰ ਸੀਮਾ 21 ਸਾਲ ਤੋਂ ਵੱਧਾ ਕੇ 22 ਸਾਲ ਤੱਕ ਕਰ ਦਿੱਤੀ ਗਈ ਹੈ। ਚਾਹਵਾਨ ਪ੍ਰਾਰਥੀ ਇੱਕੋ ਵਾਰ ਵਿੱਚ ਦੋ ਵੱਖ-ਵੱਖ ਪੋਸਟਾਂ ਵਿੱਚ ਵੀ ਅਪਲਾਈ ਕਰ ਸਕਦੇ ਹਨ। ਕਰੀਅਰ ਕਾਉਂਸਲਰ ਸ਼੍ਰੀਮਤੀ ਭਾਰਤੀ ਸ਼ਰਮਾ ਨੇ ਕਿਹਾ ਕਿ ਆਰਮੀ ਵਿੱਚ ਭਰਤੀ ਦੇ ਚਾਹਵਾਨ ਪ੍ਰਾਰਥੀ www.joinindianarmy.nic.in ਤੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਉਕਤ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ, ਜਾਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿੱਚ ਖੁਦ ਆ ਕੇ ਮਿਲ ਸਕਦੇ ਹਨ ਅਤੇ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ਤੇ ਸੰਪਰਕ ਕਰ ਸਕਦੇ ਹਨ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ