Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਕੱਚੇ ਮਕਾਨ ਪੱਕੇ ਕਰਨ ਲਈ ਕਰੀਬ ਇੱਕ ਕਰੋੜ ਰੁਪਏ ਦੇ ਮਨਜ਼ੂਰੀ ਪੱਤਰਾਂ ਦੀ ਵੰਡ

February 13, 2026 09:52 PM
SehajTimes
18 ਪਰਿਵਾਰਾਂ ਨੂੰ ਰੰਗਲੇ ਪੰਜਾਬ ਤਹਿਤ ਅਤੇ 39 ਪਰਿਵਾਰਾਂ ਨੂੰ ਪੀ ਐਮ ਅਵਾਸ ਯੋਜਨਾ ਤਹਿਤ ਮਿਲਿਆ ਲਾਭ
 
14 ਹੋਰ ਲੋੜਵੰਦ ਪਰਿਵਾਰਾਂ ਨੂੰ ਮਿਲੇਗੀ 28 ਲੱਖ ਰੁਪਏ ਦੀ ਰਾਸ਼ੀ
 
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਕੱਚੇ ਮਕਾਨ ਪੱਕੇ ਕਰਨ ਲਈ ਅੱਜ ਕਰੀਬ ਇੱਕ ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਲਾਭਪਾਤਰੀ ਪਰਿਵਾਰਾਂ ਨੂੰ ਵੰਡੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗਰੀਬ ਤੇ ਲੋੜਵੰਦ ਲੋਕਾਂ ਨੂੰ ਮਿਆਰੀ ਸਿੱਖਿਆ, ਚੰਗੀਆਂ ਸਿਹਤ ਸਹੂਲਤਾਂ ਅਤੇ ਸਿਰ ਦੀ ਛੱਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਅੱਜ ਰੰਗਲਾ ਪੰਜਾਬ ਸਕੀਮ ਤਹਿਤ 18 ਪਰਿਵਾਰਾਂ ਨੂੰ 36 ਲੱਖ ਰੁਪਏ ਅਤੇ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ 39 ਪਰਿਵਾਰਾਂ ਨੂੰ ਲਗਭੱਗ 64 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਦੋਨਾਂ ਯੋਜਨਾਵਾਂ ਤਹਿਤ ਕੁੱਲ ਰਕਮ ਕਰੀਬ ਇੱਕ ਕਰੋੜ ਰੁਪਏ ਬਣਦੀ ਹੈ। ਵਿਧਾਇਕ ਨੇ ਦੱਸਿਆ ਕਿ ਰੰਗਲਾ ਪੰਜਾਬ ਸਕੀਮ ਅਧੀਨ ਮੋਹਾਲੀ ਹਲਕੇ ਦੇ 32 ਲੋੜਵੰਦ ਪਰਿਵਾਰਾਂ ਨੂੰ ਕੱਚੇ ਮਕਾਨ ਪੱਕੇ ਕਰਨ ਲਈ ਵਿੱਤੀ ਸਹਾਇਤਾ ਦਿੱਤੀ ਜਾਵੇਗੀ, ਜਿਸ ਵਿੱਚੋਂ 18 ਪਰਿਵਾਰਾਂ ਨੂੰ 2-2 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਅੱਜ ਜਾਰੀ ਕੀਤੇ ਗਏ ਹਨ। ਬਾਕੀ ਰਹਿੰਦੇ 14 ਪਰਿਵਾਰਾਂ ਨੂੰ ਵੀ ਜਲਦ ਹੀ ਇਹ ਸਹਾਇਤਾ ਮੁਹੱਈਆ ਕਰਵਾ ਦਿੱਤੀ ਜਾਵੇਗੀ। ਇਹ ਰਕਮ ਪੰਚਾਇਤ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾਵੇਗੀ ਅਤੇ ਮਕਾਨਾਂ ਦੀ ਉਸਾਰੀ ਬੀ.ਡੀ.ਪੀ.ਓ. ਦਫ਼ਤਰ ਦੀ ਦੇਖ-ਰੇਖ ਹੇਠ ਕਰਵਾਈ ਜਾਵੇਗੀ।
 
ਉਨ੍ਹਾਂ ਹੋਰ ਦੱਸਿਆ ਕਿ ਬਰਸਾਤ ਕਾਰਨ ਨੁਕਸਾਨੇ ਗਏ 39 ਘਰਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਮਕਾਨ ਬਣਾਉਣ ਲਈ 1.20 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਹ ਰਕਮ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਵੇਗੀ—ਮਕਾਨ ਸ਼ੁਰੂ ਹੋਣ ‘ਤੇ 70 ਹਜ਼ਾਰ ਰੁਪਏ, ਪਲਿੰਥ ਲੈਵਲ ‘ਤੇ ਪਹੁੰਚਣ ‘ਤੇ 40 ਹਜ਼ਾਰ ਰੁਪਏ ਅਤੇ ਲੈਂਟਰ ਪੈਣ ਤੋਂ ਬਾਅਦ 10 ਹਜ਼ਾਰ ਰੁਪਏ। ਇਸ ਤੋਂ ਇਲਾਵਾ ਲਾਭਪਾਤਰੀਆਂ ਨੂੰ ਮਕਾਨ ਬਣਾਉਣ ਲਈ ਮਨਰੇਗਾ ਤਹਿਤ 90 ਦਿਨ ਦੀ ਮਜ਼ਦੂਰੀ (ਕੁੱਲ 31,140 ਰੁਪਏ ਪ੍ਰਤੀ ਮਕਾਨ) ਵੀ ਦਿੱਤੀ ਜਾਵੇਗੀ। ਜਿਨ੍ਹਾਂ ਘਰਾਂ ਵਿੱਚ ਪਹਿਲਾਂ ਪਖ਼ਾਨੇ (ਟਾਇਲਟ) ਨਹੀਂ ਹਨ ਜਾਂ ਪਹਿਲਾਂ ਇਸ ਲਈ ਕੋਈ ਵਿੱਤੀ ਸਹਾਇਤਾ ਨਹੀਂ ਲਈ ਗਈ, ਉਨ੍ਹਾਂ ਪਰਿਵਾਰਾਂ ਨੂੰ ਪਖ਼ਾਨਾ ਬਣਾਉਣ ਲਈ ਵੱਖਰੇ ਤੌਰ ‘ਤੇ 12 ਹਜ਼ਾਰ ਰੁਪਏ ਮਨਰੇਗਾ ਤਹਿਤ ਪ੍ਰਦਾਨ ਕੀਤੇ ਜਾਣਗੇ।
ਵਿਧਾਇਕ ਨੇ ਕਿਹਾ ਕਿ ਸਰਕਾਰ ਦੀ ਇਹ ਪਹਿਲ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਜ਼ਿੰਦਗੀ ਵਿੱਚ ਵੱਡਾ ਬਦਲਾਅ ਲਿਆਵੇਗੀ ਅਤੇ ਹਰ ਪਰਿਵਾਰ ਨੂੰ ਪੱਕੀ ਛੱਤ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਸਾਕਾਰ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਇਸ ਮੌਕੇ ਧਨਵੰਤ ਸਿੰਘ ਰੰਧਾਵਾ ਬੀ.ਡੀ.ਪੀ.ਓ. ਮੋਹਾਲੀ,ਪਰਮਜੀਤ ਸਿੰਘ, ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ, ਕੁਲਬੀਰ ਸਿੰਘ, ਸਰਪੰਚ, ਮਨੌਲੀ, ਨਰਿੰਦਰ ਸਿੰਘ, ਸਰਪੰਚ, ਸੈਦਪੁਰ, ਧਰਮਪ੍ਰੀਤ ਸਿੰਘ, ਪੰਚ, ਮੌਜਪੁਰ, ਬਲਕਾਰ ਸਿੰਘ, ਸਰਪੰਚ, ਸੁੱਖਗੜ੍ਹ, ਗੁਰਮੁੱਖ ਗਿਰ, ਸਰਪੰਚ, ਸ਼ਾਮਪੁਰ, ਕਰਮਾ ਪੁਰੀ, ਸਰਪੰਚ, ਗੋਬਿੰਦਗੜ੍ਹ, ਰਜਿੰਦਰ ਸਿੰਘ, ਸਰਪੰਚ, ਸਿਆਊ, ਕਰਮਜੀਤ ਬਿੱਟੂ, ਸਰਪੰਚ, ਝਿਊਰਹੇੜੀ, ਸੁਖਵਿੰਦਰ ਸਿੰਘ, ਸਰਪੰਚ, ਬਾਕਰਪੁਰ, ਗੌਰਵ ਕੁਮਾਰ, ਸਰਪੰਚ ਸੰਭਾਲਕੀ, ਹਰਵਿੰਦਰ ਸਿੰਘ, ਸਰਪੰਚ, ਝਾਂਮਪੁਰ, ਹਰਪਾਲ ਸਿੰਘ, ਸਰਪੰਚ, ਤੜੌਲੀ, ਤਰਲੋਚਨ ਸਿੰਘ ਤੋਚੀ, ਸਰਪੰਚ ਕੈਲੋਂ, ਸਤਨਾਮ ਸਿੰਘ, ਸਰਪੰਚ, ਗੀਗਾ ਮਾਜਰਾ ਮੌਜੂਦ ਸਨ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ