Wednesday, September 30, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

International

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

February 13, 2026 09:55 PM
SehajTimes

ਡੇਰਾਬੱਸੀ : ਪੰਜ ਮਹੀਨੇ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਆਖਿਰਕਾਰ ਅਮਰੀਕਾ ਦੇ ਟੈਕਸਾਸ ਤੋਂ ਪਿੰਡ ਸਮਗੋਲੀ ਦੇ 28 ਸਾਲਾ ਹਰਦੀਪ ਸਿੰਘ ਦੀ ਲਾਸ਼ ਭਾਰਤ ਪਹੁੰਚੀ। ਪਿੰਡ ਵਿੱਚ ਗਮਗੀਨ ਮਾਹੌਲ ਵਿਚ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ। ਪੰਜ ਮਹੀਨੇ ਦੀ ਦੇਰੀ ਦਾ ਮੁੱਖ ਕਾਰਨ ਹਰਦੀਪ ਦੀ ਪਹਿਚਾਣ ਨੂੰ ਭਾਰਤੀ ਸਾਬਤ ਕਰਨਾ ਰਿਹਾ। ਜਾਣਕਾਰੀ ਅਨੁਸਾਰ ਉਸ ਨੂੰ ਨੇਪਾਲ ਦੇ ਪਹਿਚਾਣ ਪੱਤਰ ’ਤੇ ਡੰਕੀ ਰਾਹੀਂ ਏਜੰਟ ਵੱਲੋਂ ਅਮਰੀਕਾ ਭੇਜਿਆ ਗਿਆ ਸੀ। ਭਾਰਤ ਤੋਂ ਮੰਗਵਾਏ ਗਏ ਫਿੰਗਰ ਪ੍ਰਿੰਟਸ ਦੀ ਮੈਚਿੰਗ ਪ੍ਰਕਿਰਿਆ ਤੋਂ ਬਾਅਦ ਅਮਰੀਕਾ ਵਿੱਚ ਭਾਰਤ ਦੇ ਕੌਂਸੂਲੇਟ ਜਨਰਲ ਵੱਲੋਂ ਪੁਸ਼ਟੀ ਹੋਈ, ਜਿਸ ਤੋਂ ਬਾਅਦ ਲਾਸ਼ ਨੂੰ ਭਾਰਤ ਭੇਜਿਆ ਜਾ ਸਕਿਆ। ਹਾਲਾਂਕਿ ਉਸ ਦੀ ਮੌਤ ਦੇ ਅਸਲ ਕਾਰਨ ਬਾਰੇ ਹਜੇ ਤੱਕ ਖੁਲਾਸਾ ਨਹੀਂ ਹੋ ਸਕਿਆ।

ਹਰਦੀਪ ਸਿੰਘ ਕਰੀਬ ਡੇਢ ਸਾਲ ਪਹਿਲਾਂ ਡੰਕੀ ਰੂਟ ਰਾਹੀਂ ਭਾਰਤ ਤੋਂ Colombia, Panama ਅਤੇ Mexico ਦੇ ਜੰਗਲਾਂ ਰਾਹੀਂ ਹੁੰਦਾ ਹੋਇਆ ਅਮਰੀਕਾ ਪਹੁੰਚਿਆ ਸੀ। ਉਸ ਨੇ ਲਗਭਗ ਅੱਠ ਮਹੀਨੇ ਮੈਕਸੀਕੋ ਵਿੱਚ ਹੀ ਬਿਤਾਏ। ਵਧੀਆ ਕਮਾਈ ਦੀ ਉਮੀਦ ਵਿੱਚ ਪਰਿਵਾਰ ਕਰਜ਼ੇ ਹੇਠਾਂ ਆ ਗਿਆ ਅਤੇ ਨੌਜਵਾਨ ਪੁੱਤਰ ਨੂੰ ਵੀ ਗੁਆ ਬੈਠਾ। ਪਰਿਵਾਰ 37 ਲੱਖ ਰੁਪਏ ਦੀ ਠੱਗੀ ਦਾ ਵੀ ਸ਼ਿਕਾਰ ਹੋਇਆ।
ਪਿੰਡ ਦੇ ਸਰਪੰਚ ਜੋਗਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਏਜੰਟ ਨਿਤਿਨ ਸੈਨੀ ਵਾਸੀ ਬਰਨਾਲਾ ਅਤੇ ਸੁਖਵਿੰਦਰ ਸਿੰਘ ਸੈਨੀ ਵਾਸੀ ਭਾਂਖਰਪੁਰ, ਡੇਰਾਬੱਸੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਡੇਰਾਬੱਸੀ ਪੁਲਿਸ ਨੇ ਦੋਸ਼ੀ ਏਜੰਟ ਨਿਤਿਨ ਸੈਨੀ ਨੂੰ ਗ੍ਰਿਫ਼ਤਾਰ ਕਰਕੇ ਉਸ ਦਾ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਦੀਪ ਸਿੰਘ ਜੁਲਾਈ 2024 ਵਿੱਚ ਘਰੋਂ ਨਿਕਲਿਆ ਸੀ। ਮੌਤ ਤੋਂ ਪਹਿਲਾਂ ਉਸ ਨੇ ਇੱਕ ਵੀਡੀਓ ਭੇਜੀ ਸੀ, ਜਿਸ ਵਿੱਚ ਉਹ ਰੋਂਦਾ ਹੋਇਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਮੋਹਾਲੀ ਕੋਲ ਮਦਦ ਅਤੇ ਦੋਸ਼ੀਆਂ ਖ਼ਿਲਾਫ਼ ਕੜੀ ਕਾਰਵਾਈ ਦੀ ਅਪੀਲ ਕਰ ਰਿਹਾ ਸੀ। ਵੀਡੀਓ ਸਾਹਮਣੇ ਆਉਣ ਤੋਂ ਕੁਝ ਦਿਨਾਂ ਬਾਅਦ ਹੀ ਉਸ ਦੀ ਮੌਤ ਦੀ ਖ਼ਬਰ ਆ ਗਈ।
 

Have something to say? Post your comment

 

More in International

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਖ਼ਾਲਸਾ ਏਡ ਦੇ ਸ. ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਭਾਰਤੀ ਇੰਜੀਨੀਅਰ ਨੇ ਅਮਰੀਕਾ ਵਿੱਚ ਪਤਨੀ ਦਾ ਕੀਤਾ ਕਤਲ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੇ ਦੌਰੇ 'ਤੇ ਦੋਵਾਂ ਦੇਸ਼ਾਂ ਨੂੰ ਫਾਇਦਾ ਹੋਵੇਗਾ

ਅਮਰੀਕਾ ਨੇ ਈਰਾਨ 'ਤੇ ਕੀਤਾ ਫਿਰ ਹਮਲਾ

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ