Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Chandigarh

ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

February 13, 2026 10:07 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਜਸਪਾਲ ਸਿੰਘ ਅਤੇ ਰਿਸ਼ਵ ਗਰਗ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਟਰੇਡ ਅਸਿਸਟੈਂਟ ਅੰਤਰਪ੍ਰੀਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਫੋਕਲ ਪੁਆਇੰਟ, ਲੁਧਿਆਣਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਫੋਕਲ ਪੁਆਇੰਟ, ਲੁਧਿਆਣਾ ਵਿਖੇ ਇੱਕ ਪ੍ਰੋਡਕਸ਼ਨ ਯੂਨਿਟ ਚਲਾਉਂਦਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੇ ਯੂਨਿਟ ਦੇ ਸਬੰਧ ਵਿੱਚ ਉਤਪਾਦਨ ਸਰਟੀਫਿਕੇਟ ਦੀ ਸਹੀ ਮਿਤੀ ਲਈ ਅਰਜ਼ੀ ਦਿੱਤੀ ਅਤੇ ਇਹ ਸਰਟੀਫਿਕੇਟ ਜਾਰੀ ਕਰਨ ਬਦਲੇ ਉਕਤ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਤੋਂ 45000 ਰੁਪਏ ਦੀ ਰਿਸ਼ਵਤ ਮੰਗੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਉਕਤ ਮੁਲਜ਼ਮਾਂ ਵੱਲੋਂ ਰਿਸ਼ਵਤ ਮੰਗਣ ਸਬੰਧੀ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਤਿੰਨੋਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
 

Have something to say? Post your comment

 

More in Chandigarh

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਅਹਿਮ ਉਦਯੋਗਿਕ ਸੁਧਾਰਾਂ ਦਾ ਐਲਾਨ ਮੰਤਰੀ ਮੰਡਲ ਨੇ ਫ੍ਰੀਹੋਲਡ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਦੇ ਪ੍ਰਬੰਧਨ ਲਈ ਲੀਜ਼ਹੋਲਡ ਸਬੰਧੀ ਅਹਿਮ ਸੋਧਾਂ ਨੂੰ ਪ੍ਰਵਾਨਗੀ ਦਿੱਤੀ: ਸੰਜੀਵ ਅਰੋੜਾ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪਿੰਡ ਗੁੰਨੋ ਮਾਜਰਾ ਵਿਖੇ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਸਿਖਲਾਈ ਕੈਂਪ ਆਯੋਜਿਤ

ਐੱਲ.ਜੀ. ਇਲੈਕਟ੍ਰੌਨਿਕਸ ਇੰਡੀਆ ਨੇ ਪ੍ਰਧਾਨ ਮੰਤਰੀ ਦਫ਼ਤਰ ਭਵਨ ਸੇਵਾ ਤੀਰਥ ਵਿੱਚ ਐਡਵਾਂਸਡ ਐੱਚ.ਵੀ.ਏ.ਸੀ. ਹੱਲ ਸਥਾਪਿਤ ਕੀਤੇ

ਸ਼੍ਰੇਆ ਘੋਸ਼ਾਲ ਬਣੀ ਤਿੰਨ ਦਹਾਕਿਆਂ ਵਿੱਚ ਇੱਕ ਲਾਈਵ ਐਲਬਮ ਲਾਂਚ ਕਰਨ ਵਾਲੀ ਭਾਰਤ ਦੀ ਪਹਿਲੀ ਮਹਿਲਾ ਕਲਾਕਾਰ

ਪਿੰਡ ਗੁੰਨੋ ਮਾਜਰਾ ਵਿਖੇ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਸਿਖਲਾਈ ਕੈਂਪ ਆਯੋਜਿਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਨਵਾਂ ਗਾਉਂ ਵਿੱਚ 3 ਕਰੋੜ ਰੁਪਏ ਨਾਲ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ

ਮਹਾਂਵੀਰ ਜੈਅੰਤੀ ਮੌਕੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਮੀਟ, ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਆਦੇਸ਼